21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-04-2026

ਪੰਜਾਬ ਸਰਕਾਰ ਨੇ ਸਿਹਤ ਯੋਜਨਾਵਾਂ ਨਾਲ ਲੋਕਾਂ ਦਾ ਦਿਲ ਜਿੱਤਿਆ-ਛੀਨਾ <br/>

ਅਜੀਤ ਡੈਸਕ 16-04-2026
ਰਾਜਾਸਾਂਸੀ, 15 ਅਪ੍ਰੈਲ (ਹਰਦੀਪ ਸਿੰਘ ਖੀਵਾ)-ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਬਣਾਈ ਗਈ ਸਿਹਤ ਵਿਵਸਥਾ ਨੇ ਆਮ ਆਦਮੀ ਦੀਆਂ ਜ਼ਿੰਦਗੀ ਬਦਲ ਕੇ ਰੱਖ ਦਿੱਤੀ ਹੈ | ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਵਿਚ ਇਕ ਅਸਲੀ ਸਿਹਤ ਇਨਕਲਾਬ ਲਿਆਂਦਾ ਹੈ, ਜਿਸ ਦੀ ਹਰ ਪਾਸਿਓਾ ਭਰਵੀਂ ਸ਼ਲਾਘਾ ਹੋ ਰਹੀ ਹੈ | ਇਹ ਪ੍ਰਗਟਾਵਾ ਪੰਜਾਬ ਸਿਹਤ ਪ੍ਰਣਾਲੀ ਨਿਗਮ ਦੇ ਚੇਅਰਮੈਨ ਗੁਰਸ਼ਰਨ ਸਿੰਘ ਛੀਨਾ ਨੇ ਵਿਸ਼ੇਸ਼ ਗੱਲਬਾਤ ਦੌਰਾਨ ਕੀਤਾ | ਉਨ੍ਹਾਂ ਕਿਹਾ ਕਿ ਅੱਜ ਪੰਜਾਬ 'ਚ 990 ਆਮ ਆਦਮੀ ਕਲੀਨਿਕ ਚੱਲ ਰਹੇ ਹਨ ਅਤੇ ਇਨ੍ਹਾਂ ਉਪਰ ਰੋਜ਼ਾਨਾ ਲਗਪਗ 70 ਹਜ਼ਾਰ ਮਰੀਜ਼ ਇਲਾਜ ਲਈ ਆ ਰਹੇ ਹਨ | ਇੱਥੇ 107 ਤਰ੍ਹਾਂ ਦੀਆਂ ਦਵਾਈਆਂ ਅਤੇ 47 ਡਾਇਗਨੋਸਟਿਕ ਟੈਸਟ ਬਿਲਕੁੱਲ ਮੁਫ਼ਤ ਕੀਤੇ ਜਾ ਰਹੇ ਹਨ | ਚੇਅਰਮੈਨ ਗੁਰਸ਼ਰਨ ਛੀਨਾ ਨੇ ਦੱਸਿਆ ਕਿ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹਰ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਕੈਸ਼ਲੈਸ ਇਲਾਜ ਮਿਲ ਰਿਹਾ ਹੈ | 65 ਲੱਖ ਪਰਿਵਾਰਾਂ ਲਈ ਹੈਲਥ ਕਾਰਡ ਜਾਰੀ ਹੋ ਰਹੇ ਹਨ ਅਤੇ ਇਸ 'ਚੋਂ 30 ਲੱਖ ਤੋਂ ਵੱਧ ਸਿਹਤ ਕਾਰਡ ਵੰਡੇ ਜਾ ਚੁੱਕੇ ਹਨ | ਹੁਣ ਤੱਕ 25 ਲੱਖ ਤੋਂ ਵਧੇਰੇ ਲਾਭਪਾਤਰੀ ਰਜਿਸਟਰਡ ਹੋ ਚੁੱਕੇ ਹਨ ਅਤੇ 1.8 ਲੱਖ ਤੋਂ ਵੱਧ ਲੋਕ ਇਸ ਯੋਜਨਾ ਤਹਿਤ ਇਲਾਜ ਕਰਵਾ ਚੁੱਕੇ ਹਨ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਵੱਡੀਆਂ ਅਤੇ ਛੋਟੀਆਂ ਬਿਮਾਰੀਆਂ ਲਈ 10 ਲੱਖ ਰੁਪਏ ਤੱਕ ਦੀਆਂ ਸਾਰੀਆਂ ਦਵਾਈਆਂ ਅਤੇ ਟੈਸਟ

ਪਿਛਲੀ ਖ਼ਬਰ ਭਲਕੇ ਹਲਕਾ ਅਟਾਰੀ ਵਿਖੇ ਵਿਧਾਇਕ ਰਮਦਾਸ ਦੀ ਅਗਵਾਈ 'ਚ ਹੋ ਰਹੀ ਵਿਸ਼ਾਲ ਰੈਲੀ ਇਤਿਹਾਸ ਸਿਰਜੇਗੀ-ਸਰਪੰਚ ਮਿੱਠਾ ਅਗਲੀ ਖ਼ਬਰ ਵਿਵੇਕ ਪਬਲਿਕ ਸਕੂਲ 'ਚ ਵਿਸਾਖੀ ਦਾ ਤਿਉਹਾਰ ਮਨਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।