26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-05-2026

ਵਿਦਿਆਰਥੀਆਂ ਦੇ ਵਿਹਾਰ ਨੂੰ ਸਹੀ ਦਿਸ਼ਾ ਦੇਣ 'ਚ ਅਧਿਆਪਕਾਂ ਦੀ ਭੂਮਿਕਾ ਸਭ ਤੋਂ ਅਹਿਮ- ਡਾ. ਬਲਬੀਰ ਸਿੰਘ <br/>

ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ, ਮਹਾਂ ਸਿੰਘ ਗੇਟ ਵਿਖੇ ਸਮਾਗਮ ਦੌਰਾਨ ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਦਾ ਸਵਾਗਤ ਕਰਦੇ ਹੋਏ ਪਿ੍ੰ: ਜੇ. ਕੇ. ਸ਼ਿੰਗਾਰੀ ਰਾਜੇਸ਼ ਕੁਮਾਰ, ਰਜੇਸ਼ ਖੰਨਾ, ਮੁਖਤਾਰ ਸਿੰਘ ਨਾਰਲੀ, ਦਲਜਿੰਦਰ ਕੌਰ ਤੇ ਹੋਰ | ਤਸਵੀਰ : ਨਿਰਮਲ ਸਟੂਡੀਓ <br/> 09-05-2026
ਅੰਮਿ੍ਤਸਰ, 8 ਮਈ (ਸੁਰਿੰਦਰਪਾਲ ਸਿੰਘ ਵਰਪਾਲ)-ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ, ਮਹਾਂ ਸਿੰਘ ਗੇਟ ਵਿਖੇ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਲਈ ਕਰਵਾਈ ਜਾ ਰਹੀ ਸਮਰੱਥਾ ਨਿਰਮਾਣ ਟ੍ਰੇਨਿੰਗ 'ਚ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ ਅਤੇ ਅਧਿਆਪਕਾਂ ਨਾਲ ਵਿਸਥਾਰਪੂਰਵਕ ਗੱਲਬਾਤ ਕੀਤੀ | ਇਸ ਮੌਕੇ ਡਾ. ਬਲਬੀਰ ਸਿੰਘ ਨੇ ਕਿਹਾ ਕਿ ਵਿਦਿਆਰਥੀਆਂ ਦੇ ਵਿਹਾਰ ਨੂੰ ਸਹੀ ਦਿਸ਼ਾ ਦੇਣ, ਉਨ੍ਹਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਮਾਨਸਿਕ ਤੌਰ 'ਤੇ ਮਜ਼ਬੂਤ ਬਣਾਉਣ 'ਚ ਅਧਿਆਪਕਾਂ ਦੀ ਭੂਮਿਕਾ ਸਭ ਤੋਂ ਅਹਿਮ ਹੈ | ਉਨ੍ਹਾਂ ਕਿਹਾ ਕਿ ਅਧਿਆਪਕ ਸਾਡੇ 'ਨੇਸ਼ਨ ਬਿਲਡਰ' ਹਨ ਅਤੇ ਪੰਜਾਬ ਸਰਕਾਰ ਨੂੰ ਪੂਰਾ ਭਰੋਸਾ ਹੈ ਕਿ ਉਹ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਨੂੰ ਜਨ ਅੰਦੋਲਨ ਬਣਾਉਣ 'ਚ ਵੱਡਾ ਯੋਗਦਾਨ ਪਾਉਣਗੇ | ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਦੀ ਸ਼ੁਰੂਆਤ ਅੰਮਿ੍ਤਸਰ ਤੋਂ ਹੋਈ, ਜਿਥੇ ਜ਼ਿਲ੍ਹੇ ਦੇ 3238 ਅਧਿਆਪਕਾਂ ਨੂੰ 16 ਦਿਨਾਂ ਵਿਚ ਟ੍ਰੇਨਿੰਗ ਦਿੱਤੀ ਜਾਵੇਗੀ | ਇਹ ਟ੍ਰੇਨਿੰਗ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮਹਾਂ ਸਿੰਘ ਗੇਟ (ਸ਼ਿਵਾਲਾ), ਸਾਰਾਗੜੀ ਮੈਮੋਰੀਅਲ ਸਕੂਲ ਆਫ ਐਮੀਨੈਂਸ ਟਾਊਨ ਹਾਲ ਐਟ ਮਾਲ ਮੰਡੀ ਅਤੇ ਸੀਨੀਅਰ ਸੈਕੰਡਰੀ ਰੈਜ਼ੀਡੈਂਸ਼ੀਅਲ ਸਕੂਲ ਫਾਰ ਮੈਰੀਟੋਰੀਅਸ ਸਟੂਡੈਂਟਸ, ਅੰਮਿ੍ਤਸਰ ਵਿਖੇ ਕਰਵਾਈ ਜਾਵੇਗੀ | ਇਸ ਮੌਕੇ ਕੈਬਨਿਟ ਮੰਤਰੀ ਦਾ ਜ਼ਿਲ੍ਹਾ ਸਿੱਖਿਆ ਅਫਸਰ ਰਾਜੇਸ਼ ਕੁਮਾਰ, ਉਪ ਜ਼ਿਲ੍ਹਾ ਸਿੱਖਿਆ ਅਫਸਰ ਰਜੇਸ਼ ਖੰਨਾ ਅਤੇ ਪਿ੍ੰਸੀਪਲ ਜੇ. ਕੇ. ਸ਼ਿੰਗਾਰੀ ਵਲੋਂ ਨਿੱਘਾ ਸਵਾਗਤ ਕੀਤਾ ਗਿਆ | ਇਸ ਮੌਕੇ ਜ਼ਿਲ੍ਹਾ ਨੋਡਲ ਇੰਚਾਰਜ ਸੁਖਵਿੰਦਰ ਸਿੰਘ, ਲੈਕ. ਮੁਖਤਾਰ ਸਿੰਘ ਨਾਰਲੀ, ਲੈਕ: ਦਲਜਿੰਦਰ ਕੌਰ, ਰਮਿੰਦਰ ਬਜਾਜ ਆਦਿ ਅਧਿਆਪਕ ਹਾਜ਼ਰ ਸਨ |

ਪਿਛਲੀ ਖ਼ਬਰ ਗੁਰੂ ਨਾਨਕ ਦੇਵ ਹਸਪਤਾਲ ਦੇ ਪੈਰਾ ਮੈਡੀਕਲ ਤੇ ਸਿਹਤ ਕਾਮਿਆਂ ਵਲੋਂ ਸਰਕਾਰ ਖ਼ਿਲਾਫ਼ ਰੋਸ ਰੈਲੀ <br/> ਅਗਲੀ ਖ਼ਬਰ ਡੀ. ਏ. ਵੀ. ਸਕੂਲ ਹਾਥੀ ਗੇਟ ਦਾ ਸਾਲਾਨਾ ਸਮਾਗਮ ਕਰਵਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।