18-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-04-2026

ਸਟੈੱਪ ਬਾਏ ਸਟੈੱਪ ਕਿੰਡਰਗਾਰਟਨ ਵਿਖੇ ਵਿਸਾਖੀ ਦਾ ਤਿਉਹਾਰ ਮਨਾਇਆ <br/>

ਅਜੀਤ ਡੈਸਕ 12-04-2026
ਅੰਮਿ੍ਤਸਰ, 11 ਅਪ੍ਰੈਲ (ਸੁਰਿੰਦਰਪਾਲ ਸਿੰਘ ਵਰਪਾਲ)-ਸਟੈੱਪ ਬਾਏ ਸਟੈੱਪ ਕਿੰਡਰਗਾਰਟਨ ਵਿਖੇ ਵਿਸਾਖੀ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਗਿਆ | ਸਕੂਲ ਦੇ ਵਿਹੜੇ ਨੂੰ ਪੰਜਾਬ ਦੀ ਸੰਸਕਿ੍ਤੀ ਅਤੇ ਵਿਰਾਸਤ ਨੂੰ ਦਰਸਾਉਂਦੇ ਹੋਏ ਸੁੰਦਰ ਢੰਗ ਨਾਲ ਸਜਾਇਆ ਗਿਆ | ਬੱਚੇ ਰਵਾਇਤੀ ਪੰਜਾਬੀ ਪਹਿਰਾਵੇ 'ਚ ਆਏ ਅਤੇ ਵੱਖ-ਵੱਖ ਸੱਭਿਆਚਾਰਕ ਗਤੀਵਿਧੀਆਂ 'ਚ ਹਿੱਸਾ ਲਿਆ |ਭੰਗੜਾ ਅਤੇ ਗਿੱਧਾ ਦੇ ਰੰਗਾਰੰਗ ਪ੍ਰੋਗਰਾਮਾਂ ਨੇ ਸਭ ਦਾ ਮਨ ਮੋਹ ਲਿਆ | ਅਧਿਆਪਕਾਂ ਨੇ ਬੱਚਿਆਂ ਨੂੰ ਵਿਸਾਖੀ ਦੇ ਮਹੱਤਵ ਬਾਰੇ ਜਾਣਕਾਰੀ ਦਿੱਤੀ | ਪਿ੍ੰਸੀਪਲ ਗੁਨੀਤਾ ਗਰੇਵਾਲ ਨੇ ਕਿਹਾ ਕਿ ਵਿਸਾਖੀ ਵਰਗੇ ਤਿਉਹਾਰ ਬੱਚਿਆਂ ਨੂੰ ਆਪਣੀਆਂ ਜੜ੍ਹਾਂ ਨਾਲ ਜੋੜਦੇ ਹਨ ਅਤੇ ਸਾਡੀਆਂ ਰਵਾਇਤਾਂ ਦੀ ਮਹੱਤਤਾ ਨੂੰ ਸਮਝਾਉਂਦੇ ਹਨ | ਇਸ ਤਰ੍ਹਾਂ ਦੇ ਸਮਾਗਮ ਬੱਚਿਆਂ ਦੇ ਸਮੂਹਿਕ ਵਿਕਾਸ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ | ਉਨ੍ਹਾਂ ਕਿਹਾ ਕਿ ਇਸ ਸਮਾਗਮ ਦਾ ਉਦੇਸ਼ ਬੱਚਿਆਂ ਵਿੱਚ ਸੰਸਕਿ੍ਤਿਕ ਮੁੱਲਾਂ ਅਤੇ ਜਾਗਰੂਕਤਾ ਪੈਦਾ ਕਰਨਾ ਸੀ |

ਪਿਛਲੀ ਖ਼ਬਰ ਅਟਾਰੀ ਸਰਹੱਦ 'ਤੇ ਰੀਟਰੀਟ ਸੈਰਾਮਨੀ ਦੇਖਣ ਵਾਲੇ ਸੈਲਾਨੀ ਮੋਬਾਈਲ ਚੋਰਾਂ ਤੋਂ ਪ੍ਰੇਸ਼ਾਨ ਅਗਲੀ ਖ਼ਬਰ ਡੀ.ਆਰ. ਮਾਡਰਨ ਸੀਨੀਅਰ ਸੈਕੰਡਰੀ ਸਕੂਲ ਦੇ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਦਾ ਨਤੀਜਾ ਸ਼ਾਨਦਾਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।