02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-04-2026

ਐੱਮ.ਪੀ. ਮਾਲਵਿੰਦਰ ਸਿੰਘ ਕੰਗ, ਪਰਿਵਾਰ ਸਮੇਤ ਇਤਿਹਾਸਕ ਗੁ: ਨੌਵੀਂ ਪਾਤਿਸ਼ਾਹੀ ਬਾਬਾ ਬਕਾਲਾ ਸਾਹਿਬ ਵਿਖੇ ਹੋਏ ਨਤਮਸਤਕ

ਅਜੀਤ ਡੈਸਕ 14-04-2026
ਬਾਬਾ ਬਕਾਲਾ ਸਾਹਿਬ, 13 ਅਪ੍ਰੈਲ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਆਮ ਆਦਮੀ ਪਾਰਟੀ ਦੇ ਲੋਕ ਸਭਾ ਹਲਕਾ ਸ੍ਰੀ ਆਨੰਦਪੁਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਸ: ਮਾਲਵਿੰਦਰ ਸਿੰਘ ਕੰਗ ਨੇ ਆਪਣੇ ਪਰਿਵਾਰ ਸਮੇਤ ਇਤਿਹਾਸਕ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਬਾਬਾ ਬਕਾਲਾ ਸਾਹਿਬ ਵਿਖੇ ਨਤਮਸਤਕ ਹੋਕੇ ਗੁਰੂ ਘਰ ਵਿਖੇ ਸ਼ੁਕਰਾਨਾ ਕੀਤਾ | ਇਸ ਮੌਕੇ ਉਨ੍ਹਾਂ ਕੜਾਹਿ ਪ੍ਰਸ਼ਾਦਿ ਦੀ ਦੇਗ ਕਰਵਾਈ, ਸ੍ਰੀ ਦਰਬਾਰ ਸਾੁਹਬ, ਤਪ ਅਸਥਾਨ ਸ੍ਰੀ ਭੋਰਾ ਸਾਹਿਬ ਸਮੇਤ ਗੁਰਧਾਮਾਂ ਵਿਖੇ ਮੱਥਾ ਟੇਕਿਆ ਅਤੇ ਕੁੁਝ ਸਮਾਂ ਗੁਰਬਾਣੀ ਸਰਵਣ ਕੀਤੀ | ਇਸ ਮੌਕੇ 'ਅਜੀਤ' ਨਾਲ ਗੱਲਬਾਤ ਕਰਦਿਆਂ ਐੱਮ. ਪੀ. ਮਾਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਇਹ ਸਭ ਗੁਰੂ ਗਰ ਤੋਂ ਹੀ ਬਖਸ਼ਿਸ਼ਾਂ ਪ੍ਰਾਪਤ ਹੁੰਦੀਆਂ ਹਨ | ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਇਸ ਤਪ ਅਸਥਾਨ ਸ੍ਰੀ ਭੋਰਾ ਸਾਹਿਬ ਵਿਖੇ ਨਤਮਸਤਕ ਹੋਕੇ ਉਨ੍ਹਾਂ ਦੀ ਰੂਹ ਨੂੰ ਬੜੀ ਵੱਡੀ ਸ਼ਾਂਤੀ ਪ੍ਰਾਪਤ ਹੋਈ ਹੈ, ਜੋ ਸ਼ਬਦਾਂ ਵਿਚ ਬਿਆਨ ਨਹੀਂ ਕੀਤੀ ਜਾ ਸਕਦੀ | ਉਨ੍ਹਾਂ ਕਿਹਾ ਕਿ ਉਹ ਵੱਡੇ ਭਾਗਾਂ ਵਾਲੇ ਹਨ ਕਿ ਉਨ੍ਹਾਂ ਨੂੰ ਗੁਰੂ ਸਾਹਿਬਾਨ ਦੇ ਚਰਨ ਛੋਹ ਪ੍ਰਾਪਤ ਪਵਿੱਤਰ ਧਰਤੀ ਸ੍ਰੀ ਆਨੰਦਪੁਰ ਸਾਹਿਬ ਹਲਕੇ ਤੋਂ ਬਤੌਰ ਮੈਂਬਰ ਪਾਰਲੀਮੈਂਟ ਸੇਵਾ ਕਰਨ ਦਾ ਸੁਭਾਗ ਪ੍ਰਾਪਤ ਹੋਇਆ ਹੈ ਅਤੇ ਅੱਜ ਗੁਰੂ ਸਾਹਿਬ ਦੀ ਇਸ ਪਵਿੱਤਰ ਧਰਤੀ 'ਤੇ ਪਰਿਵਾਰ ਸਮੇਤ ਦਰਸ਼ਨ ਕਰਨ ਲਈ ਪੁੱਜੇ ਹਨ | ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਉਹ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅੰਮਿ੍ਤਸਰ ਵਿਖੇ ਦਰਸ਼ਨ ਕਰਕੇ ਆਏ ਸਨ | ਇਕ ਸਵਾਲ ਦੇ ਜਵਾਬ ਵਿਚ ਮਾਲਵਿੰਦਰ ਸਿੰਘ ਕੰਗ ਨੇ ਪੰਜਾਬ ਵਿਚ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਵਲੋਂ ਬੇਅਦਬੀ ਸੰਬੰਧੀ ਬਣਾਏ ਜਾ ਰਹੇ ਕਾਨੂੰਨ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਇਕ ਉੱਚਿਤ ਫ਼ੈਸਲਾ ਹੈ ਪਰ ਨਾਲ ਹੀ ਉਨ੍ਹਾਂ ਕਿਹਾ ਕਿ ਪਰ ਸਾਡਾ ਸਾਰਿਆਂ ਦਾ ਇਹ ਫਰਜ਼ ਬਣਦਾ ਹੈ ਕਿ ਅਸੀਂ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਤਿਕਾਰ ਪ੍ਰਤੀ ਖੁਦ ਸੁਹਿਰਦਤਾ ਨਾਲ ਆਪਣੀਆਂ ਜ਼ਿੰਮੇਵਾਰੀਆਂ ਨਿਭਾਈਏ |

ਪਿਛਲੀ ਖ਼ਬਰ ਟੈਕਸਟਾਇਲ ਕਾਮਿਆਂ ਦੀਆਂ ਜਥੇਬੰਦੀਆਂ ਸੀਟੂ, ਏਟਕ, ਸੀ. ਟੀ. ਯੂ. (ਪੰਜਾਬ) ਦੀ ਮੀਟਿੰਗ <br/> ਅਗਲੀ ਖ਼ਬਰ -ਮਾਮਲਾ ਸਿਵਲ ਹਸਪਤਾਲ ਬਾਬਾ ਬਕਾਲਾ ਸਾਹਿਬ ਵਿਖੇ ਹੋਏ ਖੂਨ ਖਰਾਬੇ ਦਾ - ਸਰਪੰਚ ਮਨਦੀਪ ਕੌਰ ਦੇ ਸਹੁਰੇ ਜਗੀਰ ਸਿੰਘ ਦੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।