01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-04-2026

ਜਰਮਨਜੀਤ ਸਿੰਘ ਸੁਲਤਾਨਵਿੰਡ ਬਣੇ ਸ਼੍ਰੋਮਣੀ ਅਕਾਲੀ ਦਲ ਦੇ ਸਰਕਲ ਪ੍ਰਧਾਨ ਪਾਰਟੀ ਵਰਕਰਾਂ 'ਚ ਖੁਸ਼ੀ ਦੀ ਲਹਿਰ

ਅਜੀਤ ਡੈਸਕ 14-04-2026

ਸੁਲਤਾਨਵਿੰਡ, 13 ਅਪ੍ਰੈਲ (ਗੁਰਨਾਮ ਸਿੰਘ ਬੁੱਟਰ)-ਸ਼੍ਰੋਮਣੀ ਅਕਾਲੀ ਦਲ ਨੂੰ ਜਥੇਬੰਦਕ ਪੱਧਰ 'ਤੇ ਹੋਰ ਮਜਬੂਤ ਕਰਨ ਲਈ ਪਾਰਟੀ ਹਾਈਕਮਾਨ ਵਲੋਂ ਅਹਿਮ ਫੈਸਲਾ ਲੈਂਦਿਆਂ, ਪਾਰਟੀ ਲਈ ਲੰਮੇ ਸਮੇਂ ਤੋਂ ਨਿਸ਼ਕਾਮ ਸੇਵਾਵਾਂ ਨਿਭਾ ਰਹੇ ਜਰਮਨਜੀਤ ਸਿੰਘ ਸੁਲਤਾਨਵਿੰਡ ਨੂੰ ਸਰਕਲ ਸੁਲਤਾਨਵਿੰਡ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਨਿਯੁਕਤੀ ਤੋਂ ਬਾਅਦ ਗੱਲਬਾਤ ਕਰਦਿਆਂ ਜਰਮਨਜੀਤ ਸਿੰਘ ਸੁਲਤਾਨਵਿੰਡ ਨੇ ਪਾਰਟੀ ਪ੍ਰਤੀ ਆਪਣੀ ਵਫਾਦਾਰੀ ਦੁਹਰਾਈ ਉਨ੍ਹਾਂ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਮਾਝੇ ਦੇ ਟਕਸਾਲੀ ਆਗੂ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਅਤੇ ਜ਼ਿਲ੍ਹਾ ਅਕਾਲੀ ਜੱਥਾ ਸ਼ਹਿਰੀ ਦੇ ਪ੍ਰਧਾਨ ਸੁਰਜੀਤ ਸਿੰਘ ਪਹਿਲਵਾਨ ਵਲੋਂ ਜੋ ਉਨ੍ਹਾਂ 'ਤੇ ਭਰੋਸਾ ਜਤਾਇਆ ਗਿਆ ਹੈ, ਉਹ ਇਸ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਤੇ ਦਿ੍ੜ੍ਹਤਾ ਨਾਲ ਨਿਭਾਉਣਗੇ | ਆਗਾਮੀ 2027 ਦੀਆਂ ਵਿਧਾਨ ਸਭਾ ਚੋਣਾਂ ਦੀ ਤਿਆਰੀ ਸੰਬੰਧੀ ਗੱਲ ਕਰਦਿਆਂ ਨਵ-ਨਿਯੁਕਤ ਪ੍ਰਧਾਨ ਨੇ ਕਿਹਾ ਕਿ ਪਾਰਟੀ ਨੂੰ ਬੂਥ ਪੱਧਰ 'ਤੇ ਮਜ਼ਬੂਤ ਕਰਨ ਲਈ ਵਰਕਰਾਂ ਨਾਲ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਕਰ ਦਿੱਤਾ ਗਿਆ ਹੈ | ਬਿਕਰਮ ਸਿੰਘ ਮਜੀਠੀਆ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪਾਰਟੀ ਦੀਆਂ ਨੀਤੀਆਂ ਤੇ ਪ੍ਰਾਪਤੀਆਂ ਨੂੰ ਹਰ ਘਰ ਤੱਕ ਪਹੁੰਚਾਇਆ ਜਾਵੇਗਾ | ਟਕਸਾਲੀ ਪਰਿਵਾਰ ਨੂੰ ਮਾਣ ਹੈ | ਇਸ ਨਿਯੁਕਤੀ 'ਤੇ ਖੁਸ਼ੀ ਪ੍ਰਗਟਾਉਂਦਿਆਂ ਇਲਾਕੇ ਦੇ ਸੀਨੀਅਰ ਆਗੂਆਂ ਨੇ ਕਿਹਾ ਕਿ ਪਾਰਟੀ ਨੇ ਇਕ ਮਿਹਨਤੀ ਅਤੇ ਟਕਸਾਲੀ ਪਰਿਵਾਰ ਦੇ ਜੀਅ ਨੂੰ ਮਾਣ ਦੇ ਕੇ ਵਰਕਰਾਂ ਦੇ ਹੌਸਲੇ ਬੁਲੰਦ ਕੀਤੇ ਹਨ | ਇਸ ਮੌਕੇ ਰਾਣਾ ਪਲਵਿੰਦਰ ਸਿੰਘ, ਸਾਬਕਾ ਕੌਂਸਲਰ ਸੁਰਿੰਦਰ ਸਿੰਘ ਸੁਲਤਾਨਵਿੰਡ, ਰਜਿੰਦਰ ਸਿੰਘ ਸਾਬਾ, ਨਰਿੰਦਰ ਸਿੰਘ ਠੇਕੇਦਾਰ, ਸਾਬਕਾ ਕੌਂਸਲਰ ਗੁਰਮੇਜ ਸਿੰਘ ਬੱਬੀ, ਪ੍ਰਮਜੀਤ ਸਿੰਘ ਪੰਮਾ, ਕੁਲਵੰਤ ਸਿੰਘ, ਅੰਗਰੇਜ਼ ਸਿੰਘ, ਗੁਰਬੀਰ ਸਿੰਘ, ਜਗਦੀਪ ਸਿੰਘ, ਗੁਰਿੰਦਰ ਸਿੰਘ, ਰਵਿੰਦਰ ਸਿੰਘ, ਚਰਨਜੀਤ ਸਿੰਘ, ਅੰਮਿ੍ਤਪਾਲ ਸਿੰਘ, ਗੁਰਪ੍ਰੀਤ ਸਿੰਘ ਤੇ ਰਣਜੀਤ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਸ਼ਾਂਤੀ ਵਾਰਤਾ ਅਸਫਲ ਹੋਣ ਤੋਂ ਬਾਅਦ ਪਾਕਿ ਦਾ ਸਟਾਕ ਮਾਰਕੀਟ ਹੋਇਆ ਕਰੈਸ਼ <br/> ਅਗਲੀ ਖ਼ਬਰ ਸ੍ਰੀ ਗੁਰੂ ਹਰਿਕਿ੍ਸ਼ਨ ਸਕੂਲ ਅਟਾਰੀ ਦਾ ਨਤੀਜਾ ਸ਼ਾਨਦਾਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।