11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਦੇ ਮੈਂਬਰ ਵਿਰਕ ਵਲੋਂ ਕੇਂਦਰੀ ਜੇਲ੍ਹ ਦਾ ਕੀਤਾ ਦੌਰਾ <br/>

ਜਗਦੀਪ ਕੌਰ ਵਿਰਕ ਮੈਂਬਰ ਸਕੱਤਰ (ਇੰਚਾਰਜ) ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਕੇਂਦਰੀ ਜੇਲ੍ਹ ਦਾ ਦੌਰਾ ਕਰਨ ਮੌਕੇ | ਤਸਵੀਰ : ਹਰਜੀਤ ਸਿੰਘ <br/> 17-05-2026
ਅੰਮਿ੍ਤਸਰ, 16 ਮਈ (ਰੇਸ਼ਮ ਸਿੰਘ)-ਸ੍ਰੀਮਤੀ ਜਗਦੀਪ ਕੌਰ ਵਿਰਕ ਮੈਂਬਰ ਸਕੱਤਰ (ਇੰਚਾਰਜ) ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਅੱਜ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਕੰਮਕਾਜ ਦੀ ਜਾਂਚ ਅਤੇ ਜੇਲ੍ਹਵਿਚ ਬੰਦ ਕੈਦੀਆਂ ਨੂੰ ਪ੍ਰਦਾਨ ਕੀਤੀ ਜਾ ਰਹੀ ਕਾਨੂੰਨੀ ਸਹਾਇਤਾ ਅਤੇ ਮੁਫ਼ਤ ਕਾਨੂੰਨੀ ਸੇਵਾਵਾਂ ਦੇ ਪ੍ਰਬੰਧਾਂ ਦੀ ਸਮੀਖਿਆ ਕਰਨ ਲਈ ਸਰਕਾਰੀ ਦੌਰਾ ਕੀਤਾ ਗਿਆ | ਉਨ੍ਹਾਂ ਵਲੋਂ ਕਾਨੂੰਨੀ ਸਹਾਇਤਾ ਸੇਵਾਵਾਂ, ਜੇਲ੍ਹ ਦੌਰਿਆਂ ਅਤੇ ਲੀਗਲ ਏਡ ਡਿਫੈਂਸ ਕਾਊਾਸਲ ਸਿਸਟਮ ਨਾਲ ਸੰਬੰਧਿਤ ਰਿਕਾਰਡ ਅਤੇ ਰਜਿਸਟਰਾਂ ਦੀ ਵਿਸਥਾਰ ਨਾਲ ਜਾਂਚ ਕੀਤੀ ਗਈ | ਇਸ ਜਾਂਚ ਦਾ ਉਦੇਸ਼ ਕਾਨੂੰਨੀ ਸਹਾਇਤਾ ਸਕੀਮਾਂ ਦੀ ਪ੍ਰਭਾਵਸ਼ਾਲੀ ਯਕੀਨੀ ਬਣਾਉਣਾ ਅਤੇ ਜੇਲ੍ਹਵਿਚ ਬੰਦ ਕੈਦੀਆਂ ਦੇ ਕਾਨੂੰਨੀ ਅਧਿਕਾਰਾਂ ਦੀ ਰੱਖਿਆ ਕਰਨਾ ਸੀ | ਇਸ ਮੌਕੇ ਮਹਿਲਾ ਬੈਰਕ ਦੀ ਵੀ ਵਿਸਥਾਰ ਨਾਲ ਜਾਂਚ ਕੀਤੀ ਗਈ | ਸ੍ਰੀਮਤੀ ਜਗਦੀਪ ਕੌਰ ਵਿਰਕ ਵਲੋਂ ਮਹਿਲਾ ਕੈਦੀਆਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਸ਼ਿਕਾਇਤਾਂ ਨੂੰ ਧਿਆਨ ਨਾਲ ਸੁਣਿਆ ਗਿਆ | ਇਸ ਤੋਂ ਇਲਾਵਾ, ਮਹਿਲਾ ਕੈਦੀਆਂ ਨਾਲ ਨਿੱਜੀ ਤੌਰ 'ਤੇ ਵੀ ਗੱਲਬਾਤ ਕੀਤੀ ਗਈ ਤਾਂ ਜੋ ਉਹ ਆਪਣੇ ਕਾਨੂੰਨੀ ਪ੍ਰਤੀਨਿਧਿਤਾ, ਭਲਾਈ ਅਤੇ ਜੇਲ੍ਹਅੰਦਰ ਪ੍ਰਦਾਨ ਕੀਤੀਆਂ ਜਾ ਰਹੀਆਂ ਹੋਰ ਸਹੂਲਤਾਂ ਸੰਬੰਧੀ ਮਸਲਿਆਂ ਨੂੰ ਬੇਝਿਜਕ ਸਾਂਝਾ ਕਰ ਸਕਣ |

ਪਿਛਲੀ ਖ਼ਬਰ ਜ਼ਿਲ੍ਹੇ ਦੀਆਂ 3 ਨਗਰ ਕੌਂਸਲਾਂ ਤੇ 2 ਨਗਰ ਪੰਚਾਇਤਾਂ ਲਈ ਲਈ ਆਖਰੀ ਦਿਨ ਤੱਕ 467 ਉਮੀਦਵਾਰਾਂ ਨੇ ਭਰੀਆਂ ਨਾਮਜਦਗੀਆਂ :... ਅਗਲੀ ਖ਼ਬਰ ਬਾਬਾ ਭੂਰੀ ਵਾਲੇ ਪਬਲਿਕ ਸਕੂਲ 12ਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।