ਅੰਮਿ੍ਤਸਰ, 3 ਜੂਨ (ਸੁਰਿੰਦਰਪਾਲ ਸਿੰਘ ਵਰਪਾਲ)-ਪੰਜਾਬ ਮੰਡੀ ਬੋਰਡ ਵਰਕਰਜ਼ ਯੂਨੀਅਨ ਬ੍ਰਾਂਚ ਅੰਮਿ੍ਤਸਰ ਸਾਹਿਬ ਵਿਖੇ ਬ੍ਰਾਂਚ ਪ੍ਰਧਾਨ ਸੁਬੇਗ ਸਿੰਘ ਵਲੋਂ ਮੀਟਿੰਗ ਕੀਤੀ ਗਈ, ਜਿਸ 'ਚ ਡੀ. ਏ. ਦੇ ਬਕਾਏ ਅਤੇ ਮੈਡੀਕਲ ਬਿੱਲ ਅਤੇ ਐੱਲ. ਟੀ. ਸੀ. ਨੂੰ ਆਨਲਾਈਨ ਕਰਨ ਸੰਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ | ਇਸ ਮੌਕੇ ਮੀਟਿੰਗ 'ਚ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ ਆਊਟਸੋਰਸ ਕਰਮਚਾਰੀਆਂ ਨੂੰ ਕੰਟੈਕਟ 'ਤੇ ਕਰਨ, ਮੰਡੀ ਬੋਰਡ 'ਚ ਜਨ ਸਿਹਤ ਅਤੇ ਬਿਜਲੀ ਵਿੰਗ 'ਚ ਕੰਮ ਕਰਦੇ ਆਊਟ ਸੋਰਸ ਕਰਚਾਰੀਆਂ ਨੂੰ ਮੰਡੀ ਬੋਰਡ ਡੇਲੀਵੇਜਿਜ਼ 'ਚ ਲਿਆਉਣ ਸੰਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ | ਇਸ ਮੌਕੇ ਸੁਖਵਿੰਦਰ ਸਿੰਘ ਸੀਨੀਅਰ ਮੀਤ ਪ੍ਰਧਾਨ, ਸੁਖਪਾਲ ਸਿੰਘ ਜਨਰਲ ਸਕੱਤਰ, ਸੁਖਦੇਵ ਸਿੰਘ ਮੀਤ ਸਕੱਤਰ, ਸੁਰਿੰਦਰ ਸਿੰਘ ਕੈਸ਼ੀਅਰ, ਚਰਨਜੀਤ ਸਿੰਘ ਅਤੇ ਜੋਧ ਸਿੰਘ ਉਚੇਚੇ ਤੌਰ 'ਤੇ ਸ਼ਾਮਿਲ ਹੋਏ | ਆਖਿਰ ਮੀਟਿੰਗ 'ਚ ਸ਼ਾਮਿਲ ਹੋਏ ਸਾਰੇ ਹੀ ਰੈਗੂਲਰ ਅਤੇ ਆਊਟ ਸੋਰਸ ਕਰਮਚਾਰੀਆਂ ਦਾ ਧੰਨਵਾਦ ਕੀਤਾ ਗਿਆ |