02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-04-2026

ਕੇਂਦਰ ਤੇ 'ਆਪ' ਸਰਕਾਰ ਕਿਸਾਨਾਂ ਦੀਆਂ ਨੁਕਸਾਨੀਆਂ ਫ਼ਸਲਾਂ ਦਾ ਗਿਰਦਾਵਰੀ ਕਰ ਕੇ ਪ੍ਰਤੀ ਏਕੜ 70 ਹਜ਼ਾਰ ਮੁਆਵਜ਼ਾ ਦੇਵੇ-ਰਣੀਕੇ <br/>

ਅਜੀਤ ਡੈਸਕ 14-04-2026
ਜੇਠੂਵਾਲ, 14 ਅਪ੍ਰੈਲ (ਮਿੱਤਰਪਾਲ ਸਿੰਘ ਰੰਧਾਵਾ)-ਅਕਾਲੀ ਦਲ ਐਸ. ਸੀ. ਵਿੰਗ ਦੇ ਕੌਮੀ ਪ੍ਰਧਾਨ ਤੇ ਸਾਬਕਾ ਕੈਬਨਿਟ ਮੰਤਰੀ ਗੁਲਜ਼ਾਰ ਸਿੰਘ ਰਣੀਕੇ ਨੇ ਕਿਹਾ ਕਿ ਪੰਜਾਬ ਦੇ ਕਈ ਜ਼ਿਲਿ੍ਹਆਂ 'ਚ ਬੀਤੇ ਦਿਨ ਹੋਈ ਬੇਮੌਸਮੀ ਬਰਸਾਤ ਤੇ ਪਏ ਗੜੇਮਾਰੀ ਨਾਲ ਕਿਸਾਨਾਂ ਦੀ ਪੱਕਣ ਕਿਨਾਰੇ ਕਣਕ ਦੀ ਫਸਲ ਸਮੇਤ ਹੋਰ ਫਸਲਾਂ ਨੁਕਸਾਨੀਆਂ ਗਈਆਂ ਹਨ, ਜਿਸ ਨਾਲ ਕਿਸਾਨਾਂ ਦੇ ਚਿਹਰੇ ਮੁਰਝਾਏ ਹੋਏ ਦਿਖਾਈ ਦੇ ਰਹੇ ਹਨ | ਉਕਤ ਕਿਸਾਨਾਂ ਦੀਆਂ ਨੁਕਸਾਨੀਆਂ ਗਈਆਂ ਫਸਲਾਂ ਦਾ ਕੇਂਦਰ ਵਿਚਲੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਤੇ ਪੰਜਾਬ ਦੀ 'ਆਪ' ਸਰਕਾਰ ਸਾਂਝੇ ਤੌਰ 'ਤੇ ਨੁਕਸਾਨੀਆਂ ਫਸਲਾਂ ਦੀ ਗਿਰਦਾਵਰੀ ਕਰਕੇ ਪ੍ਰਤੀ ਏਕੜ 70 ਹਜ਼ਾਰ ਮੁਆਵਜਾ ਦੇਵੇ ਤਾਂ ਕਿ ਕੁਦਰਤੀ ਕਰੋਪੀ ਨਾਲ ਕਿਸਾਨਾਂ ਦੀ ਔਖੇ ਸਮੇਂ ਬਾਂਹ ਫੜੀ ਜਾ ਸਕੇ | ਇਸ ਮੌਕੇ ਧਰਮਬੀਰ ਸਿੰਘ ਸੋਹੀ, ਬਲਜਿੰਦਰ ਸਿੰਘ ਬੁੱਟਰ ਜੇਠੂਵਾਲ, ਗੱਜਣ ਸਿੰਘ ਔਲਖ, ਸੁਖਬੀਰ ਸਿੰਘ ਸੋਖਲ, ਕਰਮ ਸਿੰਘ ਗਿੱਲ, ਗੁਰਜਿੰਦਰ ਸਿੰਘ ਹਜਰਾ, ਜਥੇਦਾਰ ਹਰਪਾਲ ਸਿੰਘ ਜੋਧਪੁਰੀ ਆਦਿ ਵਰਕਰ ਸ਼ਾਮਿਲ ਸਨ |

ਪਿਛਲੀ ਖ਼ਬਰ ਸੇਂਟ ਸੋਵਰੇਨ ਕਾਨਵੈਂਟ ਸਕੂਲ 'ਚ ਬੱਚਿਆਂ ਵਲੋਂ 'ਵਿਸਾਖੀ' ਦਾ ਤਿਉਹਾਰ ਮਨਾਇਆ <br/> ਅਗਲੀ ਖ਼ਬਰ ਅਸ਼ੋਕ ਵਾਟਿਕਾ ਪਬਲਿਕ ਸਕੂਲ ਵਿਖੇ ਵਿਸਾਖੀ ਦਾ ਤਿਉਹਾਰ ਮਨਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।