ਅੰਮਿ੍ਤਸਰ, 3 ਜੂਨ (ਰਾਜੇਸ਼ ਕੁਮਾਰ ਸ਼ਰਮਾ)-ਸਥਾਨਕ ਲੋਹਗੜ੍ਹ ਨਜ਼ਦੀਕ ਕਾਲੀ ਮਾਤਾ ਮੰਦਰ ਸ੍ਰੀ ਦੁਰਗਿਆਣਾ ਤੀਰਥ ਵਿਖੇ ਸਮਾਗਮ ਸ਼ਰਧਾ ਤੇ ਭਾਵਨਾ ਨਾਲ ਕਰਵਾਇਆ ਗਿਆ | ਸਮਾਗਮ 'ਚ ਨਸ਼ਾ ਵਿਰੋਧੀ ਸਮਾਜ ਨਿਰਮਾਣਾ ਸੰਸਥਾ ਦੇ ਚੇਅਰਮੈਨ ਬਾਲਕ੍ਰਿਸ਼ਨ ਸ਼ਰਮਾ ਪਰਿਵਾਰ ਸਮੇਤ ਪਹੁੰਚੇ ਤੇ ਮਹਾਂਮਾਈ ਦਾ ਅਸ਼ੀਰਵਾਦ ਲਿਆ | ਬਾਲਕ੍ਰਿਸ਼ਨ ਸ਼ਰਮਾ ਨੇ ਨੌਜਵਾਨਾਂ ਨੂੰ ਬੁਰਾਈਆਂ ਦਾ ਤਿਆਗ ਕਰਕੇ ਵੱਧ ਤੋਂ ਵੱਧ ਧਾਰਮਿਕ ਸਮਾਗਮਾਂ 'ਚ ਹਿੱਸਾ ਲੈਣ ਤੇ ਦੇਸ਼ ਦੀ ਤਰੱਕੀ 'ਚ ਆਪਣਾ ਯੋਗਦਾਨ ਦੇਣ ਦੀ ਅਪੀਲ ਕੀਤੀ | ਇਸ ਮੌਕੇ ਜੈ ਮਾਂ ਕਾਲੀ ਚਿੰਤਪੁਰਨੀ ਸੇਵਕ ਸਭਾ (ਰਜ਼ਿ.) ਵਲੋਂ ਬਾਲਕ੍ਰਿਸ਼ਨ ਸ਼ਰਮਾ ਤੇ ਉਨ੍ਹਾਂ ਦੀ ਧਰਮਪਤਨੀ ਨੂੰ ਸਿਰੋਪਾਓ ਤੇ ਧਾਰਮਿਕ ਤਸਵੀਰ ਭੇਟ ਕਰਕੇ ਸਨਮਾਨਿਤ ਵੀ ਕੀਤਾ ਗਿਆ | ਸਮਾਗਮ 'ਚ ਪ੍ਰਸਿੱਧ ਭਜਨ ਗਾਇਕ ਸੰਜੇ ਸਾਵਰੀਆ ਨੇ ਭਜਨਾਂ ਰਾਹੀਂ ਸ਼ਰਧਾਲੂਆਂ ਨੂੰ ਨਿਹਾਲ ਕੀਤਾ | ਲੰਗਰ ਭੰਡਾਰਾ ਵੀ ਅਤੁੱਟ ਚੱਲਿਆ | ਇਸ ਮੌਕੇ ਕਮਲੇਸ਼, ਰਾਣੀ ਮਧੂਬਾਲਾ, ਸ਼ਾਮਲੀ ਆਭਾ, ਗੀਤ ਰਮੇਸ਼, ਵਰੁਣ, ਵਿਨੈ ਅਸਮੇਤ ਵੱਡੀ ਗਿਣਤੀ 'ਚ ਸ਼ਰਧਾਲੂ ਮੌਜੂਦ ਸਨ |