11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

ਬਾਬਾ ਭੂਰੀ ਵਾਲੇ ਪਬਲਿਕ ਸਕੂਲ 12ਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ <br/>

ਬਾਬਾ ਭੂਰੀ ਵਾਲੇ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਮੌਕੇ ਪਿ੍ੰ: ਕੁਲਜਿੰਦਰ ਸਿੰਘ, ਸਿਮਰਨਜੀਤ ਕੌਰ ਅਤੇ ਕਿਰਨਪ੍ਰੀਤ ਕੌਰ | ਤਸਵੀਰ : ਗੁਰਨਾਮ ਸਿੰਘ ਬੁੱਟਰ <br/> 17-05-2026
ਸੁਲਤਾਨਵਿੰਡ, 16 ਮਈ (ਗੁਰਨਾਮ ਸਿੰਘ ਬੁੱਟਰ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ 12ਵੀਂ ਜਮਾਤ ਦੇ ਨਤੀਜਿਆਂ ਵਿਚ ਬਾਬਾ ਭੂਰੀ ਵਾਲੇ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਭਾਈ ਮੰਝ ਸਾਹਿਬ ਰੋਡ ਸੁਲਤਾਨਵਿੰਡ ਦਾ ਨਤੀਜਾ ਸ਼ਾਨਦਾਰ ਰਿਹਾ, ਜਿਸ ਵਿਚ ਸਕੂਲ ਵਿਦਿਆਰਥੀਆਂ ਨੇ ਮੱਲਾਂ ਮਾਰ ਕੇ ਖੁਸ਼ੀ ਮਨਾਈ | ਇਸ ਮੌਕੇ ਸਕੂਲ ਪਿ੍ੰ: ਕੁਲਜਿੰਦਰ ਸਿੰਘ ਢਿੱਲੋਂ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜਿਹੜੇ ਵਿਦਿਆਰਥੀ ਸਕੂਲ ਵਿਚੋਂ ਪਹਿਲੀਆਂ ਪੁਜੀਸ਼ਨਾ ਹਾਸਿਲ ਕਰਕੇ ਸਕੂਲ ਦਾ ਨਾਮ ਰੋਸ਼ਨ ਕਰਨਗੇ ਉਨ੍ਹਾਂ ਵਿਦਿਆਰਥੀਆਂ ਨੂੰ ਬਾਬਾ ਕਸ਼ਮੀਰ ਸਿੰਘ ਭੂਰੀ ਵਾਲੇ, ਬਾਬਾ ਸੁਖਵਿੰਦਰ ਸਿੰਘ ਭੂਰੀ ਵਾਲੇ ਅਤੇ ਸਕੂਲ ਸਟਾਫ ਵਲੋਂ ਸਨਮਾਨਿਤ ਕੀਤਾ ਜਾਵੇਗਾ | ਉਨ੍ਹਾਂ ਵਿਦਿਆਰਥੀਆਂ ਨੂੰ ਹੋਰ ਮਿਹਨਤ ਕਰਨ ਲਈ ਕਿਹਾ ਅਤੇ ਮੱਲਾਂ ਮਾਰਨ ਵਾਲੇ 12ਵੀਂ ਦੇ ਵਿਦਿਆਰਥੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ | ਇਸ ਮੌਕੇ ਵਾਈਸ ਪਿ੍ੰ: ਸਿਮਰਨਜੀਤ ਕੌਰ, ਕਿਰਨਪ੍ਰੀਤ ਕੌਰ ਸਮੇਤ ਸਕੂਲ ਸਟਾਫ ਹਾਜ਼ਰ ਸਨ |

ਪਿਛਲੀ ਖ਼ਬਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਦੇ ਮੈਂਬਰ ਵਿਰਕ ਵਲੋਂ ਕੇਂਦਰੀ ਜੇਲ੍ਹ ਦਾ ਕੀਤਾ ਦੌਰਾ <br/> ਅਗਲੀ ਖ਼ਬਰ ਨਿਗਮ ਅਧਿਕਾਰੀਆਂ ਵਲੋਂ ਲਾਰੰਸ ਰੋਡ ਸੜਕ 'ਤੇ ਕੂੜਾ ਸੁੱਟਣ ਵਾਲੇ ਕਈ ਦੁਕਾਨਦਾਰਾਂ ਦੇ ਕੱਟੇ ਚਲਾਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।