02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-04-2026

ਸ੍ਰੀ ਗੁਰੂ ਹਰਕਿ੍ਸ਼ਨ ਸਕੂਲ ਅਟਾਰੀ ਵਿਖੇ ਵਿਸਾਖੀ ਦਾ ਦਿਹਾੜਾ ਮਨਾਇਆ <br/>

ਅਜੀਤ ਡੈਸਕ 14-04-2026
ਅਟਾਰੀ ਸਰਹੱਦ, 13 ਅਪ੍ਰੈਲ (ਰਾਜਿੰਦਰ ਸਿੰਘ ਰੂਬੀ/ਗੁਰਦੀਪ ਸਿੰਘ)-ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਅਟਾਰੀ ਵਿਖੇ ਵਿਸਾਖੀ ਦਾ ਦਿਹਾੜਾ ਮਨਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਵਲੋਂ ਸਪੈਸ਼ਲ ਅਸੈਂਬਲੀ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਵੱਖ-ਵੱਖ ਜਮਾਤਾਂ ਦੇ ਵਿਦਿਆਰਥੀਆਂ ਦੇ ਵਿਸ਼ੇਸ਼ ਮੁਕਾਬਲੇ ਕਰਵਾਏ ਗਏ | ਜਿਨ੍ਹਾਂ ਵਿਚ ਬੋਰਡ ਡੈਕੋਰੇਸ਼ਨ, ਦਸਤਾਰ ਮੁਕਾਬਲੇ, ਰੱਸਾਕਸ਼ੀ ਮੁਕਾਬਲਾ ਆਦਿ ਸ਼ਾਮਿਲ ਸਨ | ਵਿਦਿਆਰਥੀਆਂ ਨੇ ਇਨ੍ਹਾਂ ਮੁਕਾਬਲਿਆਂ ਵਿਚ ਵੱਧ ਚੜ੍ਹ ਕੇ ਹਿੱਸਾ ਲਿਆ ਅਤੇ ਇਸ ਦਿਨ ਦੀ ਮਹੱਤਤਾ ਬਾਰੇ ਵੀ ਜਾਣੂੰ ਕਰਵਾਇਆ ਗਿਆ | ਇਸ ਮੌਕੇ ਸਕੂਲ ਵਿਚ ਖਾਣ ਪੀਣ ਦੀਆਂ ਚੀਜਾਂ ਦੇ ਸਟਾਲ ਲਗਾਏ ਗਏ ਅਤੇ ਵਿਦਿਆਰਥੀਆਂ ਨੇ ਖੂਬ ਆਨੰਦ ਮਾਣਿਆ ਅਤੇ ਪਿ੍ੰ: ਗੁਰਪ੍ਰੀਤ ਕੌਰ ਰੋਹੇਵਾਲ ਨੇ ਵੀ ਬੱਚਿਆਂ ਨੂੰ ਵਿਸਾਖੀ ਦੇ ਇਤਿਹਾਸ ਤੋਂ ਜਾਣੰੂ ਕਰਵਾਇਆ ਅਤੇ ਗੁਰਸਿੱਖੀ ਨਾਲ ਜੁੜਨ ਲਈ ਪ੍ਰੇਰਿਤ ਕੀਤਾ | ਇਸ ਮੌਕੇ ਸਕੂਲ ਦੇ ਮੈਂਬਰ ਇੰਚਾਰਜ ਜਸਪਾਲ ਸਿੰਘ ਢਿੱਲੋਂ ਅਤੇ ਅਜੀਤ ਸਿੰਘ ਖਹਿਰਾ ਵਲੋਂ ਵੀ ਵਿਦਿਆਰਥੀਆਂ ਨੂੰ ਵਿਸਾਖੀ ਦੀਆਂ ਵਧਾਈਆਂ ਦਿੱਤੀਆਂ ਗਈਆਂ | ਇਸ ਮੌਕੇ ਸਕੂਲ ਦੇ ਅੰਦਰ ਵੱਖ-ਵੱਖ ਖਾਣ ਪੀਣ ਦੇ ਸਟਾਲ ਅਤੇ ਰੰਗ ਬਿਰੰਗੇ ਖਿਡਾਉਣਿਆਂ ਦੇ ਸਟਾਲ ਤੇ ਸਜਾਵਟੀ ਸਟਾਲ ਵੀ ਵਿਸਾਖੀ ਦੇ ਦਿਹਾੜੇ ਨੂੰ ਸਮਰਪਿਤ ਲਗਾਏ ਗਏ |

ਪਿਛਲੀ ਖ਼ਬਰ ਬਾਬਾ ਦੀਪ ਸਿੰਘ ਜੀ ਸ਼ਹੀਦ ਪਬਲਿਕ ਸਕੂਲ ਚਵਿੰਡਾ ਦੇਵੀ ਦਾ ਅੱਠਵੀਂ ਜਮਾਤ ਦਾ ਨਤੀਜਾ 100 ਫ਼ੀਸਦੀ <br/> ਅਗਲੀ ਖ਼ਬਰ ਸੇਂਟ ਸੋਵਰੇਨ ਕਾਨਵੈਂਟ ਸਕੂਲ 'ਚ ਬੱਚਿਆਂ ਵਲੋਂ 'ਵਿਸਾਖੀ' ਦਾ ਤਿਉਹਾਰ ਮਨਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।