01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-04-2026

ਸ੍ਰੀ ਗੁਰੂ ਹਰਿਕਿ੍ਸ਼ਨ ਸਕੂਲ ਅਟਾਰੀ ਦਾ ਨਤੀਜਾ ਸ਼ਾਨਦਾਰ <br/>

ਅਜੀਤ ਡੈਸਕ 14-04-2026
ਅਟਾਰੀ ਸਰਹੱਦ, 13 ਅਪ੍ਰੈਲ (ਰਾਜਿੰਦਰ ਸਿੰਘ ਰੂਬੀ, ਗੁਰਦੀਪ ਸਿੰਘ)- ਅੰਮਿ੍ਤਸਰ ਜ਼ਿਲ੍ਹੇ ਦੇ ਸਰਹੱਦੀ ਇਲਾਕੇ ਵਿਚ ਵਿੱਦਿਆ ਦੇ ਪ੍ਰਚਾਰ ਪ੍ਰਸਾਰ ਨੂੰ ਉਤਸ਼ਾਹਿਤ ਕਰ ਰਹੀ ਸੰਸਥਾ ਚੀਫ ਖਾਲਸਾ ਦੀਵਾਨ ਅਧੀਨ ਚੱਲ ਰਹੇ ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਦੇ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 8ਵੀਂ ਸ਼੍ਰੇਣੀ ਦਾ ਐਲਾਨਿਆ ਗਿਆ ਨਤੀਜਾ ਸ਼ਾਨਦਾਰ ਰਿਹਾ ਹੈ | ਪਿੰ੍ਰ: ਗੁਰਪ੍ਰੀਤ ਕੌਰ ਰੋਹੇਵਾਲ ਵਲੋਂ ਜਾਣਕਾਰੀ ਦਿੰਦੇ ਦੱਸਿਆ ਕਿ ਉਨ੍ਹਾਂ ਦੇ ਸਕੂਲਾਂ ਦਾ ਨਤੀਜਾ 100% ਰਿਹਾ ਤੇ ਸਕੂਲ ਦੇ ਹੋਣਹਾਰ ਵਿਦਿਆਰਥੀ ਗੁਰਲੀਨ ਕੌਰ ਵਲੋਂ 92.3%, ਸੁਖਮਨ ਸਿੰਘ ਵਲੋਂ 86.3%, ਨਵਨੀਤ ਕੌਰ ਵਲੋਂ 84.5% ਅਤੇ ਪਵਨੀਤ ਕੌਰ ਵਲੋਂ 84.1% ਅੰਕ ਪ੍ਰਾਪਤ ਕਰਕੇ ਇਲਾਕੇ ਭਰ ਵਿਚ ਬੱਚਿਆਂ ਨੇ ਸਕੂਲ ਦਾ ਅਤੇ ਆਪਣੇ ਮਾਤਾ-ਪਿਤਾ ਦਾ ਨਾਮ ਰੌਸ਼ਨ ਕੀਤਾ ਹੈ | ਪਿ੍ੰ: ਗੁਰਪ੍ਰੀਤ ਕੌਰ ਰੋਹੇਵਾਲ ਨੇ ਵਿਦਿਆਰਥੀਆਂ ਨੂੰ ਵਧਾਈਆਂ ਦਿੱਤੀਆਂ ਕਿਹਾ ਕਿ ਬੱਚੇ ਇਸੇ ਤਰ੍ਹਾਂ ਹੀ ਇਸ ਸਕੂਲ ਤੋਂ ਵਿੱਦਿਆ ਹਾਸਿਲ ਕਰਕੇ ਅੱਗੇ ਵਧਣ ਤੇ ਆਪਣੇ ਮਾਤਾ ਪਿਤਾ ਦਾ ਨਾਮ ਰੋਸ਼ਨ ਕਰਨ | ਇਸ ਮੌਕੇ ਸਕੂਲ ਦੇ ਮੈਂਬਰ ਇੰਚਾਰਜ ਜਸਪਾਲ ਸਿੰਘ ਢਿੱਲੋਂ, ਅਜੀਤ ਸਿੰਘ ਖਹਿਰਾ ਵਲੋਂ ਵੀ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਗਈ ਅਤੇ ਸਖ਼ਤ ਮਿਹਨਤ ਕਰਕੇ ਭਵਿੱਖ ਵਿਚ ਵੱਧ ਤੋਂ ਵੱਧ ਨੰਬਰ ਪ੍ਰਾਪਤ ਕਰਨ ਲਈ ਪ੍ਰੇਰਿਤ ਕੀਤਾ | ਇਸ ਮੌਕੇ ਸਕੂਲ ਸਟਾਫ ਵਲੋਂ ਵੀ ਅਵੱਲ ਰਹਿਣ ਵਾਲੇ ਵਿਦਿਆਰਥੀਆਂ ਨੂੰ ਮੁਬਾਰਕਾਂ ਦਿੱਤੀਆਂ ਗਈਆਂ |

ਪਿਛਲੀ ਖ਼ਬਰ ਜਰਮਨਜੀਤ ਸਿੰਘ ਸੁਲਤਾਨਵਿੰਡ ਬਣੇ ਸ਼੍ਰੋਮਣੀ ਅਕਾਲੀ ਦਲ ਦੇ ਸਰਕਲ ਪ੍ਰਧਾਨ ਪਾਰਟੀ ਵਰਕਰਾਂ 'ਚ ਖੁਸ਼ੀ ਦੀ ਲਹਿਰ ਅਗਲੀ ਖ਼ਬਰ ਨੌਜਵਾਨਾਂ ਨੂੰ ਉਚ ਪੱਧਰੀ ਪ੍ਰੋਫੈਸ਼ਨਲ ਵਿੱਦਿਆ ਪ੍ਰਦਾਨ ਕਰਨ ਦੇ ਰਾਹ 'ਤੇ 'ਖ਼ਾਲਸਾ ਯੂਨੀਵਰਸਿਟੀ' <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।