15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2026

ਕਾਰ ਸੇਵਾ ਸੰਪਰਦਾਇ ਭੂਰੀ ਵਾਲਿਆਂ ਵਲੋਂ ਗੁਰਦੁਆਰਾ ਬਾਲ ਲੀਲ੍ਹਾ ਮੈਣੀ ਸੰਗਤ (ਪਟਨਾ ਸਾਹਿਬ) ਦੇ ਲੰਗਰ ਲਈ ਰਸਦਾਂ ਦੇ ਟਰੱਕ ਰਵਾਨਾ <br/>

ਅਜੀਤ ਡੈਸਕ 03-06-2026
ਅੰਮਿ੍ਤਸਰ, 2 ਜੂਨ (ਜਸਵੰਤ ਸਿੰਘ ਜੱਸ)-ਗੁਰਦੁਆਰਾ ਬਾਲ ਲੀਲਾ, ਪਟਨਾ ਸਾਹਿਬ ਵਿਖੇ ਚੱਲ ਰਹੇ ਗੁਰੂ ਕੇ ਅਤੁੱਟ ਲੰਗਰਾਂ ਦੀ ਸੇਵਾਵਾਂ ਨੂੰ ਨਿਰੰਤਰ ਜਾਰੀ ਰੱਖਣ ਲਈ ਸੰਤ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਅਤੇ ਬਾਬਾ ਸੁਖਵਿੰਦਰ ਸਿੰਘ ਦੀ ਅਗਵਾਈ ਹੇਠ ਸਥਾਨਕ ਡੇਰਾ ਨਿਰਮਲੇ ਤਪੋਬਨ, ਤਰਨ ਤਾਰਨ ਰੋਡ ਤੋਂ ਲੰਗਰ ਲਈ ਲੋੜੀਂਦੀ ਰਸਦ ਦੇ ਟਰੱਕ ਅੱਜ ਸ੍ਰੀ ਪਟਨਾ ਸਾਹਿਬ ਲਈ ਰਵਾਨਾ ਕੀਤੇ ਗਏ | ਇਸ ਮੌਕੇ ਸੰਤ ਬਾਬਾ ਕਸ਼ਮੀਰ ਸਿੰਘ ਨੇ ਕਿਹਾ ਕਿ ਗੁਰੂ ਕਾ ਲੰਗਰ ਕੇਵਲ ਭੋਜਨ ਨਹੀਂ, ਸਗੋਂ ਗੁਰੂ ਸਾਹਿਬ ਦੀ ਬਖ਼ਸ਼ੀ ਹੋਈ ਬਰਾਬਰੀ, ਸੇਵਾ /ਤੇ ਸਾਂਝੀਵਾਲਤਾ ਦੀ ਮਹਾਨ ਪ੍ਰੰਪਰਾ ਦਾ ਪ੍ਰਤੀਕ ਹੈ | ਇਹ ਅਤੁੱਟ ਲੰਗਰ ਸੰਗਤਾਂ ਦੇ ਪਿਆਰ, ਸ਼ਰਧਾ ਅਤੇ ਸੇਵਾ ਭਾਵਨਾ ਨਾਲ ਹੀ ਨਿਰੰਤਰ ਵਰਤਦਾ ਹੈ | ਉਨ੍ਹਾਂ ਕਿਹਾ ਕਿ ਦੇਸ਼-ਵਿਦੇਸ਼ ਤੋਂ ਪਟਨਾ ਸਾਹਿਬ ਆਉਣ ਵਾਲੀਆਂ ਲੱਖਾਂ ਦੀ ਗਿਣਤੀ ਵਿਚ ਸੰਗਤਾਂ ਹਰ ਰੋਜ਼ ਗੁਰੂ ਕੇ ਲੰਗਰ ਦਾ ਪ੍ਰਸ਼ਾਦ ਛਕ ਕੇ ਆਤਮਿਕ ਅਨੰਦ ਪ੍ਰਾਪਤ ਕਰਦੀਆਂ ਹਨ ਅਤੇ ਇਹ ਸੇਵਾ ਨਿਰਵਿਘਨ ਚਲਦੀ ਰਹੇ, ਇਸ ਲਈ ਹਰ ਮਹੀਨੇ ਦੀ ਪਹਿਲੀ ਤਰੀਕ ਨੂੰ ਪਟਨਾ ਸਾਹਿਬ ਵਿਖੇ ਰਸਦਾਂ ਭੇਜਣ ਦੀ ਸ਼ੁਰੂਆਤ ਕੀਤੀ ਗਈ ਹੈ | ਉਨ੍ਹਾਂ ਦੱਸਿਆ ਕਿ ਗੁਰਦੁਆਰਾ ਬਾਲ ਲੀਲਾ ਸਾਹਿਬ ਦਾ ਸਮੁੱਚਾ ਪ੍ਰਬੰਧ ਸੰਪਰਦਾਇ ਕਾਰ ਸੇਵਾ ਭੂਰੀ ਵਾਲਿਆਂ ਵਲੋਂ ਚਲਾਇਆ ਜਾ ਰਿਹਾ ਹੈ, ਜਿੱਥੇ ਸੰਗਤਾਂ ਲਈ ਆਧੁਨਿਕ ਸਹੂਲਤਾਂ ਵਾਲੀਆਂ ਸਰਾਵਾਂ ਦੇ ਪ੍ਰ੍ਰਬੰਧਾਂ ਦੇ ਨਾਲ-ਨਾਲ ਵੱਡੇ ਪੱਧਰ 'ਤੇ ਲੰਗਰ ਦੀ ਸੇਵਾ ਵੀ ਨਿਭਾਈ ਜਾਂਦੀ ਹੈ | ਉਨ੍ਹਾਂ ਦੱਸਿਆ ਕਿ ਇਸ ਕਾਰਜ ਲਈ ਸੰਪਰਦਾਇ ਦੇ ਵੱਖ-ਵੱਖ ਇਲਾਕਿਆਂ ਦੇ ਜਥੇਦਾਰਾਂ ਨੂੰ ਲੰਗਰ ਵਾਸਤੇ ਲੋੜੀਂਦੀ ਰਸਦ ਇਕੱਠੀ ਕਰਨ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ | ਉਨ੍ਹਾਂ ਵਲੋਂ ਇਕੱਤਰ ਕੀਤੀ ਰਸਦ ਅੱਜ ਪਟਨਾ ਸਾਹਿਬ ਲਈ ਰਵਾਨਾ ਕੀਤੀ ਗਈ ਹੈ | ਉਨ੍ਹਾਂ ਕਿਹਾ ਕਿ ਗੁਰੂ ਘਰ ਦੇ ਲੰਗਰ ਦੀ ਸੇਵਾ ਵਿਚ ਪਾਇਆ ਗਿਆ ਹਰ ਦਾਣਾ ਅਤੇ ਯੋਗਦਾਨ ਸੱਚੇ ਪਾਤਿਸ਼ਾਹ ਦੇ ਦਰ 'ਤੇ ਪਰਵਾਨ ਹੁੰਦਾ ਹੈ | ਇਸ ਮੌਕੇ ਹਾਜ਼ਰ ਸੰਗਤਾਂ ਨੇ ਅਰਦਾਸ ਉਪਰੰਤ ਰਸਦਾਂ ਨਾਲ ਭਰੇ ਟਰੱਕਾਂ ਨੂੰ ਰਵਾਨਾ ਕੀਤਾ | ਇਸ ਮੌਕੇ ਬਾਬਾ ਸੋਹਨ ਸਿੰਘ, ਬਾਬਾ ਨਾਜ਼ਰ ਸਿੰਘ, ਬਾਬਾ ਅਵਤਾਰ ਸਿੰਘ, ਬਾਬਾ ਕਰਨ ਸਿੰਘ, ਬਾਬਾ ਰਤਨ ਸਿੰਘ, ਬਾਬਾ ਹਰੀ ਸਿੰਘ, ਬਾਬਾ ਜੁਗਰਾਜ ਸਿੰਘ, ਬਾਬਾ ਲਸ਼ਕਰ ਸਿੰਘ, ਬਾਬਾ ਰਾਣਾਜੀ, ਬਾਬਾ ਯਾਦਵਿੰਦਰ ਸਿੰਘ, ਬਾਬਾ ਸੁਖਦੇਵ ਸਿੰਘ, ਬਾਬਾ ਸੇਵਾ ਸਿੰਘ, ਬਾਬਾ ਕਾਲਾ ਸਿੰਘ, ਬਾਬਾ ਦੀਦਾਰ ਸਿੰਘ, ਬਾਬਾ ਜੋਧਬੀਰ ਸਿੰਘ, ਬਾਬਾ ਫ਼ਤਿਹ ਸਿੰਘ, ਬਾਬਾ ਗੁਰਸਾਜਨ ਸਿੰਘ, ਨਿਰਮਲ ਸਿੰਘ ਤੇ ਸੁਖਵਿੰਦਰ ਸਿੰਘ ਆਦਿ ਮੌਜ਼ੂਦ ਸਨ |


ਗੁਰਦੁਆਰਾ ਬਾਲ ਲੀਲ੍ਹਾ, ਪਟਨਾ ਸਾਹਿਬ ਵਿਖੇ ਗੁਰੂ ਕੇ ਲੰਗਰਾਂ ਲਈ ਰਸਦਾਂ ਦੇ ਟਰੱਕ ਰਵਾਨਾ ਕਰਨ ਮੌਕੇ ਡੇਰਾ ਕਾਰ ਸੇਵਾ ਭੂਰੀ ਵਾਲੇ ਨਾਲ ਸੰਬੰਧਤ ਮਹਾਂਪੁਰਸ਼ ਅਤੇ ਸੇਵਾਦਾਰ | ਤਸਵੀਰ : ਹਰਜੀਤ ਸਿੰਘ


ਪਿਛਲੀ ਖ਼ਬਰ ਨਗਰ ਨਿਗਮ ਨੇ ਪ੍ਰਧਾਨ ਮੰਤਰੀ ਸਵੈਨਿਧੀ ਯੋਜਨਾ ਤਹਿਤ ਰੇਹੜੀਆਂ ਵਾਲਿਆਂ ਲਈ 'ਲੋਕ ਕਲਿਆਣ ਮੇਲਾ' ਲਗਾਇਆ <br/> ਅਗਲੀ ਖ਼ਬਰ ਲੰਮੇ ਸਮੇਂ ਤੋਂ ਟੁੱਟੀ ਸੜਕ ਨਵੇਂ ਸਿਰਿਓਾ ਬਣਨ ਕਾਰਨ ਪਿੰਡ ਵਾਸੀਆਂ ਤੇ ਰਾਹਗੀਰਾਂ 'ਚ ਖੁਸ਼ੀ ਦੀ ਲਹਿਰ-ਸਰਪੰਚ ਮਿੱਠਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।