11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

ਭਾਜਪਾ ਹਰ ਵਾਰ ਚੋਣਾਂ ਨੇੜੇ ਅੰਮਿ੍ਤਸਰ ਰੇਲਵੇ ਸਟੇਸ਼ਨ ਦਾ ਬਾਹਰ ਕੱਢ ਦਿੰਦੀ ਹੈ 'ਜਿੰਨ'-ਬੰਦੇਸ਼ਾ <br/>

ਗੱਲਬਾਤ ਕਰਦੇ ਹੋਏ ਲੋਕ ਸਭਾ ਇੰਚਾਰਜ ਜਸਕਰਨ ਸਿੰਘ ਬੰਦੇਸ਼ਾ, ਡਾ. ਇੰਦਰਪਾਲ, ਸਤਨਾਮ ਸਿੰਘ ਮਠਾੜੂ, ਐਡਵੋਕੇਟ ਰਮਨ ਕੁਮਾਰ ਤੇ ਬਲਜੀਤ ਸਿੰਘ ਜੌੜਾ | ਤਸਵੀਰ : ਨਿਰਮਲ ਸਟੂਡੀਓ <br/> 17-05-2026
ਅੰਮਿ੍ਤਸਰ, 16 ਮਈ (ਸੁਰਿੰਦਰਪਾਲ ਸਿੰਘ ਵਰਪਾਲ)-ਆਮ ਆਦਮੀ ਪਾਰਟੀ ਅੰਮਿ੍ਤਸਰ ਦੇ ਲੋਕ ਸਭਾ ਇੰਚਾਰਜ ਅਤੇ ਵਾਈਸ ਚੇਅਰਮੈਨ, ਪੰਜਾਬ ਲਘੂ ਉਦਯੋਗ ਤੇ ਨਿਰਯਾਤ ਨਿਗਮ ਜਸਕਰਨ ਸਿੰਘ ਬੰਦੇਸ਼ਾ ਨੇ ਕਿਹਾ ਕਿ ਭਾਜਪਾ ਹਰ ਚੋਣ ਤੋਂ ਪਹਿਲਾਂ ਅੰਮਿ੍ਤਸਰ ਰੇਲਵੇ ਸਟੇਸ਼ਨ ਨੂੰ ਵਿਸ਼ਵ-ਪੱਧਰੀ ਬਣਾਉਣ ਦੇ ਵੱਡੇ ਐਲਾਨ ਕਰਕੇ ਲੋਕਾਂ ਨੂੰ ਗੁੰਮਰਾਹ ਕਰਦੀ ਆ ਰਹੀ ਹੈ, ਪਰ ਜ਼ਮੀਨੀ ਹਕੀਕਤ ਵਿਚ ਇਹ ਪ੍ਰੋਜੈਕਟ ਅਜੇ ਤੱਕ ਸਿਰਫ ਕਿਤਾਬਾਂ ਤੱਕ ਹੀ ਸੀਮਿਤ ਹੈ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਐੱਸ. ਸੀ. ਵਿੰਗ ਡਾ. ਇੰਦਰਪਾਲ, ਜ਼ਿਲ੍ਹਾ ਮੀਡੀਆ ਇੰਚਾਰਜ ਸਤਨਾਮ ਸਿੰਘ ਮਠਾੜੂ, ਹਲਕਾ ਸੰਗਠਨ ਇੰਚਾਰਜ ਐਡਵੋਕੇਟ ਰਮਨ ਕੁਮਾਰ ਤੇ ਬਲਜੀਤ ਸਿੰਘ ਜੌੜਾ ਹਾਜ਼ਰ ਸਨ | ਮਠਾੜੂ ਨੇ ਕਿਹਾ ਕਿ ਪਿਛਲੇ 8-9 ਸਾਲਾਂ ਦੌਰਾਨ ਕੇਂਦਰ ਸਰਕਾਰ 'ਚ 3 ਰੇਲਵੇ ਮੰਤਰੀ ਅਤੇ 7 ਰੇਲਵੇ ਰਾਜ ਮੰਤਰੀ ਬਦਲ ਚੁੱਕੇ ਹਨ, ਪਰ ਅੰਮਿ੍ਤਸਰ ਰੇਲਵੇ ਸਟੇਸ਼ਨ ਦਾ ਕੰਮ ਅੱਗੇ ਨਹੀਂ ਵਧਿਆ | ਉਨ੍ਹਾਂ ਕਿਹਾ ਕਿ ਇਹ ਸਾਬਤ ਕਰਦਾ ਹੈ ਕਿ ਭਾਜਪਾ ਸਰਕਾਰ ਕੋਲ ਅੰਮਿ੍ਤਸਰ ਦੇ ਵਿਕਾਸ ਲਈ ਕੋਈ ਪੱਕੀ ਨੀਤੀ ਨਹੀਂ ਹੈ | ਉਨ੍ਹਾਂ ਦੱਸਿਆ ਕਿ ਇਸ ਪ੍ਰੋਜੈਕਟ ਦਾ ਡਿਜ਼ਾਈਨ ਵੀ ਪਿਛਲੇ 8-9 ਸਾਲਾਂ ਵਿਚ 4 ਵਾਰ ਬਦਲਿਆ ਗਿਆ ਪਰ ਹਰ ਵਾਰ ਇਹ ਯੋਜਨਾ ਸਿਰਫ ਚੋਣੀ ਵਾਅਦਿਆਂ ਤੱਕ ਹੀ ਸੀਮਿਤ ਰਹਿ ਗਈ | ਉਨ੍ਹਾਂ ਕਿਹਾ ਕਿ ਅੰਮਿ੍ਤਸਰ ਇਕ ਅੰਤਰਰਾਸ਼ਟਰੀ ਧਾਰਮਿਕ ਅਤੇ ਸੈਰ-ਸਪਾਟਾ ਸ਼ਹਿਰ ਹੈ, ਜਿੱਥੇ ਹਰ ਰੋਜ਼ ਲੱਖਾਂ ਸ਼ਰਧਾਲੂ ਅਤੇ ਯਾਤਰੀ ਪਹੁੰਚਦੇ ਹਨ, ਪਰ ਰੇਲਵੇ ਸਟੇਸ਼ਨ ਦੀਆਂ ਆਧੁਨਿਕ ਸਹੂਲਤਾਂ ਅਜੇ ਵੀ ਲੋਕਾਂ ਦੀ ਉਡੀਕ ਬਣੀਆਂ ਹੋਈਆਂ ਹਨ | ਉਨ੍ਹਾਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਚੋਣੀ ਐਲਾਨਾਂ ਦੀ ਬਜਾਏ ਤੁਰੰਤ ਅੰਮਿ੍ਤਸਰ ਰੇਲਵੇ ਸਟੇਸ਼ਨ ਪ੍ਰੋਜੈਕਟ ਨੂੰ ਜ਼ਮੀਨ 'ਤੇ ਲਿਆ ਕੇ ਲੋਕਾਂ ਨਾਲ ਕੀਤਾ ਵਾਅਦਾ ਪੂਰਾ ਕੀਤਾ ਜਾਵੇ |

ਪਿਛਲੀ ਖ਼ਬਰ ਖ਼ਾਲਸਾ ਕਾਲਜ ਸੀਨੀ: ਸੈਕੰ: ਸਕੂਲ ਅਤੇ ਖ਼ਾਲਸਾ ਕਾਲਜ ਗਰਲਜ਼ ਸਕੂਲ ਦੇ 10ਵੀਂ ਬੋਰਡ ਦੀ ਪ੍ਰੀਖਿਆ 'ਚ ਛਾਏ ਵਿਦਿਆਰਥੀ <... ਅਗਲੀ ਖ਼ਬਰ ਜ਼ਿਲ੍ਹੇ ਦੀਆਂ 3 ਨਗਰ ਕੌਂਸਲਾਂ ਤੇ 2 ਨਗਰ ਪੰਚਾਇਤਾਂ ਲਈ ਲਈ ਆਖਰੀ ਦਿਨ ਤੱਕ 467 ਉਮੀਦਵਾਰਾਂ ਨੇ ਭਰੀਆਂ ਨਾਮਜਦਗੀਆਂ :...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।