20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-05-2026

ਗੁਰਦੁਆਰਾ ਸ੍ਰੀ ਸੰਗਰਾਣਾ ਸਾਹਿਬ ਚੱਬਾ ਵਿਖੇ ਸ਼ਹੀਦ ਸਿੱਖਾਂ ਦੀ ਨਿੱਘੀ ਯਾਦ ਨੂੰ ਸਮਰਪਿਤ ਸਾਲਾਨਾ ਜੋੜ ਮੇਲਾ 1 ਨੂੰ <br/>

ਜਥੇਦਾਰ ਮੰਗਵਿੰਦਰ ਸਿੰਘ ਖਾਪੜਖੇੜੀ <br/> 27-05-2026
ਚੱਬਾ, 26 ਮਈ (ਜੱਸਾ ਅਣਜਾਣ)—ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਇਤਿਹਾਸਕ ਗੁਰਦੁਆਰਾ ਸ੍ਰੀ ਸੰਗਰਾਣਾ ਸਾਹਿਬ ਚੱਬਾ ਵਿਖੇ 13 ਸ਼ਹੀਦ ਸਿੱਖਾਂ ਦੀ ਯਾਦ 'ਚ 1 ਜੂਨ ਨੂੰ ਮਨਾਏ ਜਾ ਰਹੇ ਸਲਾਨਾ ਜੋੜ ਮੇਲੇ ਸਬੰਧੀ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਮੰਗਵਿੰਦਰ ਸਿੰਘ ਖਾਪੜਖੇੜੀ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਸਿੱਖ ਕੌਮ ਦੀ ਪਹਿਲੀ ਇਤਿਹਾਸਕ ਜੰਗ ਗੁਰੂ ਹਰਿਗੋਬਿੰਦ ਸਾਹਿਬ ਜੀ ਤੇ ਮੁਗਲ ਸ਼ਾਸਕ ਸਾਹ ਜਹਾਨ ਦੇ ਜਰਨੈਲ ਮੁਖਲਿਸ ਖਾਨ ਦੇ ਦਰਮਿਆਨ ਸ਼ਾਹੀ ਬਾਜ ਤੋਂ ਕਿਲ੍ਹਾ ਲੋਹਗੜ ਤੋਂ ਸ਼ੁਰੂ ਹੋ ਕੇ ਪਿੰਡ ਚੱਬਾ ਦੀ ਜੂਹ ਦੇ ਖੁੱਲੇ ਮੈਦਾਨਾਂ ਵਿਚ ਹੋਈ ਸੀ, ਜਿਸ ਵਿਚ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਹੱਥੋਂ ਮੁਖਲਿਸ ਖਾਨ ਆਪਣੇ ਸਾਥੀਆਂ ਸਮੇਤ ਮਾਰਿਆ ਗਿਆ ਤੇ ਜਿੱਤ ਗੁਰੂ ਸਾਹਿਬ ਦੀ ਹੋਈ ਤੇ ਜਾਨ ਤੋਂ ਪਿਆਰੇ 13 ਸਿੱਖ ਮੁਗਲ ਫੌਜਾਂ ਨਾਲ ਲੋਹਾ ਲੈਂਦੇ ਸ਼ਹੀਦ ਹੋ ਗਏ ਸਨ | ਉਨ੍ਹਾਂ ਮਰਜੀਵੜਿਆਂ ਦੀ ਨਿੱਘੀ ਯਾਦ ਨੂੰ ਸਮਰਪਿਤ ਸਲਾਨਾ ਜੋੜ ਮੇਲਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ 1 ਜੂਨ ਦਿਨ ਸੋਮਵਾਰ ਨੂੰ ਮਨਾਇਆ ਜਾ ਰਿਹਾ ਹੈ | 30 ਮਈ ਦਿਨ ਸਨਿੱਚਰਵਾਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਣਗੇ, ਜਿਨ੍ਹਾਂ ਦੇ ਭੋਗ 1 ਜੂਨ ਨੂੰ ਪੈਣ ਉਪਰੰਤ ਵਿਸ਼ਾਲ ਦੀਵਾਨ ਸੱਜਣਗੇ |

ਪਿਛਲੀ ਖ਼ਬਰ ਖੰਨਾ ਪੁਲਿਸ ਜ਼ਿਲੇ੍ਹ ਦੀਆਂ 4 ਕੌਂਸਲਾਂ ਲਈ ਔਸਤਨ 68 ਫੀਸਦ ਦੇ ਕਰੀਬ ਵੋਟਾਂ ਪਈਆਂ <br/> ਅਗਲੀ ਖ਼ਬਰ ਲੋੜਵੰਦ ਪਰਿਵਾਰਾਂ ਦੇ ਜੋੜੇ ਦਾ ਆਨੰਦ ਕਾਰਜ ਕਰਵਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।