03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-04-2026

ਨਸ਼ੀਲੀਆਂ ਗੋਲੀਆਂ ਸਮੇਤ ਐਕਟਿਵਾ ਸਵਾਰ ਕਾਬੂ <br/>

ਅਜੀਤ ਡੈਸਕ 14-04-2026
ਅਜਨਾਲਾ, 13 ਅਪ੍ਰੈਲ (ਗੁਰਪ੍ਰੀਤ ਸਿੰਘ ਢਿੱਲੋਂ)-ਡੀ. ਐੱਸ. ਪੀ. ਅਜਨਾਲਾ ਗੁਰਵਿੰਦਰ ਸਿੰਘ ਔਲਖ ਦੀ ਅਗਵਾਈ ਹੇਠ ਥਾਣਾ ਅਜਨਾਲਾ ਦੀ ਪੁਲਿਸ ਵਲੋਂ ਨਸ਼ਾ ਤਸਕਰਾਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਵੱਡੀ ਸਫਲਤਾ ਹਾਸਿਲ ਕਰਦਿਆਂ ਇਕ ਐਕਟਿਵਾ ਸਵਾਰ ਵਿਅਕਤੀ ਨੂੰ ਭਾਰੀ ਮਾਤਰਾ ਵਿਚ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰਨ ਵਿਚ ਵੱਡੀ ਸਫਲਤਾ ਹਾਸਿਲ ਕੀਤੀ ਗਈ ਹੈ | ਇਸ ਸੰਬੰਧੀ ਥਾਣਾ ਅਜਨਾਲਾ ਵਿਖੇ ਕੀਤੀ ਪ੍ਰੈੱਸ ਕਾਨਫ਼ਰੰਸ ਦੌਰਾਨ ਥਾਣਾ ਅਜਨਾਲਾ ਦੇ ਐੱਸ. ਐੱਚ. ਓ. ਸਬ-ਇੰਸਪੈਕਟਰ ਹਰਜੀਤ ਸਿੰਘ ਸੰਧੂ ਨੇ ਦੱਸਿਆ ਕਿ ਸਬ ਇੰਸਪੈਕਟਰ ਪੁਸ਼ਪਜੋਤ ਸਿੰਘ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਭੈੜੇ ਪੁਰਸ਼ਾਂ ਦੀ ਤਲਾਸ਼ ਵਿਚ ਜਦੋਂ ਪਿੰਡ ਅਲੀਵਾਲ ਕੋਟਲੀ ਨਜ਼ਦੀਕ ਪੁੱਜੀ ਤਾਂ ਪਿੰਡ ਅਲੀਵਾਲ ਦੇ ਸੂਆ ਵਾਲੀ ਸਾਈਡ ਤੋਂ ਇਕ ਮੋਨਾ ਵਿਅਕਤੀ ਐਕਟਿਵਾ 'ਤੇ ਆਉਂਦਾ ਦਿਖਾਈ ਦਿੱਤਾ ਜੋ ਪੁਲਿਸ ਪਾਰਟੀ ਨੂੰ ਦੇਖ ਕੇ ਘਬਰਾ ਗਿਆ, ਜਿਸ ਨੂੰ ਸਬ ਇੰਸਪੈਕਟਰ ਪੁਸ਼ਪਜੋਤ ਸਿੰਘ ਵਲੋਂ ਕਾਬੂ ਕਰਨ ਤੋਂ ਬਾਅਦ ਡੀ. ਐੱਸ. ਪੀ ਅਜਨਾਲਾ ਗੁਰਵਿੰਦਰ ਸਿੰਘ ਔਲਖ ਦੀ ਮੌਜੂਦਗੀ ਵਿਚ ਐਕਟਿਵਾ ਦੀ ਤਲਾਸ਼ੀ ਲੈਣ 'ਤੇ ਉਸ 'ਚੋਂ 5000 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ | ਐੱਸ. ਐੱਚ. ਓ. ਸਬ-ਇੰਸਪੈਕਟਰ ਹਰਜੀਤ ਸਿੰਘ ਸੰਧੂ ਨੇ ਅੱਗੇ ਦੱਸਿਆ ਕਿ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਵਿਅਕਤੀ ਦੀ ਪਹਿਚਾਣ ਰਾਜੂ ਮਸੀਹ ਪੁੱਤਰ ਲਖਵਿੰਦਰ ਮਸੀਹ ਵਾਸੀ ਪਿੰਡ ਥੋਬਾ ਵਜੋਂ ਹੋਈ ਹੈ, ਜਿਸ ਖ਼ਿਲਾਫ਼ ਥਾਣਾ ਅਜਨਾਲਾ ਵਿਖੇ ਐੱਨ. ਡੀ. ਪੀ. ਐੱਸ. ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ | ਉਨ੍ਹਾਂ ਦੱਸਿਆ ਕਿ ਰਾਜੂ ਮਸੀਹ ਨੂੰ ਅਦਾਲਤ ਵਿਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਿਲ ਕੀਤਾ ਜਾਵੇਗਾ | ਇਸ ਮੌਕੇ ਸਬ-ਇੰਸਪੈਕਟਰ ਪੁਸ਼ਪਜੋਤ ਸਿੰਘ, ਏ. ਐੱਸ. ਆਈ. ਹਰਿੰਦਰਜੀਤ ਸਿੰਘ, ਏ. ਐੱਸ. ਆਈ. ਗੁਰਮੀਤ ਸਿੰਘ, ਮੁਨਸ਼ੀ ਹਰਿੰਦਰ ਸਿੰਘ ਤੇ ਸਤਨਾਮ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਮੋਨਟੈਂਸਰੀ ਖ਼ਾਲਸਾ ਅਕੈਡਮੀ ਅਰਜਨ ਮਾਂਗਾ ਦਾ ਨਤੀਜਾ ਰਿਹਾ ਸ਼ਾਨਦਾਰ <br/> ਅਗਲੀ ਖ਼ਬਰ ਫੱਤੂਵਾਲ ਵਿਖੇ ਬਦਮਾਸ਼ਾਂ ਵਲੋਂ ਤਰਸੇਮ ਕਰਿਆਨਾ ਸ਼ੋਅ ਰੂਮ 'ਤੇ ਚਲਾਈਆਂ ਗੋਲੀਆਂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।