14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2026

ਭਗਤ ਪੂਰਨ ਸਿੰਘ ਦੇ ਜਨਮ ਦਿਹਾੜੇ ਸੰਬੰਧੀ ਸੱਭਿਆਚਾਰਕ ਪ੍ਰੋਗਰਾਮ ਕਰਵਾਇਆ

ਅਜੀਤ ਡੈਸਕ 04-06-2026
ਅੰਮਿ੍ਤਸਰ, 3 ਜੂਨ (ਹਰਮਿੰਦਰ ਸਿੰਘ)-ਪਿੰਗਲਵਾੜਾ ਸੰਸਥਾ ਦੇ ਸੰਸਥਾਪਕ ਭਗਤ ਪੂਰਨ ਸਿੰਘ ਦੇ 122ਵੇਂ ਜਨਮ ਦਿਹਾੜੇ ਨੂੰ ਸਮਰਪਿਤ ਤਿੰਨ ਰੋਜ਼ਾ ਪ੍ਰੋਗਰਾਮਾਂ ਦੀ ਲੜੀ ਤਹਿਤ ਦੂਸਰੇ ਦਿਨ ਪਿੰਗਲਵਾੜਾ ਦੇ ਵਸਨੀਕਾਂ ਅਤੇ ਭਗਤ ਪੂਰਨ ਸਿੰਘ ਪਿੰਗਲਵਾੜਾ ਨਾਲ ਸੰਬੰਧਿਤ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵਲੋਂ ਭਗਤ ਪੂਰਨ ਸਿੰਘ ਦੀ ਵਾਤਾਵਰਨ ਪ੍ਰਤੀ ਫ਼ਿਕਰਮੰਦੀ ਦਰਸਾਉਂਦਾ ਹੋਇਆ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ | ਇਸ ਮੌਕੇ 'ਤੇ ਉੱਘੇ ਸਾਹਿਤਕਾਰ ਕਮਲਜੀਤ ਸਿੰਘ ਨੀਲੋਂ ਅਤੇ ਪ੍ਰਸਿੱਧ ਸਾਹਿਤਕਾਰ ਸੰਤ ਸਿੰਘ ਸੋਹਲ ਨੇ ਮੁੱਖ ਤੌਰ 'ਤੇ ਸ਼ਿਰਕਤ ਕੀਤੀ | ਇਸ ਮੌਕੇ ਵਿਧਾਇਕ ਡਾ: ਇੰਦਰਬੀਰ ਸਿੰਘ ਨਿੱਝਰ, ਪ੍ਰਧਾਨ ਚੀਫ਼ ਖਾਲਸਾ ਦੀਵਾਨ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਿਲ ਹੋਏ | ਪ੍ਰੋਗਰਾਮ ਦੀ ਆਰੰਭਤਾ ਭਗਤ ਪੂਰਨ ਸਿੰਘ ਸਪੈਸ਼ਲ ਸਕੂਲ ਮਾਨਾਂਵਾਲਾ ਦੇ ਬੱਚਿਆਂ ਵਲੋਂ ਗੁਰਬਾਣੀ ਸ਼ਬਦ ਗਾਇਨ ਨਾਲ ਕੀਤੀ ਗਈ | ਇਸ ਉਪਰੰਤ ਆਏ ਹੋਏ ਮੁੱਖ ਮਹਿਮਾਨਾਂ ਵਲੋਂ ਸ਼ਮਾ ਰੌਸ਼ਨ ਕਰਕੇ ਸੱਭਿਆਚਾਰਕ ਪ੍ਰੋਗਰਾਮਾਂ ਦੀ ਆਰੰਭਤਾ ਕੀਤੀ ਗਈ | ਜਿਸ ਦੌਰਾਨ ਭਗਤ ਪੂਰਨ ਸਿੰਘ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਮਾਨਾਂਵਾਲਾ ਦੇ ਵਿਦਿਆਰਥੀਆਂ ਵਲੋਂ ਵਾਤਾਵਰਨ ਦੇ ਹਾਲਾਤਾਂ ਨੂੰ ਪੇਸ਼ ਕਰਦਾ ਨਾਟਕ 'ਕੁਦਰਤ ਬਨਾਮ ਮਨੁੱਖ' ਬੜੇ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕੀਤਾ ਗਿਆ | ਇਸ ਨਾਟਕ ਨੇ ਪੰਡਾਲ ਵਿਚ ਬੈਠੇ ਦਰਸ਼ਕਾਂ ਦੇ ਮਨਾਂ ਵਿਚ ਵਾਤਾਵਰਨ ਨੂੰ ਸੰਭਾਲਣ ਲਈ ਗਿਆਨ ਵਿਚ ਵਾਧਾ ਕੀਤਾ | ਭਗਤ ਪੂਰਨ ਸਿੰਘ ਸਕੂਲ ਫ਼ਾਰ ਦ ਡੈੱਫ਼ ਦੇ ਵਿਦਿਆਰਥੀਆਂ ਵਲੋਂ ਵਾਤਾਵਰਨ ਵਿਚ ਪਾਣੀ ਅਤੇ ਰੁੱਖਾਂ ਆਦਿ ਦੀ ਮਹੱਤਤਾ ਦਰਸਾਉਂਦੀ ਹੋਈ ਕੋਰੀਓਗ੍ਰਾਫ਼ੀ ਪੇਸ਼ ਕੀਤੀ | ਇਸ ਉਪਰੰਤ ਪਿੰਗਲਵਾੜਾ ਦੇ ਵਸਨੀਕ ਕਮਲਾ ਅਤੇ ਇੰਦਰਾ ਵਲੋਂ ਭਗਤ ਪੂਰਨ ਸਿੰਘ ਅਧਾਰਿਤ ਕਵਿਤਾ ਪੇਸ਼ ਕੀਤੀ ਗਈ | ਪਿੰਗਲਵਾੜਾ ਸੰਸਥਾ ਦੀ ਪੰਡੋਰੀ ਬ੍ਰਾਂਚ ਦੇ ਵਾਸੀਆਂ ਵਲੋਂ ਵਾਤਾਵਰਨ ਤੇ ਦਰੱਖਤਾਂ ਦੀ ਸੰਭਾਲ ਲਈ ਕੀਤੀ ਪੇਸ਼ਕਾਰੀ ਨੇ ਦਰਸ਼ਕਾਂ ਨੂੰ ਵਾਹ-ਵਾਹ ਕਰਨ ਲਈ ਮਜ਼ਬੂਰ ਕਰ ਦਿੱਤਾ | ਇਸ ਦੌਰਾਨ ਕਮਲਜੀਤ ਸਿੰਘ ਨੀਲੋਂ ਨੇ ਆਪਣੇ ਸੰਬੋਧਨ ਕਰਦੇ ਹੋਏ ਪਿੰਗਲਵਾੜਾ ਦੇ ਬਿੱਚਆਂ ਵਲੋਂ ਪੇਸ਼ ਕੀਤੇ ਗਏ ਪ੍ਰੋਗਰਾਮ ਦੀ ਸ਼ਲਾਘਾ ਕੀਤੀ ਅਤੇ ਪਿੰਗਲਵਾੜਾ ਸੰਸਥਾ ਵਲੋਂ ਕੀਤੇ ਜਾਣ ਵਾਲੇ ਕਾਰਜ਼ਾਂ 'ਤੇ ਪ੍ਰਸ਼ੰਸਾ ਪ੍ਰਗਟ ਕੀਤੀ | ਇਸ ਮੌਕੇ ਡਾ: ਇੰਦਰਬੀਰ ਸਿੰਘ ਨਿੱਝਰ ਨੇ ਕਿਹਾ ਕਿ ਭਗਤ ਪੂਰਨ ਸਿੰਘ ਤੇ ਡਾ: ਇੰਦਰਜੀਤ ਕੌਰ ਮੁੱਖ ਸੇਵਾਦਾਰ ਦੀ ਮਨੁੱਖਤਾ ਪ੍ਰਤੀ ਸੇਵਾ ਬੇਮਿਸਾਲ ਹੈ | ਉਨ੍ਹਾਂ ਕਿਹਾ ਕਿ ਜੇਕਰ ਅਸੀਂ ਮਨੁੱਖਤਾ ਨੂੰ ਪਿਆਰ ਕਰਦੇ ਹਾਂ ਤਾਂ ਸਾਨੂੰ ਵਾਤਾਵਰਨ ਨਾਲ ਵੀ ਪਿਆਰ ਕਰਨਾ ਪਵੇਗਾ | ਜੇਕਰ ਮਨੁੱਖ ਕੁਦਰਤ ਨਾਲ ਖਿਲਵਾੜ ਕਰਦਾ ਰਿਹਾ ਤਾਂ ਆਪਣੀ ਹੋਂਦ ਗਵਾ ਬੈਠੇਗਾ | ਇਸ ਤੋਂ ਇਲਾਵਾ ਗੁਰਿੰਦਰ ਸਿੰਘ ਅਤੇ ਰਵਿੰਦਰ ਸਿੰਘ ਪਿ੍ੰਟਵੈੱਲ ਉਚੇਚੇ ਤੌਰ 'ਤੇ ਪੁੱਜੇ ਜਿਨ੍ਹਾਂ ਨੂੰ ਸੰਸਥਾ ਵਲੋਂ ਸਨਮਾਨਿਤ ਕੀਤਾ ਗਿਆ | ਇਸ ਮੌਕੇ ਡਾ: ਇੰਦਰਜੀਤ ਕੌਰ ਮੁੱਖ ਸੇਵਾਦਾਰ ਪਿੰਗਲਵਾੜਾ ਸੰਸਥਾ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ 1927 ਤੋਂ ਭਗਤ ਪੂਰਨ ਸਿੰਘ ਨੇ ਲੋਕਾਂ ਨੂੰ ਭਵਿੱਖ ਵਿਚ ਪਲੀਤ ਹੋਣ ਵਾਲੇ ਵਾਤਾਵਰਨ ਤੋਂ ਜਾਣੂੰ ਕਰਵਾਉਣਾ ਸ਼ੁਰੂ ਕਰ ਦਿੱਤਾ ਸੀ, ਭਗਤ ਪੂਰਨ ਸਿੰਘ ਨੇ ਜੋ ਚਿੰਤਾਵਾਂ ਉਸ ਵੇਲੇ ਪ੍ਰਗਟਾਈਆਂ ਸਨ, ਉਹ ਅੱਜ ਸੱਚ ਸਾਬਤ ਹੋ ਰਹੀਆਂ ਹਨ | ਸਟੇਜ ਦਾ ਸੰਚਾਲਨ ਅਮਨਪ੍ਰੀਤ ਕੌਰ ਅਤੇ ਹਰਮਨ ਕੌਰ ਨੇ ਕੀਤਾ | ਇਸ ਮੌਕੇ ਡਾ. ਜਗਦੀਪਕ ਸਿੰਘ ਮੀਤ ਪ੍ਰਧਾਨ ਪਿੰਗਲਵਾੜਾ, ਮੁਖਤਾਰ ਸਿੰਘ ਗੋਰਾਇਆ ਆਨਰੇਰੀ ਸਕੱਤਰ, ਮਾ: ਰਾਜਬੀਰ ਸਿੰਘ, ਹਰਜੀਤ ਸਿੰਘ ਅਰੋੜਾ, ਬੀਬੀ ਪ੍ਰੀਤਇੰਦਰ ਕੌਰ, ਡਾ. ਨਿਰਮਲ ਸਿੰਘ (ਸਾਰੇ ਮੈਂਬਰ), ਯੋਗੇਸ਼ ਸੂਰੀ ਮੁੱਖ ਪ੍ਰਸ਼ਾਸਕ, ਰਜਿੰਦਰ ਸਿੰਘ ਪ੍ਰਸ਼ਾਸਕ, ਤਿਲਕ ਰਾਜ ਜਨਰਲ ਮੈਨੇਜਰ, ਹਰਪਾਲ ਸਿੰਘ ਕੇਅਰ ਟੇਕਰ, ਗੁਰਨਾਇਬ ਸਿੰਘ, ਰਜਿੰਦਰਪਾਲ ਸਿੰਘ, ਡਾ: ਇੰਦਰਜੀਤ ਕੌਰ ਰੇਨੂੰ, ਤੇਜਿੰਦਰਭਾਨ ਸਿੰਘ ਬੇਦੀ, ਨਰਿੰਦਰ ਸਿੰਘ ਸੋਹਲ, ਬੀਬੀ ਰਾਜਵਿੰਦਰ ਕੌਰ ਬਾਜਵਾ (ਰਿਟਾ.) ਇੰਸਪੈਕਟਰ, ਗੁਲਸ਼ਨ ਰੰਜਨ, ਪਿ੍ੰ: ਨਰੇਸ਼ ਕਾਲੀਆ, ਪਿ੍ੰ. ਦਲਜੀਤ ਕੌਰ, ਪਿ੍ੰ. ਅਨੀਤਾ ਬੱਤਰਾ, ਪਿ੍ੰ. ਲਖਵਿੰਦਰ ਕੌਰ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਡੀ. ਟੀ. ਐੱਫ. ਪੰਜਾਬ ਦੀ ਜ਼ਿਲ੍ਹਾ ਇਕਾਈ ਨੇ ਹੜ੍ਹ ਪੀੜਤ ਖੇਤਰਾਂ 'ਚ ਵਿਦਿਆਰਥੀਆਂ ਨੂੰ ਵੰਡੀਆਂ ਕਾਪੀਆਂ ਅਗਲੀ ਖ਼ਬਰ ਡੀ. ਏ. ਵੀ. ਪਬਲਿਕ ਸਕੂਲ ਦੇ ਵਿਦਿਆਰਥੀਆਂ ਦੀ ਜੇ. ਈ. ਈ. ਐਡਵਾਂਸ 'ਚ ਸ਼ਾਨਦਾਰ ਉਪਲਬਧੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।