14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2026

ਸ੍ਰੀ ਦੁਰਗਿਆਣਾ ਮੰਦਰ ਦੀ ਪਰਿਕਰਮਾ 'ਚ ਵੀਡੀਓ ਬਣਾਉਣ ਵਾਲੇ ਵਿਆਹੁਤਾ ਜੋੜੇ ਨੇ ਮੰਗੀ ਮੁਆਫ਼ੀ

ਅਜੀਤ ਡੈਸਕ 04-06-2026
ਅੰਮਿ੍ਤਸਰ, 3 ਜੂਨ (ਰਾਜੇਸ਼ ਕੁਮਾਰ ਸ਼ਰਮਾ)-ਸੋਸ਼ਲ ਮੀਡੀਆ 'ਤੇ ਵਾਇਰਲ ਇਕ ਵੀਡੀਓ ਜਿਸ 'ਚ ਸ੍ਰੀ ਦੁਰਗਿਆਣਾ ਮੰਦਰ ਦੀ ਪਰਿਕਰਮਾ 'ਚ ਗਾਣੇ 'ਤੇ ਇਕ ਵਿਆਹੁਤਾ ਜੋੜਾ ਡਾਂਸ ਕਰਦਾ ਨਜ਼ਰ ਆ ਰਿਹਾ ਹੈ, ਦੇ ਮਾਮਲੇ 'ਚ ਉਨ੍ਹਾਂ ਵਲੋਂ ਸ੍ਰੀ ਦੁਰਗਿਆਣਾ ਕਮੇਟੀ ਕੋਲ ਲਿਖਤੀ ਮੁਆਫ਼ੀ ਮੰਗੀ ਗਈ ਹੈ | ਇਸ ਸੰਬੰਧੀ ਕਮੇਟੀ ਸਰਪ੍ਰਸਤ ਡਾ. ਰਾਕੇਸ਼ ਸ਼ਰਮਾ ਨੇ ਦੱਸਿਆ ਕਿ ਪਿਛਲੇ ਦਿਨੀਂ ਉਨ੍ਹਾਂ ਦੇ ਧਿਆਨ 'ਚ ਆਇਆ ਸੀ ਕਿ ਇਕ ਵਿਆਹੁਤਾ ਜੋੜੇ ਨੇ ਮੰਦਰ ਦੀ ਪਰਿਕਰਮਾ 'ਚ ਗਾਣੇ 'ਤੇ ਵੀਡੀਓ ਬਣਾਈ ਹੈ, ਜੋ ਕਿ ਮੰਦਰ ਦੀ ਮਰਿਆਦਾ ਦੇ ਖ਼ਿਲਾਫ਼ ਸੀ | ਉਨ੍ਹਾਂ ਕਿਹਾ ਕਿ ਇਸ ਮਾਮਲੇ 'ਤੇ ਤੁਰੰਤ ਕਾਰਵਾਈ ਕਰਦੇ ਹੋਏ ਉਕਤ ਜੋੜੇ ਦੀ ਪਹਿਚਾਣ ਕੀਤੀ ਗਈ, ਜਿਨ੍ਹਾਂ ਨੇ ਮੰਦਰ 'ਚ ਆ ਕੇ ਲਿਖਤੀ ਰੂਪ 'ਚ ਮਾਫ਼ੀ ਮੰਗੀ ਅਤੇ ਭਵਿੱਖ 'ਚ ਅਜਿਹੀ ਗਲਤੀ ਨਾ ਦੁਹਰਾਉਣ ਲਈ ਕਿਹਾ, ਜਿਸ ਤੋਂ ਬਾਅਦ ਕਮੇਟੀ ਵਲੋਂ ਉਨ੍ਹਾਂ ਨੂੰ ਅਣਜਾਣ ਬੱਚੇ ਸਮਝ ਕੇ ਮੁਆਫ਼ ਕਰ ਦਿੱਤਾ |
ਪਿਛਲੀ ਖ਼ਬਰ ਸਰਹੱਦ ਪਾਰ ਤੋਂ ਹਥਿਆਰ ਤੇ ਨਸ਼ਿਆਂ ਦੀ ਤਸਕਰੀ ਦੇ ਇਕ ਹੋਰ ਮਾਡਿਊਲ ਦਾ ਪਰਦਾਫ਼ਾਸ਼ ਅਗਲੀ ਖ਼ਬਰ ਤੇਲ ਅਤੇ ਗੈਸ ਦੀਆਂ ਕੀਮਤਾਂ 'ਚ ਵਾਧੇ ਨੇ ਲੋਕਾਂ ਦਾ ਬਜਟ ਹਿਲਾਇਆ- ਭਰਾਜ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।