14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2026

ਪਰਦੇ ਪਿੱਛੇ ਕੰਮ ਕਰ ਰਹੀਆਂ ਵਿਰੋਧੀ ਤਾਕਤਾਂ ਪੰਜਾਬ ਨੂੰ ਫਿਰਕੂ ਅੱਗ 'ਚ ਸਾੜਨਾ ਚਾਹੁੰਦੀਆਂ ਹਨ- ਲਾਰੈਂਸ ਚੌਧਰੀ

ਅਜੀਤ ਡੈਸਕ 04-06-2026
ਅੰਮਿ੍ਤਸਰ, 3 ਜੂਨ (ਰਾਜੇਸ਼ ਕੁਮਾਰ ਸ਼ਰਮਾ)-ਜਲੰਧਰ ਦੀ ਬਸਤੀ ਮਿੱਠੂ ਵਿਖੇ ਇਕ ਘਰ 'ਚ ਹੋ ਰਹੀ ਪ੍ਰਾਥਨਾ ਨੂੰ ਧੱਕੇ ਨਾਲ ਰੋਕਣ ਦੀ ਘਟਨਾ ਦੀ ਕਿ੍ਸਚੀਅਨ ਨੈਸ਼ਨਲ ਫਰੰਟ ਦੇ ਰਾਸਟਰੀ ਪ੍ਰਧਾਨ ਲਾਰੈਂਸ ਚੌਧਰੀ ਨੇ ਸਖਤ ਸ਼ਬਦਾਂ 'ਚ ਨਿੰਦਾ ਕੀਤੀ | ਉਨ੍ਹਾਂ ਕਿਹਾ ਕਿ ਪੰਜਾਬ, ਪੰਜਾਬੀ ਤੇ ਪੰਜਾਬੀਅਤ ਦੀ ਗੱਲ ਕਰਨ ਵਾਲੇ ਪੰਜਾਬੀਆਂ ਨੇ ਹਮੇਸ਼ਾ ਇਕ ਦੂਜੇ ਦੇ ਧਰਮ ਦਾ ਸਤਿਕਾਰ ਕੀਤਾ ਹੈ, ਪਰ ਬੜੇ ਦੁੱਖ ਦੀ ਗੱਲ ਹੈ ਕਿ ਪੰਜਾਬ ਦੇ ਅਸਲ ਮੁੱਦਿਆਂ ਤੋਂ ਧਿਆਨ ਭਟਕਾਉਣ ਲਈ ਪਰਦੇ ਦੇ ਪਿੱਛੇ ਕੰਮ ਕਰ ਰਹੀਆਂ ਪੰਜਾਬ ਵਿਰੋਧੀ ਤਾਕਤਾਂ ਪੰਜਾਬ ਨੂੰ ਫਿਰਕੂ ਅੱਗ 'ਚ ਸਾੜਨਾ ਚਾਹੁੰਦੀਆਂ ਹਨ | ਮਨੀਪੁਰ ਤੇ ਛੱਤੀਸਗੜ੍ਹ ਵਾਂਗ ਆਪਣੇ ਸਿਆਸੀ ਹਿਤਾਂ ਦੀ ਪੂਰਤੀ ਲਈ ਪੰਜਾਬ ਨੂੰ ਜਾਤੀ ਤੇ ਧਰਮ ਦੇ ਮਸਲਿਆਂ 'ਚ ਉਲਝਾਉਣ ਦਾ ਯਤਨ ਕੀਤਾ ਜਾ ਰਿਹਾ ਹੈ | ਉਨ੍ਹਾਂ ਪੰਜਾਬੀਆਂ ਨੂੰ ਪਰਦੇ ਦੇ ਪਿੱਛੇ ਕੰਮ ਕਰ ਰਹੀਆਂ ਤਾਕਤਾਂ ਤੋਂ ਸੁਚੇਤ ਹੋਣ ਦੀ ਅਪੀਲ ਕੀਤੀ |
ਪਿਛਲੀ ਖ਼ਬਰ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਸੰਬੰਧੀ ਵਿਸ਼ੇਸ਼ ਕੀਰਤਨ ਸਮਾਗਮ 11 ਨੂੰ ਅਗਲੀ ਖ਼ਬਰ ਫਿੱਕੀ ਫਲੋ ਅੰਮਿ੍ਤਸਰ ਨੇ ਸ਼ਹਿਰ ਦੀ ਪਹਿਲੀ ਸੁਪਰਕਾਰ ਡਰਾਈਵ ਨੂੰ ਦਿਖਾਈ ਹਰੀ ਝੰਡੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।