20-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-05-2026

ਆਸ਼ਾ ਵਰਕਰਾਂ ਤੇ ਫੈਸਲੀਟੇਟਰਾਂ ਵਲੋਂ ਸਿਵਲ ਸਰਜਨ ਦਫ਼ਤਰ ਦੇ ਬਾਹਰ ਰੋਸ ਧਰਨਾ <br/>

ਆਸ਼ਾ ਵਰਕਰ ਤੇ ਫੈਸਲੀਟੇਟਰ ਵਰਕਰ ਯੂਨੀਅਨ ਦੇ ਨੁੰਮਾਇਦੇ ਸਿਵਲ ਸਰਜ਼ਨ ਡਾ. ਸਤਿੰਦਰਜੀਤ ਸਿੰਘ ਬਜਾਜ ਨੂੰ ਮੰਗ ਪੱਤਰ ਦਿੰਦੇ ਹੋਏ | ਤਸਵੀਰ : ਹਰਜੀਤ ਸਿੰਘ <br/> 23-05-2026
ਅੰਮਿ੍ਤਸਰ, 22 ਮਈ (ਰੇਸ਼ਮ ਸਿੰਘ)-ਡੈਮੋਕ੍ਰੇਟਿਕ ਆਸ਼ਾ ਵਰਕਰਜ਼ ਤੇ ਫੈਸਿਲੀਟੇਟਰ ਯੂਨੀਅਨ ਦੇ ਸੂਬਾਈ ਸੱਦੇ 'ਤੇ ਪਿਛਲੇ ਦੋ ਮਹੀਨੇ ਤੋਂ ਆਸ਼ਾ ਵਰਕਰਾਂ ਅਤੇ ਫੈਸਿਲੀਟੇਟਰਾਂ ਨੂੰ ਮਿਲਦੇ ਮਾਣ ਭੱਤਿਆਂ ਦੀ ਅਦਾਇਗੀ ਨਾ ਕਰਨ ਦੇ ਰੋਸ ਵਜੋਂ ਜ਼ਿਲ੍ਹਾ ਅੰਮਿ੍ਤਸਰ ਦੀਆਂ ਸੈਂਕੜੇ ਵਰਕਰਾਂ ਵਲੋਂ ਸਿਵਲ ਸਰਜਨ ਅੰਮਿ੍ਤਸਰ ਦੇ ਦਫ਼ਤਰ ਅੱਗੇ ਜ਼ਿਲ੍ਹਾ ਪੱਧਰੀ ਰੋਸ ਰੈਲੀ ਕੀਤੀ ਗਈ | ਇਸ ਮੌਕੇ ਸੰਬੋਧਨ ਕਰਦਿਆਂ ਜਥੇਬੰਦੀ ਦੀ ਸੂਬਾ ਆਗੂ ਪਰਮਜੀਤ ਕੌਰ ਮਾਨ ਅਤੇ ਜ਼ਿਲ੍ਹਾ ਪ੍ਰਧਾਨ ਸਰਬਜੀਤ ਕੌਰ ਛੱਜਲਵੱਡੀ ਤੋਂ ਇਲਾਵਾ ਗੁਰਵੰਤ ਕੌਰ ਲੋਪੋਕੇ, ਮਨਜੀਤ ਕੌਰ, ਰਣਜੀਤ ਦੁਲਾਰੀ, ਬਲਜਿੰਦਰ ਕੌਰ ਵੇਰਕਾ ਅਤੇ ਕੁਲਬੀਰ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਅਣਗਹਿਲੀ ਕਾਰਨ 21 ਹਜ਼ਾਰ ਆਸ਼ਾ ਵਰਕਰਾਂ ਅਤੇ ਫੈਸਿਲੀਟੇਟਰਾਂ ਦੇ ਘਰਾਂ ਦੇ ਚੁੱਲ੍ਹੇ ਠੰਡੇ ਪਏ ਹੋਏ ਹਨ | ਉਕਤ ਆਗੂਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਸੱਤਾ ਵਿਚ ਆਉਣ ਤੋਂ ਪਹਿਲਾਂ ਆਸ਼ਾ ਵਰਕਰਾਂ ਦੇ ਮਾਣ ਭੱਤੇ ਨੂੰ ਦੁੱਗਣਾ ਕਰਨ ਅਤੇ ਤਨਖਾਹਾਂ ਵਿਚ ਹਰ ਸਾਲ ਵਾਧਾ ਕਰਨ ਦਾ ਵਾਅਦਾ ਕੀਤਾ ਸੀ, ਪਰ ਸਰਕਾਰ ਦੇ ਚਾਰ ਸਾਲ ਬੀਤਣ ਬਾਅਦ ਵੀ ਵਰਕਰਾਂ ਦੀਆਂ ਤਨਖਾਹਾਂ ਵਿਚ ਵਾਧਾ ਕਰਨਾ ਤਾਂ ਦੂਰ ਦੀ ਗੱਲ ਸਗੋਂ ਮਿਲ ਰਿਹਾ ਨਿਗੂਣਾ ਮਾਣ ਭੱਤਾ ਵੀ ਪਿਛਲੇ ਦੋ ਮਹੀਨਿਆਂ ਤੋਂ ਨਹੀਂ ਦਿੱਤਾ ਗਿਆ, ਜਿਸ ਕਾਰਨ ਪੰਜਾਬ ਭਰ ਦੀਆਂ ਆਸ਼ਾ ਵਰਕਰਾਂ ਅਤੇ ਫੈਸਿਲੀਟੇਟਰਾਂ ਵਲੋਂ ਵੱਖ-ਵੱਖ ਜ਼ਿਲਿ੍ਹਆਂ ਵਿਚ ਸਿਵਲ ਸਰਜਨ ਦਫ਼ਤਰਾਂ ਅੱਗੇ ਰੋਸ ਮੁਜ਼ਾਹਰੇ ਕਰਕੇ ਪੰਜਾਬ ਸਰਕਾਰ ਦੀ ਪੋਲ ਖੋਲ੍ਹੀ ਜਾ ਰਹੀ ਹੈ | ਉਨ੍ਹਾਂ ਨੇ ਕਿਹਾ ਕਿ ਆਸ਼ਾ ਵਰਕਰਾਂ ਅਤੇ ਫੈਸਿਲੀਟੇਟਰਾਂ ਨੂੰ ਸਕੀਮ ਵਰਕਰ ਦੀ ਬਜਾਏ ਮਾਣ ਭੱਤਾ ਵਰਕਰ ਮੰਨਿਆ ਜਾਂਦਾ ਹੈ ਤਾਂ ਜੋ ਉਨ੍ਹਾਂ ਨੂੰ ਘੱਟੋ ਘੱਟ ਉਜ਼ਰਤਾਂ ਦੇ ਘੇਰੇ ਤੋਂ ਬਾਹਰ ਰੱਖਿਆ ਜਾ ਸਕੇ | ਜਥੇਬੰਦੀ ਨੇ ਮੰਗ ਕੀਤੀ ਕਿ ਸਾਰੀਆਂ ਆਸ਼ਾ ਵਰਕਰਾਂ ਅਤੇ ਫੈਸਿਲੀਟੇਟਰਾਂ ਨੂੰ ਸਕੀਮ ਵਰਕਰ ਮੰਨ ਕੇ ਘੱਟੋ ਘੱਟ ਉਜ਼ਰਤਾਂ ਦਿੱਤੀਆਂ ਜਾਣ ਅਤੇ ਉਨ੍ਹਾਂ ਦਾ ਮਾਣ ਭੱਤਾ ਤੁਰੰਤ ਦੁੱਗਣਾ ਕੀਤਾ ਜਾਵੇ | ਇਸ ਮੌਕੇ ਸਿਵਲ ਸਰਜਨ ਡਾ. ਸਤਿੰਦਰਜੀਤ ਸਿੰਘ ਬਜਾਜ ਨੇ ਧਰਨੇ ਵਿਚ ਪਹੁੰਚ ਕੇ ਜਥੇਬੰਦੀ ਦਾ ਮੰਗ ਪੱਤਰ ਪ੍ਰਾਪਤ ਕੀਤਾ ਅਤੇ ਆਸ਼ਾ ਵਰਕਰਾਂ ਤੇ ਫੈਸਿਲੀਟੇਟਰਾਂ ਨੂੰ ਆ ਰਹੀਆਂ ਮੁਸ਼ਕਿਲਾਂ ਨੂੰ ਹੱਲ ਕਰਨ ਦਾ ਭਰੋਸਾ ਦਿੱਤਾ | ਇਸ ਮੌਕੇ ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਦੇ ਸੂਬਾ ਪ੍ਰਧਾਨ ਜਰਮਨਜੀਤ ਸਿੰਘ ਅਤੇ ਡੈਮੋਕ੍ਰੇਟਿਕ ਟੀਚਰਜ਼ ਫਰੰਟ ਦੇ ਆਗੂ ਅਸ਼ਵਨੀ ਅਵਸਥੀ ਤੋਂ ਇਲਾਵਾ ਹਰਪ੍ਰੀਤ ਕੌਰ ਬੱਲ, ਹਰਜੀਤ ਕੌਰ ਰਮਦਾਸ, ਕਿਰਨਦੀਪ ਕੌਰ, ਰਜਵੰਤ ਕੌਰ ਲੋਪੋਕੇ, ਦਵਿੰਦਰ ਕੌਰ ਮਾਨਾਂਵਾਲਾ, ਜਸਪਾਲ ਕੌਰ ਤੇ ਦਲਜੀਤ ਕੌਰ ਵੇਰਕਾ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਦੁੱਧ ਰੋੜੇ ਜਾਣ ਉਪਰੰਤ ਜਾਗਿਆ ਫੂਡ ਸੇਫਟੀ ਵਿਭਾਗ, ਦੱੁਧ ਦੀਆਂ ਡੇਅਰੀਆਂ 'ਤੇ ਦਿੱਤੀ ਦਸਤਕ <br/> ਅਗਲੀ ਖ਼ਬਰ ਗੁਰਦੇ ਦੀ ਪੱਥਰੀ ਤੋਂ ਬਚਾਅ ਲਈ ਸਹੀ ਖ਼ੁਰਾਕ ਤੇ ਪੂਰਾ ਪਾਣੀ ਪੀਣਾ ਜ਼ਰੂਰੀ-ਡਾ. ਮਨਬੀਰ ਸਿੰਘ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।