14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2026

ਨਿਗਮ ਦੇ ਅਸਟੇਟ ਵਿਭਾਗ ਵਲੋਂ ਨਾਜਾਇਜ਼ ਕਬਜ਼ਿਆਂ 'ਤੇ ਕਾਰਵਾਈ

ਅਜੀਤ ਡੈਸਕ 04-06-2026

ਅੰਮਿ੍ਤਸਰ, 3 ਜੂਨ (ਹਰਮਿੰਦਰ ਸਿੰਘ)-ਨਗਰ ਨਿਗਮ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਦੀਆਂ ਹਦਾਇਤਾਂ 'ਤੇ ਅਮਲ ਕਰਦੇ ਹੋਏ ਅਸਟੇਟ ਵਿਭਾਗ ਵਲੋਂ ਸ਼ਹਿਰ ਦੇ ਵੱਖ-ਵੱਖ ਇਲਾਕਿਆਂ 'ਤੇ ਨਾਜਾਇਜ਼ ਕਬਜ਼ਿਆਂ 'ਤੇ ਕਾਰਵਾਈ ਕੀਤੀ ਗਈ | ਇਸ ਸਬੰਧੀ ਜਾਣਕਾਰੀ ਸਾਂਝੀ ਕਰਦੇ ਹੋਏ ਅਸਟੇਟ ਅਫ਼ਸਰ ਕਮ ਸਕੱਤਰ ਨਗਰ ਨਿਗਮ ਸੁਸ਼ਾਂਤ ਭਾਟੀਆ ਨੇ ਦੱਸਿਆ ਕਿ ਨਿਗਮ ਕਮਿਸ਼ਨਰ ਵਲੋ ਹਦਾਇਤਾਂ ਕੀਤੀਆਂ ਹਨ ਕਿ ਸ਼ਹਿਰ 'ਚ ਨਾਜਾਇਜ਼ ਕਬਜ਼ਿਆਂ ਨੂੰ ਹਟਾਇਆ ਜਾਵੇ ਅਤੇ ਸੜਕ 'ਤੇ ਗੰਦਗੀ ਫੈਲਾਉਣ ਵਾਲੇ ਲੋਕਾਂ ਦੇ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ | ਉਨ੍ਹਾਂ ਦੱਸਿਆ ਕਿ ਕਮਿਸ਼ਨਰ ਦੀਆਂ ਹਦਾਇਤਾਂ 'ਤੇ ਅੱਜ ਅਸਟੇਟ ਵਿਭਾਗ ਦੀ ਟੀਮ ਵਲੋਂ ਜਿਸ ਵਿਚ ਇੰਸਪੈਕਟਰ ਪ੍ਰੀਤੀ ਚੌਹਾਨ ਅਮਨ ਸ਼ਰਮਾ ਦੀ ਅਗਵਾਈ ਹੇਠ ਸਥਾਨਕ ਈਸਟ ਮੋਹਨ ਨਗਰ, ਕੋਰਟ ਰੋਡ, ਥਾਣਾ ਸੀ ਡਵੀਜ਼ਨ ਦੇ ਇਲਾਕੇ ਵਿਚ ਨਾਜਾਇਜ਼ ਕਬਜ਼ਿਆਂ 'ਤੇ ਕਾਰਵਾਈ ਕਰਦੇ ਹੋਏ ਦੁਕਾਨਦਾਰਾਂ ਦਾ ਸੜਕ ਦੀ ਜਗ੍ਹਾ 'ਤੇ ਪਿਆ ਸਾਮਾਨ ਜਬਤ ਕੀਤਾ ਗਿਆ | ਇਸ ਤੋਂ ਇਲਾਵਾ ਇਸ ਟੀਮ ਵਲੋਂ ਸੀ ਡਵੀਜ਼ਨ ਦੇ ਨੇੜੇ ਇਕ ਪੱਕੇ ਤੌਰ 'ਤੇ ਕੀਤੇ ਨਾਜਾਇਜ਼ ਕਬਜ਼ੇ ਨੂੰ ਹਟਾਇਆ ਗਿਆ | ਉਨ੍ਹਾਂ ਦੱਸਿਆ ਕਿ ਨਿਗਮ ਵਲੋਂ ਨਾਜਾਇਜ਼ ਕਬਜ਼ਿਆਂ 'ਤੇ ਕਾਰਵਾਈ ਨਿਰੰਤਰ ਜਾਰੀ ਰੱਖੀ ਜਾਵੇਗੀ | ਬਾਰ ਬਾਰ ਨਾਜਾਇਜ਼ ਕਬਜ਼ੇ ਕਰਨ ਵਾਲੇ ਦੁਕਾਨਦਾਰਾਂ ਦੇ ਖਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ |

ਪਿਛਲੀ ਖ਼ਬਰ ਔਜੀ ਹੱਬ ਦੇ ਐੱਮ. ਡੀ. ਹਰਮਨਜੀਤ ਸਿੰਘ ਕੰਗ ਨੇ ਨਿਊਜੀਲੈਂਡ ਦੌਰੇ ਦੌਰਾਨ ਵੱਖ-ਵੱਖ ਕਾਲਜਾਂ ਦੇ ਡੈਲੀਗੇਟਾਂ ਨਾਲ ਕੀਤੀ... ਅਗਲੀ ਖ਼ਬਰ ਅੰਮਿ੍ਤਸਰ ਦੇ ਨਵ ਨਿਯੁਕਤ ਐੱਸ. ਐੱਸ. ਪੀ. ਚਾਹਲ ਨੇ ਅਹੁਦਾ ਸੰਭਾਲਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।