11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

ਜ਼ਿਲ੍ਹਾ ਪ੍ਰੀਸ਼ਦ ਅੰਮਿ੍ਤਸਰ ਦੇ ਨਵ-ਨਿਯੁਕਤ ਚੇਅਰਮੈਨ ਸਰਬਜੀਤ ਸਿੰਘ ਬੱਲ ਦਾ ਪਿੰਡ ਪੁੱਜਣ 'ਤੇ ਸਵਾਗਤ <br/>

ਸਨਮਾਨ ਕਰਦੇ ਹੋਏ ਲੋਕ ਸਭਾ ਹਲਕਾ ਅੰਮਿ੍ਤਸਰ ਦੇ ਇੰਚਾਰਜ ਜਸਕਰਨ ਬੰਦੇਸਾ, ਚੇਅਰਪਰਸਨ ਸੀਮਾ ਸੋਢੀ ਤੇ ਨਾਲ ਸਰਪੰਚ ਜੁਗਰਾਜ ਸਿੰਘ ਸਿੱਧੂ ਤੇ ਹੋਰ | ਤਸਵੀਰਾਂ : ਹਰਦੀਪ ਸਿੰਘ ਖੀਵਾ <br/> ਜ਼ਿਲ੍ਹਾ ਪ੍ਰੀਸ਼ਦ ਅੰਮਿ੍ਤਸਰ ਦੇ ਨਵ-ਨਿਯੁਕਤ ਚੇਅਰਮੈਨ ਸਰਬਜੀਤ ਸਿੰਘ ਬੱਲ ਤੇ ਵਿਧਾਇਕ ਜਸਵਿੰਦਰ ਸਿੰਘ ਰਮਦਾਸ ਦਾ ਪਿੰਡ ਵਾਸੀਆਂ ਵਲੋਂ ਕੀਤੇ ਸਵਾਗਤ ਦਾ ਦਿ੍ਸ਼, ਨਾਲ ਖੜ੍ਹੇ ਸਰਪੰਚ ਜੱਸ ਮੀਰਾਂਕੋਟ | <br/> 17-05-2026
ਰਾਜਾਸਾਂਸੀ, 16 ਮਈ (ਹਰਦੀਪ ਸਿੰਘ ਖੀਵਾ)-ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ, ਪੰਜਾਬ ਦੇ ਇੰਚਾਰਜ ਮਨੀਸ਼ ਸਿਸੋਦੀਆ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਵਿਧਾਨ ਸਭਾ ਹਲਕਾ ਅਟਾਰੀ ਦੇ ਵਿਧਾਇਕ ਜਸਵਿੰਦਰ ਸਿੰਘ ਰਮਦਾਸ ਦੀ ਪੁਰਜ਼ੋਰ ਸਿਫਾਰਸ਼ 'ਤੇ ਨੌਜਵਾਨ ਆਗੂ ਸਰਬਜੀਤ ਸਿੰਘ ਬੱਲ ਦੀਆਂ ਪਾਰਟੀ ਪ੍ਰਤੀ ਵਫ਼ਾਦਾਰੀ ਤੇ ਤਨਦੇਹੀ ਨਿਭਾਈਆਂ ਗਈਆਂ ਸੇਵਾਵਾਂ ਨੂੰ ਮੁੱਖ ਰੱਖਦਿਆਂ ਉਕਤ ਨੌਜਵਾਨ ਆਗੂ ਸਰਬਜੀਤ ਸਿੰਘ ਬੱਲ ਨੂੰ ਜ਼ਿਲ੍ਹਾ ਪ੍ਰੀਸ਼ਦ ਅੰਮਿ੍ਤਸਰ ਦਾ ਸਰਬਸੰਮਤੀ ਨਾਲ ਚੇਅਰਮੈਨ ਚੁਣਿਆ ਗਿਆ ਹੈ, ਇਸ ਹੋਈ ਨਿਯੁਕਤੀ ਤੋਂ ਬਾਅਦ ਹਲਕਾ ਅਟਾਰੀ ਸਮੇਤ ਪਿੰਡ ਬੱਲ ਸਚੰਦਰ ਵਿਚ ਖੁਸ਼ੀ ਦੀ ਲਹਿਰ ਦੌੜ ਗਈ | ਉਕਤ ਨਵ ਨਿਯੁਕਤ ਚੇਅਰਮੈਨ ਦੇ ਸਮੂਹ ਪਰਿਵਾਰਕ ਮੈਂਬਰਾਂ, ਪਿੰਡ ਵਾਸੀਆਂ, ਆਮ ਆਦਮੀ ਪਾਰਟੀ ਦੇ ਵਰਕਰਾਂ ਅਤੇ ਪਿੰਡ ਸਚੰਦਰ ਦੇ ਨੌਜਵਾਨ ਸਰਪੰਚ ਜੁਗਰਾਜ ਸਿੰਘ ਸਿੱਧੂ ਵਲੋਂ ਸਾਂਝੇ ਤੌਰ 'ਤੇ ਪਿੰਡ ਵਿਚ ਸਵਾਗਤ ਲਈ ਵੱਡੇ ਪੱਧਰ 'ਤੇ ਸਮਾਗਮ ਕਰਵਾਇਆ ਗਿਆ | ਸਮਾਗਮ ਤੋਂ ਪਹਿਲਾਂ ਚੇਅਰਮੈਨ ਸਰਬਜੀਤ ਸਿੰਘ ਬੱਲ ਵਲੋਂ ਆਪਣੇ ਸਮਰਥਕਾਂ ਨਾਲ ਪਿੰਡ ਦੇ ਗੁਰਦੁਆਰਾ ਸੰਤ ਬਾਬਾ ਜਗਤ ਸਿੰਘ ਵਿਖੇ ਨਤਮਸਤਕ ਹੋ ਗੁਰੂ ਸਾਹਿਬ ਦਾ ਸ਼ੁਕਰਾਨਾ ਕੀਤਾ ਗਿਆ | ਇਸ ਦੌਰਾਨ ਸਮਾਗਮ ਪਿੰਡ ਵਾਸੀਆਂ ਤੇ ਵੱਖ-ਵੱਖ ਆਗੂਆਂ ਤੋਂ ਇਲਾਵਾ ਵਿਸ਼ੇਸ਼ ਤੌਰ 'ਤੇ ਪਹੁੰਚੇ ਹਲਕਾ ਅਟਾਰੀ ਦੇ ਵਿਧਾਇਕ ਜਸਵਿੰਦਰ ਸਿੰਘ ਰਮਦਾਸ, ਲੋਕ ਸਭਾ ਹਲਕਾ ਅੰਮਿ੍ਤਸਰ ਤੋਂ ਇੰਚਾਰਜ ਜਸਕਰਨ ਸਿੰਘ ਬੰਦੇਸ਼ਾ, ਮਾਰਕੀਟ ਕਮੇਟੀ ਚੋਗਾਵਾਂ ਦੇ ਚੇਅਰਪਰਸਨ ਮੈਡਮ ਸੀਮਾ ਸੋਢੀ, ਸਰਪੰਚ ਜੁਗਰਾਜ ਸਿੰਘ ਸਿੱਧੂ ਤੇ ਨੌਜਵਾਨ ਆਗੂ ਜਸਪਾਲ ਸਿੰਘ ਜੱਸ ਸਰਪੰਚ ਮੀਰਾਂਕੋਟ ਨੇ ਨਵ ਨਿਯੁਕਤ ਚੇਅਰਮੈਨ ਸਰਬਜੀਤ ਸਿੰਘ ਬੱਲ ਦਾ ਗੁਰੂ ਦੀ ਬਖਸ਼ਿਸ਼ ਸਿਰੋਪਾਓ ਭੇਟ ਕਰਕੇ ਭਰਵਾਂ ਸਵਾਗਤ ਕਰਦਿਆਂ ਸਨਮਾਨ ਕੀਤਾ ਗਿਆ | ਇਸ ਦੌਰਾਨ ਵਿਧਾਇਕ ਰਮਦਾਸ ਤੇ ਬੰਦੇਸਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਦੀ ਇਕ ਹੀ ਪਾਰਟੀ ਹੈ ਜਿਸ ਨੇ ਆਮ ਘਰਾਂ ਦੇ ਨੌਜਵਾਨਾਂ ਨੂੰ ਨੁਮਾਇੰਦਗੀਆਂ ਦੇ ਕੇ ਨਿਵਾਜਿਆ ਹੈ, ਜਿਸ ਦੀ ਮਿਸਾਲ ਨੌਜਵਾਨ ਸਰਬਜੀਤ ਸਿੰਘ ਬੱਲ ਨੂੰ ਜ਼ਿਲ੍ਹਾ ਪ੍ਰੀਸ਼ਦ ਦਾ ਚੇਅਰਮੈਨ ਬਣਾ ਕੇ ਮਾਣ ਬਖਸ਼ਿਆ ਹੈ | ਇਸ ਮੌਕੇ ਜਸਕਰਨ ਸਿੰਘ ਬੰਦੇਸ਼ਾ ਇੰਚਾਰਜ ਲੋਕ ਸਭਾ ਹਲਕਾ ਅੰਮਿ੍ਤਸਰ ਤੋਂ ਇਲਾਵਾ ਮੈਡਮ ਸੀਮਾ ਸੋਢੀ ਚੇਅਰਪਸਨ ਮਾਰਕੀਟ ਕਮੇਟੀ ਚੋਗਾਵਾਂ, ਚੇਅਰਮੈਨ ਅਭਿਸ਼ੇਕ ਬਾਂਸਲ, ਨੌਜਵਾਨ ਆਗੂ ਸਰਪੰਚ ਜਸਪਾਲ ਸਿੰਘ ਜੱਸ, ਸਰਪੰਚ ਜੁਗਰਾਜ ਸਿੰਘ ਮੀਰਾਂਕੋਟ, ਸਰਪੰਚ ਧਰਮਵੀਰ ਸਿੰਘ ਲੁਹਾਰਕਾ ਖੁਰਦ, ਗੱਜਣ ਸਿੰਘ ਵਰਪਾਲ, ਹਰਦੀਪ ਸਿੰਘ ਸਰਪੰਚ ਇੰਦਰਾ ਕਾਲੋਨੀ, ਹਰਵਿੰਦਰ ਸਿੰਘ ਗੁਮਟਾਲਾ ਸਾਬਕਾ ਸਰਪੰਚ ਸਤਨਾਮ ਸਿੰਘ ਮੀਰਾਂਕੋਟ ਤੋਂ ਇਲਾਵਾ ਹੋਰ ਹਾਜ਼ਰ ਸਨ |

ਪਿਛਲੀ ਖ਼ਬਰ ਬਾਬਾ ਜੱਸਾ ਸਿੰਘ ਆਹਲੂਵਾਲੀਆ ਦਾ 19 ਮਈ ਨੂੰ ਮਨਾਇਆ ਜਾਵੇਗਾ ਜਨਮ ਦਿਹਾੜਾ <br/> ਅਗਲੀ ਖ਼ਬਰ ਸ਼੍ਰੋਮਣੀ ਪੰਥ ਅਕਾਲੀ ਸ੍ਰੀ ਮਿਸਲ ਸ਼ਹੀਦਾਂ ਤਰਨਾ ਦਲ ਵਲੋਂ ਸ਼ਹੀਦ ਬਾਬਾ ਸੰਤੋਖ ਸਿੰਘ ਦੀ ਨਿੱਘੀ ਯਾਦ ਨੂੰ ਸਮਰਪਿਤ ਜੋ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।