15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2026

ਜੋਧਪੁਰ ਵਿਖੇ ਨਜ਼ਰਬੰਦ ਰਹੇ ਸਿੱਖਾਂ ਨੂੰ ਮੁਆਵਜ਼ਾ ਮਿਲਣ ਦੀ ਆਸ ਬੱਝੀ-ਐਡਵੋਕੇਟ ਸਿਆਲੀ <br/>

ਜੋਧਪੁਰ 'ਚ ਨਜ਼ਰਬੰਦ ਸਿੱਖ ਨੌਜਵਾਨਾਂ ਦੇ ਮੁਆਵਜ਼ਾ ਮਾਮਲੇ ਦੀ ਪੈਰਵਾਈ ਕਰਨ ਵਾਲੇ ਵਕੀਲ ਅਮਨਬੀਰ ਸਿੰਘ ਸਿਆਲੀ ਤੇ ਹੋਰ | ਤਸਵੀਰ : ਨਿਰਮਲ ਸਟੂਡੀਓ <br/> 03-06-2026
ਅੰਮਿ੍ਤਸਰ, 2 ਜੂਨ (ਰੇਸ਼ਮ ਸਿੰਘ)-ਜੂਨ 1984 'ਚ ਵਾਪਰੇ ਘੱਲੂਘਾਰਾ ਉਪਰੰਤ ਸ੍ਰੀ ਦਰਬਾਰ ਸਾਹਿਬ ਤੋਂ ਗਿ੍ਫ਼ਤਾਰ ਕੀਤੇ ਨਿਰਦੋਸ਼ ਸਿੱਖਾਂ ਨੂੰ ਜੋਧਪੁਰ ਦੀ ਜੇਲ੍ਹ ਅੰਦਰ ਸਾਲਾਂ ਬੱਧੀ ਬਿਨਾਂ ਕਸੂਰੋਂ ਕੈਦ ਕੀਤੇ ਜਾਣ ਦੇ ਮਾਮਲੇ 'ਚ ਹੁਣ ਮੁਆਵਜ਼ਾ ਮਿਲਣ ਦੀ ਆਸ ਬੱਝ ਗਈ ਜਦੋਂ ਕਿ ਸੁਪਰੀਮ ਕੋਰਟ ਵਲੋਂ ਇਸ ਮਾਮਲੇ ਨੂੰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਝਗੜਾ ਨਿਪਟਾਊ ਕੇਂਦਰ 'ਚ ਭੇਜ ਦਿੱਤਾ ਗਿਆ ਹੈ | ਇਹ ਪ੍ਰਗਟਾਵਾ ਕਰਦਿਆਂ ਵਕੀਲ ਅਮਨਬੀਰ ਸਿੰਘ ਸਿਆਲੀ ਨੇ ਦੱਸਿਆ ਕਿ 365 ਸਿੱਖ ਨੌਜਵਾਨਾਂ 'ਚੋੋਂ ਕੈਪਟਨ ਅਮਰਿੰਦਰ ਸਿੰਘ ਦੀ ਕਾਂਗਰਸ ਸਰਕਾਰ ਵੇਲੇ 40 ਨੌਜਵਾਨਾਂ ਨੂੰ ਮੁਆਵਜ਼ਾ ਮਿਲ ਗਿਆ ਸੀ ਜਦੋਂ ਕਿ ਬਾਕੀ 325 ਨੌਜਵਾਨਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਸੁਪਰੀਮ ਕੋਰਟ 'ਚ ਚਾਰਾਜੋਈ ਕੀਤੀ ਗਈ, ਇਸ 'ਚ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਕਮ ਸੈਕਟਰੀ ਜ਼ਿਲ੍ਹਾ ਲੀਗਲ ਸੇਵਾਵਾਂ ਅਮਰਦੀਪ ਸਿੰਘ ਵਲੋਂ ਸੁਣਵਾਈ ਕੀਤੀ ਜਾ ਰਹੀ ਹੈ |

ਪਿਛਲੀ ਖ਼ਬਰ ਅਮਨਦੀਪ ਮੈਡੀਸਿਟੀ ਨੇ ਅੰਮਿ੍ਤਸਰ 'ਚ ਪਹਿਲੇ 'ਨੇਵੀਟਰ' ਟ੍ਰਾਂਸਕੈਥੀਟਰ ਐਓਰਟਿਕ ਵਾਲਵ ਇੰਪਲਾਂਟੇਸ਼ਨ ਨਾਲ ਦਿਲ ਦੇ ਇਲਾਜ... ਅਗਲੀ ਖ਼ਬਰ ਪ੍ਰਧਾਨ ਮੰਤਰੀ ਸਵੈਨਿਧੀ ਯੋਜਨਾ ਦਾ ਲੱਖਾਂ ਰੇਹੜੀਆਂ ਵਾਲਿਆਂ ਲਾਭ ਮਿਲ ਰਿਹਾ ਹੈ-ਸੰਧੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।