28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-05-2026

ਵਿਧਾਇਕ ਡਾ. ਗੁਪਤਾ ਨੇ ਕਟੜਾ ਆਹਲੂਵਾਲੀਆ ਵਿਖੇ ਕੀਤਾ ਵਿਕਾਸ ਕਾਰਜਾਂ ਦਾ ਉਦਘਾਟਨ <br/>

ਅਜੀਤ ਡੈਸਕ 09-05-2026

ਅੰਮਿ੍ਤਸਰ, 8 ਮਈ (ਸੁਰਿੰਦਰਪਾਲ ਸਿੰਘ ਵਰਪਾਲ)-ਕੇਂਦਰੀ ਵਿਧਾਨ ਸਭਾ ਹਲਕੇ ਦੀ ਨੁਮਾਇੰਦਗੀ ਕਰਨ ਵਾਲੇ ਵਿਧਾਇਕ ਡਾ. ਅਜੇ ਗੁਪਤਾ ਨੇ ਕਟੜਾ ਆਹਲੂਵਾਲੀਆ ਵਿਖੇ ਸਟਰੀਟ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ | ਵਿਧਾਇਕ ਡਾ. ਗੁਪਤਾ ਨੇ ਕਿਹਾ ਕਿ ਵਾਲਡ ਸਿਟੀ ਦੀਆਂ ਸਾਰੀਆਂ ਸੜਕਾਂ ਅਤੇ ਗਲੀਆਂ 'ਤੇ ਵਿਕਾਸ ਕਾਰਜ ਨਿਰਵਿਘਨ ਜਾਰੀ ਰਹਿਣਗੇ | ਉਨ੍ਹਾਂ ਕਿਹਾ ਕਿ ਕੇਂਦਰੀ ਵਿਧਾਨ ਸਭਾ ਹਲਕੇ ਦੇ ਸਾਰੇ 14 ਵਾਰਡਾਂ ਅਤੇ ਤਿੰਨ ਪੰਚਾਇਤਾਂ ਵਿਚ ਵਿਕਾਸ ਕਾਰਜ ਨਿਰੰਤਰ ਜਾਰੀ ਹਨ | ਉਨ੍ਹਾਂ ਕਿਹਾ ਕਿ ਲੋਕਾਂ ਨੂੰ ਸਾਰੀਆਂ ਬੁਨਿਆਦੀ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ | ਉਨ੍ਹਾਂ ਕਿਹਾ ਕਿ ਰੰਗਲਾ ਪੰਜਾਬ ਵਿਕਾਸ ਪ੍ਰੋਜੈਕਟ ਤਹਿਤ ਕੇਂਦਰੀ ਵਿਧਾਨ ਸਭਾ ਹਲਕੇ ਦੇ ਵਿਕਾਸ ਲਈ ਕਰੋੜਾਂ ਰੁਪਏ ਦੇ ਟੈਂਡਰ ਜਾਰੀ ਕੀਤੇ ਜਾ ਰਹੇ ਹਨ ਤੇ ਸੀਵਰੇਜ ਸਿਸਟਮ ਵਿਚ ਵੀ ਲਗਾਤਾਰ ਸੁਧਾਰ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਖਾਪੜਖੇੜੀ ਵਿਖੇ ਸੀਵਰੇਜ ਟ੍ਰੀਟਮੈਂਟ ਪਲਾਂਟ ਦੀ ਸਮਰੱਥਾ ਵਧਾਉਣ ਦਾ ਕੰਮ ਵੀ ਜਾਰੀ ਹੈ | ਇਹ ਪ੍ਰੋਜੈਕਟ ਨਵੰਬਰ ਤੱਕ ਪੂਰਾ ਹੋ ਜਾਵੇਗਾ, ਜਿਸ ਨਾਲ ਕੇਂਦਰੀ ਵਿਧਾਨ ਸਭਾ ਹਲਕੇ ਵਿਚ 100% ਸੀਵਰੇਜ ਕਵਰੇਜ ਯਕੀਨੀ ਬਣਾਈ ਜਾਵੇਗੀ | ਇਸ ਮੌਕੇ ਕੌਂਸਲਰ ਸਿੰਘ ਢੋਟ, ਐੱਨ. ਪੀ. ਢੋਟ, ਚਿਰਾਗ ਕੁਮਾਰ, ਰਾਹੁਲ ਕੁਮਾਰ, ਰਿਤੂ ਮਹਾਜਨ ਤੇ ਮੋਨਿਕਾ ਭੱਟੀ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਵਿਧਾਇਕ ਰਮਦਾਸ ਨੇ ਸੁਣੀਆਂ ਪਿੰਡ ਵਰਪਾਲ ਦੀਆਂ ਮੁਸ਼ਕਿਲਾਂ <br/> ਅਗਲੀ ਖ਼ਬਰ ਮੰਗਾਂ ਨੂੰ ਲੈ ਕੇ ਫ਼ਰਦ ਕੇਂਦਰਾਂ ਦੇ ਮੁਲਾਜ਼ਮਾਂ ਦੀ ਸੂਬਾ ਪੱਧਰੀ ਕਲਮ ਛੋੜ ਹੜਤਾਲ ਨੂੰ ਸੰਗਰੂਰ ਵਿੱਚ ਵੀ ਮਿਲਿਆ ਭਰਵਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।