11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

ਲੋਕ ਭਲਾਈ ਮੰਚ ਪੰਜਾਬ ਦੀ ਹੋਈ ਅਹਿਮ ਮੀਟਿੰਗ <br/>

ਲੋਕ ਭਲਾਈ ਮੰਚ ਪੰਜਾਬ ਦੀ ਮੀਟਿੰਗ ਦੌਰਾਨ ਬਲਬੀਰ ਸਿੰਘ ਝਾਮਕਾ ਤੇ ਹੋਰ | ਤਸਵੀਰ : ਨਿਰਮਲ ਸਟੂਡੀਓ <br/> 17-05-2026
ਅੰਮਿ੍ਤਸਰ, 16 ਮਈ (ਸੁਰਿੰਦਰਪਾਲ ਸਿੰਘ ਵਰਪਾਲ)-ਲੋਕ ਭਲਾਈ ਮੰਚ ਪੰਜਾਬ ਦੀ ਜ਼ਰੂਰੀ ਮੀਟਿੰਗ ਅਮਰੀਕ ਸਿੰਘ ਦੀ ਪ੍ਰਧਾਨਗੀ ਹੇਠ ਮੰਚ ਦੇ ਮੁੱਖ ਦਫਤਰ ਕੱਚੀ ਮਿੱਟੀ ਰੋਡ ਏਕਤਾ ਨਗਰ ਢਪਈ ਵਿਖੇ ਹੋਈ | ਮੀਟਿੰਗ ਵਿਚ ਕੌਮਾਂਤਰੀ ਮਜ਼ਦੂਰ ਦਿਵਸ ਮਨਾਉਣ 'ਤੇ ਤਸੱਲੀ ਪ੍ਰਗਟ ਕੀਤੀ ਗਈ ਤੇ ਇਸ ਲਈ ਵਰਕਰਾਂ ਦੀ ਸਖ਼ਤ ਮਿਹਨਤ ਦੀ ਸ਼ਲਾਘਾ ਕੀਤੀ ਗਈ | ਢਪੱਈ ਫਾਟਕ ਤੋਂ ਲੈ ਕੇ ਗੁਰਦੁਆਰਾ ਬੋਹੜੀ ਸਾਹਿਬ ਤੱਕ ਬੇਹੱਦ ਖਸਤਾ ਹੋ ਚੁੱਕੀ ਸੜਕ ਦਾ ਮੁੱਦਾ ਲਗਾਤਾਰ ਤੇ ਸ਼ਿੱਦਤ ਨਾਲ ਸਰਕਾਰ ਤੇ ਪ੍ਰਸ਼ਾਸਨ ਕੋਲ ਉਠਾਉਣ ਤੇ ਸੰਘਰਸ਼ ਕਰਨ ਲਈ ਵਰਕਰਾਂ ਦਾ ਧੰਨਵਾਦ ਕੀਤਾ ਗਿਆ, ਜਿਸ ਸਦਕਾ ਸੜਕ ਦਾ ਨਿਰਮਾਣ ਸ਼ੁਰੂ ਹੋ ਚੁੱਕਾ ਹੈ | ਉਨ੍ਹਾਂ ਸਰਕਾਰ ਤੇ ਪ੍ਰਸ਼ਾਸਨ ਦਾ ਧੰਨਵਾਦ ਕਰਦਿਆਂ ਇਹ ਆਸ ਕੀਤੀ ਗਈ ਕਿ ਸੜਕ ਵਧੀਆ ਢੰਗ ਨਾਲ ਬਣਾਈ ਜਾਵੇਗੀ | ਉਨ੍ਹਾਂ ਕਿਹਾ ਕਿ ਮੀਟਿੰਗ 'ਚ ਇਹ ਫ਼ੈਸਲਾ ਵੀ ਹੋਇਆ ਕਿ ਮੰਚ ਦੇ ਆਗੂ ਸੜਕ ਨਿਰਮਾਣ ਸਮੇਂ ਹਰ ਤਰ੍ਹਾਂ ਦਾ ਸਹਿਯੋਗ ਦੇਣਗੇ |

ਪਿਛਲੀ ਖ਼ਬਰ ਨਿਗਮ ਅਧਿਕਾਰੀਆਂ ਵਲੋਂ ਲਾਰੰਸ ਰੋਡ ਸੜਕ 'ਤੇ ਕੂੜਾ ਸੁੱਟਣ ਵਾਲੇ ਕਈ ਦੁਕਾਨਦਾਰਾਂ ਦੇ ਕੱਟੇ ਚਲਾਨ <br/> ਅਗਲੀ ਖ਼ਬਰ ਬਾਬਾ ਜੱਸਾ ਸਿੰਘ ਆਹਲੂਵਾਲੀਆ ਦਾ 19 ਮਈ ਨੂੰ ਮਨਾਇਆ ਜਾਵੇਗਾ ਜਨਮ ਦਿਹਾੜਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।