14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2026

ਸਰਹੱਦ ਪਾਰ ਤੋਂ ਹਥਿਆਰ ਤੇ ਨਸ਼ਿਆਂ ਦੀ ਤਸਕਰੀ ਦੇ ਇਕ ਹੋਰ ਮਾਡਿਊਲ ਦਾ ਪਰਦਾਫ਼ਾਸ਼

ਅਜੀਤ ਡੈਸਕ 04-06-2026

ਅੰਮਿ੍ਤਸਰ, 3 ਜੂਨ (ਰੇਸ਼ਮ ਸਿੰਘ)-ਅੰਮਿ੍ਤਸਰ ਕਮਿਸ਼ਨਰੇਟ ਪੁਲਿਸ ਨੇ ਦੋ ਮੁਲਜ਼ਮਾਂ ਨੂੰ ਗਿ੍ਫ਼ਤਾਰ ਕਰਕੇ ਸਰਹੱਦ ਪਾਰੋਂ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਨਾਲ ਸਬੰਧਤ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ ਅਤੇ ਮੁਲਜ਼ਮਾਂ ਦੇ ਕਬਜ਼ੇ ਵਿਚੋਂ 2.225 ਕਿਲੋ ਹੈਰੋਇਨ, 6 ਅਤਿ ਆਧੁਨਿਕ ਪਿਸਤੌਲ ਅਤੇ 12 ਜਿੰਦਾ ਕਾਰਤੂਸ ਬਰਾਮਦ ਕੀਤੇ ਹਨ | ਇਹ ਪ੍ਰਗਟਾਵਾ ਅੱਜ ਪੁਲਿਸ ਲਾਈਨ ਵਿਖੇ ਕਰਵਾਏ ਪੱਤਰਕਾਰ ਸੰਮੇਲਨ 'ਚ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਵਲੋਂ ਕੀਤਾ ਗਿਆ | ਉਨ੍ਹਾਂ ਦਸਿਆ ਕਿ ਗਿ੍ਫ਼ਤਾਰ ਕੀਤੇ ਨੌਜਵਾਨਾਂ ਦੀ ਪਛਾਣ ਅੰਮਿ੍ਤਸਰ ਦੇ ਪਿੰਡ ਚੀਚਾ ਦੇ ਵਸਨੀਕ ਸੁਖਦੇਵ ਸਿੰਘ ਉਰਫ਼ ਸੁੱਖ (23) ਅਤੇ ਅੰਮਿ੍ਤਸਰ ਦੇ ਪਿੰਡ ਲੋਧੀ ਗੁੱਜਰ ਦੇ ਵਸਨੀਕ ਹਰਜਿੰਦਰ ਸਿੰਘ ਉਰਫ਼ ਜਿੰਦਰ (37) ਵਜੋਂ ਹੋਈ ਹੈ | ਗਿ੍ਫ਼ਤਾਰ ਕੀਤੇ ਗਏ ਦੋਵੇਂ ਮੁਲਜ਼ਮ ਆਦਤਨ ਅਪਰਾਧੀ ਹਨ ਜਿਨ੍ਹਾਂ ਖ਼ਿਲਾਫ਼ ਪਹਿਲਾਂ ਹੀ ਅਗਵਾ ਅਤੇ ਗੈਰਕਾਨੂੰਨੀ ਹਥਿਆਰ ਰੱਖਣ ਦੇ ਅਪਰਾਧਕ ਮਾਮਲੇ ਦਰਜ ਹਨ | ਇਨ੍ਹਾਂ ਪਾਸੋਂ ਬਰਾਮਦ ਕੀਤੇ ਗਏ ਪਿਸਤੌਲਾਂ ਵਿਚ ਇਕ .30 ਬੋਰ (ਚੀਨ ਦਾ ਬਣਿਆ), ਦੋ 9 ਐੱਮ.ਐੱਮ. ਗਲੌਕ ਪਿਸਤੌਲ (ਆਸਟ੍ਰੀਆ ਦਾ ਬਣਿਆ), ਇਕ 9 ਐੱਮ.ਐੱਮ. ਗਲੌਕ ਪਿਸਤੌਲ (ਅਮਰੀਕਾ ਦਾ ਬਣਿਆ) ਅਤੇ ਦੋ .30 ਬੋਰ ਪਿਸਤੌਲ (ਤੁਰਕੀ ਦਾ ਬਣਿਆ) ਸ਼ਾਮਲ ਹਨ | ਉਨ੍ਹਾਂ ਦਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗਿ੍ਫ਼ਤਾਰ ਕੀਤੇ ਗਏ ਮੁਲਜ਼ਮ ਸਰਹੱਦ ਪਾਰ ਦੇ ਤਸਕਰਾਂ ਦੇ ਸੰਪਰਕ ਵਿਚ ਸਨ, ਜੋ ਕਥਿਤ ਤੌਰ 'ਤੇ ਸਰਹੱਦ ਪਾਰੋਂ ਡਰੋਨ ਰਾਹੀਂ ਭੇਜੀ ਹੈਰੋਇਨ ਅਤੇ ਹਥਿਆਰਾਂ ਦੀ ਖੇਪ ਪ੍ਰਾਪਤ ਕਰਕੇ ਇਸਨੂੰ ਅੱਗੇ ਪੰਜਾਬ ਵਿਚ ਅਪਰਾਧਕ ਤੱਤਾਂ ਨੂੰ ਸਪਲਾਈ ਕਰਦੇ ਸਨ | ਇਸ ਮੌਕੇ ਡੀ.ਸੀ.ਪੀ. ਰਵਿੰਦਰਪਾਲ ਸਿੰਘ ਸੰਧੂ, ਏ.ਡੀ.ਸੀ.ਪੀ. ਜਗਬਿੰਦਰ ਸਿੰਘ, ਏ. ਸੀ.ਪੀ. ਹਰਮਿੰਦਰ ਸਿੰਘ ਤੇ ਹੋਰ ਅਧਿਕਾਰੀ ਹਾਜ਼ਰ ਸਨ |

ਪਿਛਲੀ ਖ਼ਬਰ ਰਾਮ ਬਾਗ ਦੇ ਅੱਗ ਕਾਂਡ ਪੀੜਤ ਦੁਕਾਨਦਾਰਾਂ ਦੀ ਸਾਰ ਲੈਣ ਪੁੱਜੇ ਐਮ. ਪੀ. ਔਜਲਾ ਅਗਲੀ ਖ਼ਬਰ ਸ੍ਰੀ ਦੁਰਗਿਆਣਾ ਮੰਦਰ ਦੀ ਪਰਿਕਰਮਾ 'ਚ ਵੀਡੀਓ ਬਣਾਉਣ ਵਾਲੇ ਵਿਆਹੁਤਾ ਜੋੜੇ ਨੇ ਮੰਗੀ ਮੁਆਫ਼ੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।