20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-05-2026

ਲੋੜਵੰਦ ਪਰਿਵਾਰਾਂ ਦੇ ਜੋੜੇ ਦਾ ਆਨੰਦ ਕਾਰਜ ਕਰਵਾਇਆ <br/>

ਅਜੀਤ ਡੈਸਕ 27-05-2026
ਰਾਜਾਸਾਂਸੀ, 26 ਮਈ (ਹਰਦੀਪ ਸਿੰਘ ਖੀਵਾ)—ਸਥਾਨਕ ਕਸਬਾ ਰਾਜਾਸਾਂਸੀ ਦੇ ਸਾਬਕਾ ਕੌਂਸਲਰ ਯੂਨਸ ਸਾਬਾ ਰਾਜਾਸਾਂਸੀ ਦੇ ਉੱਦਮ ਸਦਕਾ ਸਮਾਜ ਸੇਵੀ ਨੌਜਵਾਨਾਂ 'ਚ ਲਵ ਰਾਜਾਸਾਂਸੀ, ਸਾਬਾ ਪ੍ਰਧਾਨ, ਸੁਖਵਿੰਦਰ ਸਿੰਘ ਮੱਟੂ, ਜਸਬੀਰ ਸਿੰਘ ਲੱਕੀ, ਗੁਰਮੀਤ ਸਿੰਘ ਭੋਏਵਾਲੀ, ਰਿੱਕੀ ਰਾਜਾਸਾਂਸੀ ਵਲੋਂ ਲੋੜਵੰਦ ਪਰਿਵਾਰਾਂ ਦੇ ਜੋੜੇ ਦਾ ਆਨੰਦ ਕਾਰਜ ਕਰਵਾਇਆ ਗਿਆ | ਗੁਰਦੁਆਰਾ ਸ਼ਹੀਦ ਬਾਬਾ ਬੀਰ ਸਿੰਘ ਜੀ ਦਮਦਮਾ ਸਾਹਿਬ ਵਿਖੇ ਕਰਵਾਏ ਗਏ ਧਾਰਮਿਕ ਸਮਾਗਮ ਦੌਰਾਨ ਆਨੰਦ ਕਾਰਜ ਦੀ ਰਸਮ ਦੀ ਸਮਾਪਤੀ ਤੋਂ ਬਾਅਦ ਉਕਤ ਸਮਾਜ ਸੇਵੀ ਨੌਜਵਾਨਾਂ ਵਲੋਂ ਖੁੱਲ•ੇ ਪੰਡਾਲ 'ਚ ਸੁਭਾਗ ਜੋੜੀ ਨੂੰ ਅਸ਼ੀਰਵਾਦ ਦਿੱਤਾ ਗਿਆ | ਉਪਰੰਤ ਲੋੜ ਅਨੁਸਾਰ ਘਰੇਲੂ ਸਾਮਾਨ ਵੀ ਦਿੱਤਾ ਗਿਆ | ਇਸ ਦੌਰਾਨ ਸਾਬਕਾ ਕੌਂਸਲਰ ਯੂਨਸ ਸਾਬਾ ਰਾਜਾਸਾਂਸੀ ਨੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਸਮਾਜ ਵਿਚ ਲੋੜਵੰਦ ਪਰਿਵਾਰਾਂ ਦੀ ਮਦਦ ਲਈ ਆਪਣੀ ਨੇਕ ਕਮਾਈ ਵਿਚੋਂ ਦਸਵੰਧ ਕੱਢ ਕੇ ਅੱਗੇ ਆਉਣਾ ਚਾਹੀਦਾ ਹੈ |

ਪਿਛਲੀ ਖ਼ਬਰ ਗੁਰਦੁਆਰਾ ਸ੍ਰੀ ਸੰਗਰਾਣਾ ਸਾਹਿਬ ਚੱਬਾ ਵਿਖੇ ਸ਼ਹੀਦ ਸਿੱਖਾਂ ਦੀ ਨਿੱਘੀ ਯਾਦ ਨੂੰ ਸਮਰਪਿਤ ਸਾਲਾਨਾ ਜੋੜ ਮੇਲਾ 1 ਨੂੰ... ਅਗਲੀ ਖ਼ਬਰ ਅੰਮਿ੍ਤਸਰ ਰੇਲਵੇ ਸਟੇਸ਼ਨ ਦੀ 402 ਕਰੋੜ ਰੁਪਏ ਦੇ ਨਿਵੇਸ਼ ਨਾਲ ਬਦਲੇਗੀ ਵਿਸ਼ਵ ਪੱਧਰੀ ਨੁਹਾਰ-ਸਾਬਕਾ ਸੰਸਦ ਮੈਂਬਰ ਸ਼ਵੇ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।