20-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-05-2026

ਪੰਜਾਬ ਦਾ ਮਾਹੌਲ ਖ਼ਰਾਬ ਕਰਨ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ, ਮਾਨ ਸਰਕਾਰ ਲੋਕਾਂ ਦੀ ਸੁਰੱਖਿਆ ਲਈ ਵਚਨਬੱਧ-ਧਾਲੀਵਾਲ <br/>

ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ 'ਆਪ' ਦੇ ਪੰਜਾਬ ਮੁੱਖ ਬੁਲਾਰੇ ਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ | ਤਸਵੀਰ : ਹਰਜੀਤ ਸਿੰਘ <br/> 23-05-2026
ਅੰਮਿ੍ਤਸਰ, 22 ਮਈ (ਰਾਜੇਸ਼ ਕੁਮਾਰ ਸ਼ਰਮਾ)-ਆਮ ਆਦਮੀ ਪਾਰਟੀ ਦੇ ਪੰਜਾਬ ਮੁੱਖ ਬੁਲਾਰੇ ਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੀ ਅਮਨ-ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ | ਉਨ੍ਹਾਂ ਕਿਹਾ ਕਿ ਪੰਜਾਬ ਦਾ ਮਾਹੌਲ ਖ਼ਰਾਬ ਕਰਨ, ਦਹਿਸ਼ਤ ਫ਼ੈਲਾਉਣ ਜਾਂ ਸਾਈਬਰ ਅਪਰਾਧਾਂ ਰਾਹੀਂ ਲੋਕਾਂ ਵਿਚ ਡਰ ਪੈਦਾ ਕਰਨ ਵਾਲੇ ਕਿਸੇ ਵੀ ਤੱਤ ਨੂੰ ਬਖ਼ਸ਼ਿਆ ਨਹੀਂ ਜਾਵੇਗਾ |
ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਧਾਲੀਵਾਲ ਨੇ ਅੰਮਿ੍ਤਸਰ ਪੁਲਿਸ ਅਤੇ ਪੰਜਾਬ ਪੁਲਿਸ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਹਾਲ ਹੀ 'ਚ ਸਾਈਬਰ ਅੱਤਵਾਦ ਨਾਲ ਜੁੜੇ ਇਕ ਵੱਡੇ ਗਰੋਹ ਦਾ ਪਰਦਾਫਾਸ਼ ਕੀਤਾ ਗਿਆ ਹੈ | ਪੁਲਿਸ ਨੇ ਪੱਛਮੀ ਬੰਗਾਲ ਤੋਂ ਗਰੋਹ ਦੇ ਮੁੱਖ ਦੋਸ਼ੀ ਨੂੰ ਗਿ੍ਫ਼ਤਾਰ ਕੀਤਾ, ਜੋ ਵੱਖ-ਵੱਖ ਸੂਬਿਆਂ ਅਤੇ ਕੁਝ ਵਿਦੇਸ਼ੀ ਸੰਪਰਕਾਂ ਰਾਹੀਂ ਈਮੇਲਾਂ ਤੇ ਸੋਸ਼ਲ ਮੀਡੀਆ ਮਾਧਿਅਮਾਂ ਦੁਆਰਾ ਧਮਕੀਆਂ ਦੇ ਕੇ ਦਹਿਸ਼ਤ ਫ਼ੈਲਾਉਣ ਦਾ ਕੰਮ ਕਰਦਾ ਸੀ | ਉਨ੍ਹਾਂ ਕਿਹਾ ਕਿ ਸਾਈਬਰ ਅੱਤਵਾਦ ਨਾਲ ਨਜਿੱਠਣਾ ਬਹੁਤ ਮੁਸ਼ਕਲ ਕੰਮ ਹੈ, ਪਰ ਪੰਜਾਬ ਪੁਲਿਸ ਨੇ ਇਸ ਮਾਮਲੇ 'ਚ ਵੱਡੀ ਕਾਮਯਾਬੀ ਹਾਸਿਲ ਕੀਤੀ ਹੈ | ਉਨ੍ਹਾਂ ਕੇਂਦਰ ਸਰਕਾਰ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਪੰਜਾਬ 'ਚ ਡਰੋਨ ਰਾਹੀਂ ਨਸ਼ਿਆਂ ਅਤੇ ਹਥਿਆਰਾਂ ਦੀ ਤਸਕਰੀ ਨੂੰ ਰੋਕਣ ਲਈ ਬਾਰਡਰ 'ਤੇ ਐਂਟੀ-ਡਰੋਨ ਸਿਸਟਮ ਦੀ ਲੋੜ ਹੈ | ਉਨ੍ਹਾਂ ਦੋਸ਼ ਲਗਾਇਆ ਕਿ ਕੇਂਦਰ ਸਰਕਾਰ ਵਲੋਂ ਇਸ ਸੰਬੰਧੀ ਲੋੜੀਂਦੀ ਤਕਨੀਕੀ ਸਹਾਇਤਾ ਨਹੀਂ ਦਿੱਤੀ ਗਈ, ਜਦਕਿ ਪੰਜਾਬ ਸਰਕਾਰ ਅਤੇ ਪੁਲਿਸ ਨਸ਼ਾ ਤਸਕਰਾਂ, ਗੈਂਗਸਟਰਾਂ ਅਤੇ ਅਪਰਾਧਿਕ ਗਰੋਹਾਂ ਖ਼ਿਲਾਫ਼ ਲਗਾਤਾਰ ਕਾਰਵਾਈ ਕਰ ਰਹੀ ਹੈ | ਇਕ ਸਵਾਲ ਦੇ ਜਵਾਬ 'ਚ ਉਨ੍ਹਾਂ ਨੀਟ ਪੇਪਰ ਲੀਕ ਮਾਮਲੇ ਨੂੰ ਗੰਭੀਰ ਦੱਸਦਿਆਂ ਕਿਹਾ ਕਿ ਲੱਖਾਂ ਵਿਦਿਆਰਥੀਆਂ ਦਾ ਭਵਿੱਖ ਦਾਅ 'ਤੇ ਲੱਗ ਗਿਆ ਹੈ | ਉਨ੍ਹਾਂ ਮੰਗ ਕੀਤੀ ਕਿ ਕੇਂਦਰੀ ਸਿੱਖਿਆ ਮੰਤਰੀ ਖ਼ਿਲਾਫ਼ ਕਾਰਵਾਈ ਕੀਤੀ ਜਾਵੇ ਅਤੇ ਇਸ ਘਪਲੇ ਦੀ ਪੂਰੀ ਜਾਂਚ ਹੋਵੇ | ਉਨ੍ਹਾਂ ਡੀਜ਼ਲ, ਪੈਟਰੋਲ ਅਤੇ ਰਸੋਈ ਗੈਸ ਦੀਆਂ ਵਧਦੀਆਂ ਕੀਮਤਾਂ ਲਈ ਕੇਂਦਰ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਉਂਦਿਆਂ ਕਿਹਾ ਕਿ ਇਸ ਦਾ ਸਿੱਧਾ ਅਸਰ ਕਿਸਾਨਾਂ, ਟਰਾਂਸਪੋਰਟਰਾਂ ਅਤੇ ਆਮ ਲੋਕਾਂ ਦੀ ਜੇਬ 'ਤੇ ਪੈ ਰਿਹਾ ਹੈ, ਜਿਸ ਕਾਰਨ ਮਹਿੰਗਾਈ ਵਿਚ ਹੋਰ ਵਾਧਾ ਹੋਵੇਗਾ |

ਪਿਛਲੀ ਖ਼ਬਰ ਗੁਰਦੇ ਦੀ ਪੱਥਰੀ ਤੋਂ ਬਚਾਅ ਲਈ ਸਹੀ ਖ਼ੁਰਾਕ ਤੇ ਪੂਰਾ ਪਾਣੀ ਪੀਣਾ ਜ਼ਰੂਰੀ-ਡਾ. ਮਨਬੀਰ ਸਿੰਘ <br/> ਅਗਲੀ ਖ਼ਬਰ ਆਲ ਇੰਡੀਆ ਕਸ਼ੱਤਰੀਆ ਟਾਂਕ ਪ੍ਰਤੀਨਿਧ ਸਭਾ ਦੀ ਮੀਟਿੰਗ ਕੱਲ੍ਹ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।