14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2026

ਡੀ. ਏ. ਵੀ. ਪਬਲਿਕ ਸਕੂਲ ਦੇ ਵਿਦਿਆਰਥੀਆਂ ਦੀ ਜੇ. ਈ. ਈ. ਐਡਵਾਂਸ 'ਚ ਸ਼ਾਨਦਾਰ ਉਪਲਬਧੀ

ਅਜੀਤ ਡੈਸਕ 04-06-2026
ਅੰਮਿ੍ਤਸਰ, 3 ਜੂਨ (ਰਾਜੇਸ਼ ਕੁਮਾਰ ਸ਼ਰਮਾ)-ਪਦਮਸ੍ਰੀ ਡਾ. ਪੂਨਮ ਸੂਰੀ ਪ੍ਰਧਾਨ ਡੀ. ਏ. ਵੀ. ਸੀ. ਐੱਮ. ਸੀ. ਨਵੀਂ ਦਿੱਲੀ ਤੇ ਚੇਅਰਮੈਨ ਡੀ. ਏ. ਵੀ. ਪਬਲਿਕ ਸਕੂਲ ਲਾਰੰਸ ਰੋਡ ਅੰਮਿ੍ਤਸਰ ਦੇ ਮਾਰਗ ਦਰਸ਼ਨ ਅਤੇ ਡਾ. ਜੇ. ਕਾਕੜੀਆ ਵਾਈਸ ਚੇਅਰਪਰਸਨ ਡੀ. ਏ. ਵੀ. ਪਬਲਿਕ ਸਕੂਲ ਤੇ ਵੀ. ਕੇ. ਚੋਪੜਾ ਡਾਇਰੈਕਟਰ ਪਬਲਿਕ ਸਕੂਲਜ਼, ਡੀ. ਏ. ਵੀ. ਸੀ. ਐੱਮ. ਸੀ., ਨਵੀਂ ਦਿੱਲੀ ਦੀ ਪ੍ਰੇਰਨਾਦਾਇਕ ਅਗਵਾਈ ਹੇਠ ਡੀ. ਏ. ਵੀ. ਪਬਲਿਕ ਸਕੂਲ, ਲਾਰੰਸ ਰੋਡ ਅੰਮਿ੍ਤਸਰ ਨੇ ਅਕਾਦਮਿਕ ਉਤਕਿ੍ਸ਼ਟਤਾ ਦੀ ਆਪਣੀ ਸ਼ਾਨਦਾਰ ਪਰੰਪਰਾ 'ਚ ਇਕ ਹੋਰ ਪੰਨਾ ਸੁਨਹਿਰੀ ਅੱਖਰਾਂ ਨਾਲ ਜੋੜਿਆ ਹੈ | ਸਕੂਲ ਦੇ ਵਿਦਿਆਰਥੀਆਂ ਨੇ ਦੇਸ਼ ਦੀ ਪ੍ਰਤਿਸ਼ਠਿਤ ਸੰਯੁਕਤ ਪ੍ਰਵੇਸ਼ ਪ੍ਰੀਖਿਆ (ਜੇ. ਈ. ਈ.) ਐਡਵਾਂਸ 2026 'ਚ ਸ਼ਾਨਦਾਰ ਰੈਂਕ ਹਾਸਲ ਕੀਤੇ ਹਨ | ਵਿਦਿਆਰਥੀ ਚਿਨਮਯ ਪ੍ਰਕਾਸ਼ ਸੀ. ਆਰ. ਐੱਲ. ਰੈਂਕ 2520 ਅਤੇ ਆਰਤੀ ਮੱਖੀਜਾ ਸੀ. ਆਰ. ਐੱਲ. ਰੈਂਕ 4299 ਨੇ ਹਾਸਲ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ | ਸਕੂਲ ਮੈਨੇਜਰ ਸ੍ਰੀਮਤੀ ਸਵੀਨ ਪੁਰੀ ਨੇ ਖ਼ੁਸ਼ੀ ਪ੍ਰਗਟ ਕਰਦਿਆਂ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਇਸ ਕਾਬਿਲ-ਏ-ਤਾਰੀਫ਼ ਉਪਲਬੱਧੀ ਲਈ ਵਧਾਈ ਦਿੱਤੀ | ਉਨ੍ਹਾਂ ਨੇ ਵਿਦਿਆਰਥੀਆਂ ਨੂੰ ਦਿਲੋਂ ਅਸੀਸਾਂ ਦਿੱਤੀਆਂ ਅਤੇ ਉਨ੍ਹਾਂ ਦੇ ਭਵਿੱਖ ਲਈ ਲਗਾਤਾਰ ਸਫਲਤਾਵਾਂ ਦੀ ਕਾਮਨਾ ਕੀਤੀ | ਸਕੂਲ ਦੇ ਪਿ੍ੰਸੀਪਲ ਡਾ. ਪੱਲਵੀ ਸੇਠੀ ਨੇ ਵਿਦਿਆਰਥੀਆਂ ਦੀ ਇਸ ਵਿਲੱਖਣ ਪ੍ਰਾਪਤੀ ਦੀ ਭਰਪੂਰ ਸ਼ਲਾਘਾ ਕੀਤੀ ਅਤੇ ਇਸਨੂੰ ਸਮੂਹ ਡੀ. ਏ. ਵੀ. ਪਰਿਵਾਰ ਲਈ ਮਾਣ ਦਾ ਪਲ ਕਰਾਰ ਦਿੱਤਾ | ਉਨ੍ਹਾਂ ਨੇ ਵਿਦਿਆਰਥੀਆਂ ਦੀ ਅਣਥੱਥ ਮਿਹਨਤ, ਮਾਪਿਆਂ ਦੇ ਅਟੁੱਟ ਸਹਿਯੋਗ ਅਤੇ ਅਧਿਆਪਕਾਂ ਦੇ ਸਮਰਪਿਤ ਮਾਰਗਦਰਸ਼ਨ ਦੀ ਪ੍ਰਸ਼ੰਸਾ ਕੀਤੀ | ਉਨ੍ਹਾਂ ਨੇ ਵਿਦਿਆਰਥੀਆਂ ਨੂੰ ਭਵਿੱਖ 'ਚ ਵੀ ਉਤਕਿ੍ਸ਼ਟਤਾ ਦੀਆਂ ਨਵੀਆਂ ਉਚਾਈਆਂ ਛੂਹਣ ਅਤੇ ਆਪਣੇ ਗਿਆਨ ਤੇ ਪ੍ਰਤਿਭਾ ਰਾਹੀਂ ਸਮਾਜ ਦੀ ਸਾਰਥਕ ਸੇਵਾ ਕਰਨ ਲਈ ਪ੍ਰੇਰਿਤ ਕੀਤਾ |
ਪਿਛਲੀ ਖ਼ਬਰ ਭਗਤ ਪੂਰਨ ਸਿੰਘ ਦੇ ਜਨਮ ਦਿਹਾੜੇ ਸੰਬੰਧੀ ਸੱਭਿਆਚਾਰਕ ਪ੍ਰੋਗਰਾਮ ਕਰਵਾਇਆ ਅਗਲੀ ਖ਼ਬਰ ਆਰ. ਪੀ. ਐੱਫ. ਦੀ ਰੇਲ ਗੱਡੀਆਂ 'ਚ ਬੇਲੋੜੀ ਚੇਨ ਪੁਲਿੰਗ ਵਿਰੁੱਧ ਸਖ਼ਤ ਕਾਰਵਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।