16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2026

ਜਥੇਦਾਰ ਗੜਗੱਜ ਵਲੋਂ ਹਲਕਾ ਜੰਡਿਆਲਾ ਗੁਰੂ 'ਚ ਸਕੂਲ ਅਧਿਆਪਕ ਜਗਦੀਪ ਸਿੰਘ ਦੇ ਹੋਏ ਕਤਲ ਦੀ ਨਿੰਦਾ <br/>

ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਤਸਵੀਰ | ਅਜੀਤ ਤਸਵੀਰ <br/> 03-06-2026
ਅੰਮਿ੍ਤਸਰ, 2 ਜੂਨ (ਜਸਵੰਤ ਸਿੰਘ ਜੱਸ)-ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਜੰਡਿਆਲਾ ਗੁਰੂ ਇਲਾਕੇ ਵਿਚ ਪਿੰਡ ਤਲਵੰਡੀ ਮਾਣਕ ਦੇ ਵਾਸੀ ਅਧਿਆਪਕ ਤੇ ਆਪਣੇ ਜਮਾਤੀ ਜਗਦੀਪ ਸਿੰਘ ਦੇ ਬੀਤੇ ਦਿਨ, ਦਿਨ ਦਿਹਾੜੇ ਹੋਏ ਕਤਲ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਪੀੜ੍ਹਤ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ ਹੈ | ਸਕੱਤਰੇਤ ਤੋਂ ਜਾਰੀ ਬਿਆਨ ਵਿਚ ਉਨ੍ਹਾਂ ਕਿਹਾ ਕਿ ਜਗਦੀਪ ਸਿੰਘ ਇਕ ਹੋਣਹਾਰ ਗੁਰਸਿੱਖ ਸੀ, ਜੋ ਸਰਕਾਰੀ ਸਕੂਲ ਵਿਚ ਅਧਿਆਪਕ ਦੀਆਂ ਸੇਵਾਵਾਂ ਨਿਭਾਅ ਰਿਹਾ ਸੀ | ਉਨ੍ਹਾਂ ਕਿਹਾ ਕਿ ਜਗਦੀਪ ਸਿੰਘ ਸਕੂਲ ਵਿਚ ਉਨ੍ਹਾਂ ਦੇ ਨਾਲ ਪੜ੍ਹਦਾ ਰਿਹਾ ਹੈ ਅਤੇ ਉਹ ਬਹੁਤ ਹੀ ਲਿਆਕਤ ਵਾਲੀ ਸ਼ਖ਼ਸੀਅਤ ਸੀ | ਉਨ੍ਹਾਂ ਕਿਹਾ ਕਿ ਅਜਿਹੇ ਨੌਜਵਾਨਾਂ ਦਾ ਇਸ ਤਰ੍ਹਾਂ ਜਾਣਾ ਪੰਜਾਬ ਅਤੇ ਪੰਥ ਲਈ ਵੱਡਾ ਘਾਟਾ ਹੈ | ਜਥੇਦਾਰ ਗੜਗੱਜ ਨੇ ਕਿਹਾ ਕਿ ਇਹ ਗੰਭੀਰ ਚਿੰਤਾ ਦਾ ਵਿਸ਼ਾ ਹੈ ਕਿ ਇਸ ਤਰ੍ਹਾਂ ਪੰਜਾਬ ਦੇ ਹੋਣਹਾਰ ਨੌਜਵਾਨ ਸੂਬੇ ਅੰਦਰ ਅਪਰਾਧ ਦਾ ਸ਼ਿਕਾਰ ਹੋ ਰਹੇ ਹਨ | ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਬਿਨਾਂ ਦੇਰੀ ਜਗਦੀਪ ਸਿੰਘ ਦੇ ਕਾਤਲਾਂ ਨੂੰ ਗਿ੍ਫ਼ਤਾਰ ਕਰਕੇ ਪੀੜ੍ਹਤ ਪਰਿਵਾਰ ਨੂੰ ਇਨਸਾਫ਼ ਦੁਆਵੇ | ਉਨ੍ਹਾਂ ਕਿਹਾ ਕਿ ਜਾਣਕਾਰੀ ਮਿਲ ਰਹੀ ਹੈ ਕਿ ਪੁਲਿਸ ਵਲੋਂ ਜਗਦੀਪ ਸਿੰਘ ਦੀ ਮੌਤ ਦੇ ਮਾਮਲੇ ਵਿਚ ਜਾਂਚ ਵਿਚ ਬਹੁਤ ਢਿੱਲਮੱਠ ਵਰਤੀ ਜਾ ਰਹੀ ਹੈ, ਜਿਸ ਕਰਕੇ ਪਰਿਵਾਰ ਅਤੇ ਇਲਾਕੇ ਦੇ ਲੋਕਾਂ ਵਿਚ ਭਾਰੀ ਰੋਸ ਹੈ | ਉਨ੍ਹਾਂ ਕਿਹਾ ਕਿ ਪੁਲਿਸ ਤੁਰੰਤ ਪ੍ਰਭਾਵ ਨਾਲ ਅਪਰਾਧਿਕ ਅਨਸਰਾਂ ਨੂੰ ਨੱਥ ਪਾਵੇ ਅਤੇ ਆਮ ਲੋਕਾਂ ਦੀ ਜਾਨ ਮਾਲ ਨੂੰ ਯਕੀਨੀ ਬਣਾਵੇ |

ਪਿਛਲੀ ਖ਼ਬਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਅਮਰੀਕਾ ਦੀ ਯੂਨੀਵਰਸਿਟੀ ਆਫ਼ ਮੈਰੀਲੈਂਡ ਨਾਲ ਅਹਿਮ ਸਮਝੌਤਾ <br/> ਅਗਲੀ ਖ਼ਬਰ ਭਗਤ ਪੂਰਨ ਸਿੰਘ ਦੇ ਜਨਮ ਦਿਹਾੜੇ ਸੰਬੰਧੀ ਸਮਾਗਮ ਸ਼ੁਰੂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।