19-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-05-2026

ਸਾਕਾ ਨੀਲਾ ਤਾਰਾ ਤੇ ਘੱਲੂਘਾਰੇ ਦੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਅਕਾਲ ਪੁਰਖ ਕੀ ਫੌਜ ਵਲੋਂ ਖ਼ੂਨਦਾਨ ਕੈਂਪ 6 ਨੂੰ -ਐਡਵੋਕੇਟ

ਅਜੀਤ ਡੈਸਕ 23-05-2026
ਅੰਮਿ੍ਤਸਰ, 22 ਮਈ (ਜਸਵੰਤ ਸਿੰਘ ਜੱਸ)-ਜੂਨ 1984 ਦੇ ਸਾਕਾ ਨੀਲਾ ਅਤੇ ਤੀਜੇ ਘੱਲੂਘਾਰੇ ਦੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਸਿੱਖ ਜਥੇਬੰਦੀ ਅਕਾਲ ਪੁਰਖ ਕੀ ਫੌਜ ਵਲੋਂ ਪੰਥਕ ਤਾਲਮੇਲ ਸੰਗਠਨ ਦੇ ਸਹਿਯੋਗ ਨਾਲ ਹਰ ਸਾਲ ਵਾਂਗ ਸਲਾਨਾ ਖ਼ੂਨਦਾਨ ਕੈਂਪ 6 ਜੂਨ ਨੂੰ ਡੇਰਾ ਕਾਰ ਸੇਵਾ ਸੰਪ੍ਰਦਾਇ ਬਾਬਾ ਭੂਰੀ ਵਾਲੇ, ਤਰਨ ਤਾਰਨ ਰੋਡ ਵਿਖੇ ਸਵੇਰੇ 9 ਤੋਂ ਬਾਅਦ ਦੁਪਹਿਰ 2 ਵਜੇ ਤੱਕ ਲਗਾਇਆ ਜਾਵੇਗਾ | ਉਕਤ ਜਾਣਕਾਰੀ ਦਿੰਦਿਆਂ ਅਕਾਲ ਪੁਰਖ ਕੀ ਫੌਜ ਸੰਸਥਾ ਦੇ ਮੁਖੀ ਤੇ ਸਾਬਕਾ ਸ਼ੋ੍ਰਮਣੀ ਕਮੇਟੀ ਮੈਂਬਰ ਜਸਵਿੰਦਰ ਸਿੰਘ ਐਡਵੋਕੇਟ ਨੇ ਦੱਸਿਆ ਕਿ ਸਿੱਖ ਨੌਜਵਾਨਾਂ ਤੇ ਸੰਗਤਾਂ ਵਲੋਂ ਹਰ ਸਾਲ ਘੱਲੂਘਾਰਾ ਦਿਵਸ ਮੌਕੇ ਆਪਣੀ ਕੌਮ ਦੇ ਸਮੂਹ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਲਗਾਏ ਜਾਂਦੇ ਖ਼ੂਨਦਾਨ ਕੈਂਪ ਵਿਚ ਹਰ ਧਰਮ ਦੇ ਲੋੜਵੰਦ ਮਰੀਜ਼ਾਂ ਲਈ ਸਵੈ-ਇੱਛਾ ਨਾਲ ਖ਼ੂਨਦਾਨ ਕੀਤਾ ਜਾਂਦਾ ਹੈ |

ਪਿਛਲੀ ਖ਼ਬਰ ਨਗਰ ਨਿਗਮ ਨੇ ਲਾਰੈਂਸ ਰੋਡ 'ਚ ਸਫ਼ਾਈ ਦਾ ਕੀਤਾ ਨਿਰੀਖਣ <br/> ਅਗਲੀ ਖ਼ਬਰ ਭਾਜਪਾ ਆਗੂ ਅਕਸ਼ੈ ਨੇ ਵਾਰਡ ਨੰ: 10 'ਚ ਕੀਤੀ ਲੋਕਾਂ ਨਾਲ ਬੈਠਕ <br/> ਪ੍ਰੀਖਿਆ ਨਤੀਜਿਆਂ 'ਚ ਸ਼ਾਨਦਾਰ ਪ੍ਰਾਪਤੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।