02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-04-2026

ਬੀ. ਡੀ. ਐੱਸ ਸਕੂਲ ਦੀ ਏਕਮ ਪ੍ਰੀਤ ਕੌਰ ਨੇ ਮੈਰਿਟ 'ਚ 16ਵਾਂ ਸਥਾਨ ਕੀਤਾ ਪ੍ਰਾਪਤ

ਅਜੀਤ ਡੈਸਕ 14-04-2026

ਜੰਡਿਆਲਾ ਗੁਰੂ, 13 ਅਪ੍ਰੈਲ (ਪ੍ਰਮਿੰਦਰ ਸਿੰਘ ਜੋਸਨ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਅੱਠਵੀਂ ਕਲਾਸ ਦੇ ਐਲਾਨੇ ਨਤੀਜੇ 'ਚ ਬੀ. ਡੀ. ਐੱਸ. ਡੇ ਬੋਰਡਿੰਗ ਸੀਨੀਅਰ ਸੈਕੰਡਰੀ ਸਕੂਲ ਵੈਰੋਵਾਲ ਰੋਡ ਧਾਰੜ੍ਹ ਦੀ ਵਿਦਿਆਰਥਣ ਏਕਮ ਪ੍ਰੀਤ ਕੌਰ ਪੁੱਤਰੀ ਕੁਲਜਿੰਦਰ ਸਿੰਘ ਨੇ ਮੈਰਿਟ ਸੂਚੀ 'ਚ 16ਵਾਂ ਸਥਾਨ ਪ੍ਰਾਪਤ ਕਰਕੇ ਸਕੂਲ ਤੇ ਆਪਣੇ ਮਾਤਾ ਪਿਤਾ ਦਾ ਨਾਂਅ ਰੌਸ਼ਨ ਕੀਤਾ ਹੈ | ਬੀ. ਡੀ. ਐੱਸ. ਡੇ ਬੋਰਡਿੰਗ ਸੀਨੀਅਰ ਸੈਕੰਡਰੀ ਸਕੂਲ ਧਾਰੜ੍ਹ ਦੀ ਪਿ੍ੰਸੀਪਲ ਬਲਵਿੰਦਰ ਕੌਰ ਨੇ ਮੈਰਿਟ ਸੂਚੀ ਵਿਚ 16ਵਾਂ ਸਥਾਨ ਪ੍ਰਾਪਤ ਕਰਨ ਵਾਲੀ ਵਿਦਿਆਰਥਣ ਏਕਮ ਪ੍ਰੀਤ ਕੌਰ ਤੇ ਹੋਰ ਸ਼ਾਨਦਾਰ ਪੁਜੀਸ਼ਨਾਂ ਪ੍ਰਾਪਤ ਕਰਨ ਵਾਲੇ ਬੱਚਿਆਂ ਤੇ ਉਨ੍ਹਾਂ ਦੇ ਪਿਤਾ ਨੂੰ ਮੁਬਾਰਕਬਾਦ ਦਿੱਤੀ | ਉਨ੍ਹਾਂ ਕਿਹਾ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਵੱਖ-ਵੱਖ ਕਲਾਸਾਂ ਦੇ ਐਲਾਨੇ ਜਾਂਦੇ ਨਤੀਜਿਆਂ 'ਚ ਉਨ੍ਹਾਂ ਦੇ ਸਕੂਲ ਦੇ ਬੱਚੇ ਸ਼ਾਨਦਾਰ ਪ੍ਰਾਪਤੀਆਂ ਕਰਕੇ ਉਨ੍ਹਾਂ ਦੇ ਸਕੂਲ ਦਾ ਤੇ ਆਪਣੇ ਮਾਤਾ ਪਿਤਾ ਦਾ ਨਾਂਅ ਰੌਸ਼ਨ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਸਕੂਲ ਦੇ ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ ਕਲਾਸਾਂ ਦੇ ਆਉਂਦੇ ਸ਼ਾਨਦਾਰ ਨਤੀਜਿਆਂ ਵਿਚ ਉਨ੍ਹਾਂ ਦੇ ਸਕੂਲ ਦੇ ਮਿਹਨਤ ਸਟਾਫ ਦਾ ਵੱਡਾ ਯੋਗਦਾਨ ਹੈ |

ਪਿਛਲੀ ਖ਼ਬਰ ਮੇਨ ਗੇਟ ਤੋਂ ਗੁ: ਨੌਵੀਂ ਪਾਤਿਸ਼ਾਹੀ ਬਾਬਾ ਬਕਾਲਾ ਸਾਹਿਬ ਤੱਕ 'ਫ੍ਰੀ ਟੈਂਪੂ ਸੇਵਾ' ਆਰੰਭੀ ਅਗਲੀ ਖ਼ਬਰ ਸ਼ਾਂਤੀ ਵਾਰਤਾ ਅਸਫਲ ਹੋਣ ਤੋਂ ਬਾਅਦ ਪਾਕਿ ਦਾ ਸਟਾਕ ਮਾਰਕੀਟ ਹੋਇਆ ਕਰੈਸ਼ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।