11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

ਨਿਗਮ ਅਧਿਕਾਰੀਆਂ ਵਲੋਂ ਲਾਰੰਸ ਰੋਡ ਸੜਕ 'ਤੇ ਕੂੜਾ ਸੁੱਟਣ ਵਾਲੇ ਕਈ ਦੁਕਾਨਦਾਰਾਂ ਦੇ ਕੱਟੇ ਚਲਾਨ <br/>

ਨਗਰ ਨਿਗਮ ਅਧਿਕਾਰੀ ਤੇ ਕਰਚਾਮਰੀ ਲਾਰੰਸ ਰੋਡ ਅੰਮਿ੍ਤਸਰ ਵਿਖੇ ਸੜਕ 'ਤੇ ਕੂੜਾ ਨਾ ਸੁੱਟਣ ਵਾਲੇ ਦੁਕਾਨਦਾਰਾਂ ਨੂੰ ਜਾਗਰੂਕ ਕਰਦੇ ਹੋਏ | ਤਸਵੀਰ : ਹਰਜੀਤ ਸਿੰੰਘ <br/> 17-05-2026
ਅੰਮਿ੍ਤਸਰ, 16 ਮਈ (ਜਸਵੰਤ ਸਿੰਘ ਜੱਸ)-ਨਗਰ ਨਿਗਮ ਦੇ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਦੇ ਆਦੇਸ਼ਾਂ ਅਨੁਸਾਰ ਡਾ. ਯੋਗੇਸ਼ ਅਰੋੜਾ ਸਿਹਤ ਅਫਸਰ ਤੇ ਮਲਕੀਤ ਸਿੰਘ ਖਹਿਰਾ ਸੈਨੀਟੇਸ਼ਨ ਅਫਸਰ ਦੀ ਅਗਵਾਈ ਵਿਚ ਸਥਾਨਕ ਲਾਰੰਸ ਰੋਡ ਵਿਖੇ ਸਫ਼ਾਈ ਦੀ ਜਾਂਚ ਕੀਤੀ ਗਈ | ਪ੍ਰਾਪਤ ਵੇਰਵਿਆਂ ਅਨੁਸਾਰ ਇਸ ਦੌਰਾਨ ਕੂੜਾ ਬਾਹਰ ਸੜਕ 'ਤੇ ਸੁੱਟਣ ਵਾਲੇ ਦੁਕਾਨਦਾਰਾਂ ਦੇ ਚਲਾਨ ਕੀਤੇ ਗਏ ਅਤੇ ਅੱਗੇ ਤੋਂ ਕੂੜਾ ਬਾਹਰ ਸੜਕ ਉੱਤੇ ਨਾ ਸੁੱਟਣ ਦੀਆਂ ਹਦਾਇਤਾਂ ਕੀਤੀਆਂ ਗਈਆਂ | ਦੁਕਾਨਦਾਰਾਂ ਨੂੰ ਇਹ ਵੀ ਹਦਾਇਤ ਕੀਤੀ ਗਈ ਕਿ ਸਵੇਰੇ ਆਪਣੀਆਂ ਦੁਕਾਨਾਂ ਦਾ ਕੂੜਾ ਨਗਰ ਨਿਗਮ ਦੀਆਂ ਗੱਡੀਆਂ ਵਿਚ ਪਾਇਆ ਜਾਵੇ | ਇਸ ਤੋਂ ਇਲਾਵਾ ਪਾਬੰਦੀਸ਼ੁਦਾ ਪਲਾਸਟਿਕ ਨਾ ਵਰਤਣ ਪ੍ਰਤੀ ਵੀ ਜਾਗਰੂਕ ਕੀਤਾ ਗਿਆ ਤੇ ਕਿਹਾ ਗਿਆ ਕਿ ਪਲਾਸਟਿਕ ਦੇ ਲਿਫ਼ਾਫ਼ਿਆਂ ਦੀ ਵਰਤੋਂ ਬੰਦ ਕਰਕੇ ਜਿਊਟ ਦੇ ਲਿਫ਼ਾਫਿਆਂ ਦੀ ਵਰਤੋਂ ਕੀਤੀ ਜਾਵੇ | ਇਸ ਮੌਕੇ ਅਮਨਦੀਪ ਸਿੰਘ ਸੈਨੇਟਰੀ ਇੰਸਪੈਕਟਰ, ਹਰਿੰਦਰਪਾਲ ਸਿੰਘ ਸੈਨੇਟਰੀ ਇੰਸਪੈਕਟਰ, ਕਮਲਜੀਤ ਸੁਪਰਵਾਈਜ਼ਰ ਅਤੇ ਹੋਰ ਕਰਮਚਾਰੀ ਮੌਜੂਦ ਸਨ |

ਪਿਛਲੀ ਖ਼ਬਰ ਬਾਬਾ ਭੂਰੀ ਵਾਲੇ ਪਬਲਿਕ ਸਕੂਲ 12ਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ <br/> ਅਗਲੀ ਖ਼ਬਰ ਲੋਕ ਭਲਾਈ ਮੰਚ ਪੰਜਾਬ ਦੀ ਹੋਈ ਅਹਿਮ ਮੀਟਿੰਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।