02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-04-2026

ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਕੈਨੋਇੰਗ-ਕਾਇਕਿੰਗ ਵਿਚ ਓਵਰਆਲ ਇੰਟਰ-ਯੂਨੀਵਰਸਿਟੀ ਚੈਂਪੀਅਨਸ਼ਿਪ ਜਿੱਤੀ <br/>

ਅਜੀਤ ਡੈਸਕ 14-04-2026
ਅੰਮਿ੍ਤਸਰ, 13 ਅਪ੍ਰੈਲ (ਸੁਰਿੰਦਰਪਾਲ ਸਿੰਘ ਵਰਪਾਲ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਉਪ ਕੁਲਪਤੀ ਪ੍ਰੋ. ਕਰਮਜੀਤ ਸਿੰਘ ਦੀ ਅਗਵਾਈ ਹੇਠ ਸ਼ਿਵਾਜੀ ਯੂਨੀਵਰਸਿਟੀ, ਕੋਲਹਾਪੁਰ ਵਿਖੇ ਹਾਲ ਹੀ ਵਿਚ ਆਯੋਜਿਤ ਆਲ ਇੰਡੀਆ ਇੰਟਰ-ਯੂਨੀਵਰਸਿਟੀ ਕੈਨੋਇੰਗ ਅਤੇ ਕਾਇਕਿੰਗ ਚੈਂਪੀਅਨਸ਼ਿਪ 2026 ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਓਵਰਆਲ ਜਨਰਲ ਚੈਂਪੀਅਨਸ਼ਿਪ ਟਰਾਫੀ ਆਪਣੇ ਨਾਮ ਕੀਤੀ | ਯੂਨੀਵਰਸਿਟੀ ਦੀ ਟੀਮ ਨੇ ਪੁਰਸ਼ਾਂ ਅਤੇ ਮਹਿਲਾਵਾਂ ਦੋਵਾਂ ਵਰਗਾਂ 'ਚ 11 ਸੋਨੇ ਅਤੇ 9 ਚਾਂਦੀ ਦੇ ਤਗਮੇ ਜਿੱਤ ਕੇ ਓਵਰਆਲ ਚੈਂਪੀਅਨ ਬਣਨ ਦਾ ਮਾਣ ਹਾਸਿਲ ਕੀਤਾ | ਡਾ. ਕੰਵਰ ਮਨਦੀਪ ਸਿੰਘ ਨੇ ਇਸ ਸਫਲਤਾ ਦਾ ਸਿਹਰਾ ਪ੍ਰੋ. ਕਰਮਜੀਤ ਸਿੰਘ ਦੀ ਖੇਡ ਸੱਭਿਆਚਾਰ ਨੂੰ ਹੋਰ ਪ੍ਰਫੁਲਤ ਕਰਨ ਲਈ ਕੀਤੇ ਜਾ ਰਹੇ ਉਸਾਰੂ ਕਾਰਜਾਂ ਅਤੇ ਵਿਦਿਆਰਥੀ ਖਿਡਾਰੀਆਂ, ਕੋਚਾਂ ਤੇ ਟੀਮ ਮੈਨੇਜਰਾਂ ਦੀ ਸਖ਼ਤ ਮਿਹਨਤ ਨੂੰ ਜਾਂਦਾ ਹੈ ਜਿਨ੍ਹਾਂ ਨੇ ਇਸ ਸਫਲਤਾ 'ਚ ਅਹਿਮ ਭੂਮਿਕਾ ਨਿਭਾਈ | ਉਨ੍ਹਾਂ ਦੱਸਿਆ ਕਿ ਪਵਨ ਕੁਮਾਰ ਨੇ ਵੀ ਇਸ ਮੌਕੇ ਆਪਣਾ ਮਹੱਤਵਪੂਰਨ ਯੋਗਦਾਨ ਪਾਇਆ | ਇਸ ਅਹਿਮ ਪ੍ਰਾਪਤੀ 'ਤੇ ਡੀਨ ਅਕਾਦਮਿਕ ਮਾਮਲੇ ਪ੍ਰੋ. ਐੱਚ.ਐੱਸ. ਸੈਣੀ, ਰਜਿਸਟਰਾਰ, ਪ੍ਰੋ. ਕੇ.ਐੱਸ. ਚਾਹਲ ਅਤੇ ਡੀਨ ਵਿਦਿਆਰਥੀ ਭਲਾਈ, ਪ੍ਰੋ. ਸਤਨਾਮ ਸਿੰਘ ਦਿਓਲ ਨੇ ਵੀ ਖਿਡਾਰੀਆਂ ਨੂੰ ਇਸ ਸ਼ਾਨਦਾਰ ਪ੍ਰਦਰਸ਼ਨ ਲਈ ਵਧਾਈ ਦਿੱਤੀ |

ਪਿਛਲੀ ਖ਼ਬਰ ਹਲਕਾ ਪੂਰਬੀ ਦੇ ਇੰਚਾਰਜ ਜਸਬੀਰ ਸਿੰਘ ਡਿੰਪਾ ਵਲੋਂ ਦਫ਼ਤਰ ਦਾ ਉਦਘਾਟਨ <br/> ਅਗਲੀ ਖ਼ਬਰ ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਲਸ਼ਕਰੀ ਨੰਗਲ ਵਿਖੇ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।