14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2026

'ਜੂਨ '84 ਘੱਲੂਘਾਰਾ' ਦੇ ਸਮੂਹ ਸ਼ਹੀਦਾਂ ਨਮਿਤ ਸ੍ਰੀ ਅਖੰਡ ਪਾਠ ਦੀ ਆਰੰਭਤਾ ਅੱਜ

ਅਜੀਤ ਡੈਸਕ 04-06-2026
ਅੰਮਿ੍ਤਸਰ, 3 ਜੂਨ (ਜਸਵੰਤ ਸਿੰਘ ਜੱਸ)-ਜੂਨ 1984 'ਚ ਭਾਰਤ ਦੀ ਤਤਕਾਲੀ ਕਾਂਗਰਸ ਸਰਕਾਰ ਵਲੋਂ ਸ੍ਰੀ ਦਰਬਾਰ ਸਾਹਿਬ ਅਤੇ ਅਕਾਲ ਤਖ਼ਤ ਸਾਹਿਬ 'ਤੇ ਕੀਤੇ ਗਏ ਫ਼ੌਜੀ ਹਮਲੇ 'ਸਾਕਾ ਨੀਲਾ ਤਾਰਾ', ਜਿਸ ਨੂੰ ਤੀਜੇ ਘੱਲੂਘਾਰੇ ਦੇ ਨਾਮ ਨਾਲ ਵੀ ਜਾਣਿਆਂ ਜਾਂਦਾ ਹੈ, ਦੌਰਾਨ ਸ਼ਹੀਦ ਹੋਏ ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲੇ, ਜਨਰਲ ਸ਼ੁਬੇਗ ਸਿੰਘ, ਸਿੱਖ ਸਟੂਡੈਂਟਸ ਫੈਡਰੇਸ਼ਨ ਪ੍ਰਧਾਨ ਭਾਈ ਅਮਰੀਕ ਸਿੰਘ, ਬਾਬਾ ਠਾਰ੍ਹਾ ਸਿੰਘ ਤੇ ਸੈਂਕੜੇ ਹੋਰ ਸਿੰਘ, ਸਿੰਘਣੀਆਂ ਤੇ ਭੁਝੰਗੀਆਂ ਦੀ ਯਾਦ ਨੂੰ ਸਮਰਪਿਤ ਅਤੇ ਉਨ੍ਹਾਂ ਨੂੰ ਸ਼ਰਧਾ ਸਤਿਕਾਰ ਭੇਟ ਕਰਨ ਲਈ ਸ਼ੋ੍ਰਮਣੀ ਕਮੇਟੀ ਵਲੋਂ 6 ਜੂਨ ਨੂੰ ਹੋਣ ਵਾਲੇ ਸਾਲਾਨਾ ਘੱਲੂਘਾਰਾ ਸਮਾਗਮ ਦੀਆਂ ਤਿਆਰੀਆਂ ਜਾਰੀ ਹਨ | ਸ਼ੋ੍ਰਮਣੀ ਕਮੇਟੀ ਦੇ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਮੈਨੇਜਰ ਸ: ਮੇਜਰ ਸਿੰਘ ਅਰਜਨ ਮਾਂਗਾ ਅਨੁਸਾਰ ਘੱਲੂਘਾਰਾ ਯਾਦਗਾਰੀ ਸਮਾਗਮ ਸੰਬੰਧੀ ਸ਼ੋ੍ਰਮਣੀ ਕਮੇਟੀ ਵਲੋਂ ਕੱਲ੍ਹ 4 ਜੂਨ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਵੇਰੇ 8 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਇਆ ਜਾ ਰਿਹਾ ਹੈ, ਜਿਸ ਦਾ ਭੋਗ 6 ਜੂਨ ਨੂੰ ਸਵੇਰੇ 8 ਵਜੇ ਪਵੇਗਾ, ਉਪਰੰਤ ਗੁਰਮਤਿ ਸਮਾਗਮ ਦੌਰਾਨ ਰਾਗੀ ਜਥਿਆਂ ਵਲੋਂ ਸ਼ਬਦ ਕੀਰਤਨ ਗਾਇਣ ਕੀਤਾ ਜਾਵੇਗਾ ਅਤੇ ਅਰਦਾਸ ਉਪਰੰਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ ਸ਼ੋ੍ਰਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵਲੋਂ ਸ਼ਹੀਦ ਪਰਿਵਾਰਾਂ ਨੂੰ ਸਨਮਾਨਿਤ ਕੀਤਾ ਜਾਵੇਗਾ | ਜਾਣਕਾਰੀ ਅਨੁਸਾਰ ਸ਼੍ਰੋਮਣੀ ਕਮੇਟੀ ਵਲੋਂ ਹਰ ਸਾਲ ਵਾਂਗ ਇਸ ਵਾਰ ਵੀ 6 ਜੂਨ ਨੂੰ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਜੀ ਵਿਖੇ ਫੌਜੀ ਹਮਲੇ ਦੌਰਾਨ ਫੌਜ ਦੀ ਗੋਲਾਬਾਰੀ ਨਾਲ ਜ਼ਖਮੀਂ ਹੋਏ ਪਾਵਨ ਸਰੂਪ ਦੇ ਸੰਗਤਾਂ ਨੂੰ ਦਰਸ਼ਨ ਵੀ ਕਰਵਾਏ ਜਾਣਗੇ |
ਪਿਛਲੀ ਖ਼ਬਰ ਖ਼ਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਿਜ਼ ਵਿਖੇ ਕੁੱਤਿਆਂ ਦੀ ਸਹੀ ਸਾਂਭ-ਸੰਭਾਲ ਸੰਬੰਧੀ ਸੈਮੀਨਾਰ ਕਰਵਾਇਆ ਅਗਲੀ ਖ਼ਬਰ ਪਰਦੇ ਪਿੱਛੇ ਕੰਮ ਕਰ ਰਹੀਆਂ ਵਿਰੋਧੀ ਤਾਕਤਾਂ ਪੰਜਾਬ ਨੂੰ ਫਿਰਕੂ ਅੱਗ 'ਚ ਸਾੜਨਾ ਚਾਹੁੰਦੀਆਂ ਹਨ- ਲਾਰੈਂਸ ਚੌਧਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।