08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-06-2026

ਦਿਵਯ ਜਯੋਤੀ ਜਾਗ੍ਰਿਤੀ ਸੰਸਥਾਨ ਵਲੋਂ ਬੱਚਿਆਂ ਲਈ ਸਮਰ ਉਤਸਵ

ਅਜੀਤ ਡੈਸਕ 13-06-2026
ਅੰਮ੍ਰਿਤਸਰ, 12 ਜੂਨ (ਰਾਜੇਸ਼ ਕੁਮਾਰ ਸ਼ਰਮਾ)-ਦਿਵਯ ਜਯੋਤੀ ਜਾਗ੍ਰਤੀ ਸੰਸਥਾਨ ਅੰਮ੍ਰਿਤਸਰ ਵਲੋਂ 11 ਤੋਂ 18 ਸਾਲ ਦੇ ਬੱਚਿਆਂ ਲਈ ਸਮਰ ਉਤਸਵ ਕਰਵਾਇਆ ਗਿਆ। ਅੱਜ ਦੇ ਡਿਜ਼ਿਟਲ ਯੁੱਗ ‘ਚ ਕਿਸ਼ੋਰਾਂ ਨੂੰ ਸਹੀ ਦਿਸ਼ਾ ਪ੍ਰਦਾਨ ਕਰਨ ਦੇ ਉਦੇਸ਼ ਨਾਲ ਕਰਵਾਏ ਵਿਸ਼ੇਸ਼ ਪ੍ਰੇਰਣਾਦਾਇਕ ਸੈਸ਼ਨ ‘ਡਿਸਟਰੈਕਸ਼ਨ ਤੋਂ ਡਾਇਰੈਕਸ਼ਨ’ ‘ਚ ਵਿਦਿਆਰਥੀਆਂ ਨੇ ਭਾਗ ਲਿਆ। ਸੇਵਿਕਾ ਸਾਧਵੀ ਰਾਜਵਿੰਦਰ ਭਾਰਤੀ ਨੇ ਨੌਜਵਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕੈਰੀਅਰ ‘ਚ ਸਫਲਤਾ ਹਾਸਲ ਕਰਨ ਲਈ ਅਨੁਸ਼ਾਸਨ, ਫੋਕਸ ਅਤੇ ਸਕਾਰਾਤਮਕ ਸੋਚ ਬਹੁਤ ਜ਼ਰੂਰੀ ਹਨ। ਉਨ੍ਹਾਂ ਨੇ ਨੌਜਵਾਨਾਂ ਨੂੰ ਆਪਣੇ ਕਮਫਰਟ ਜ਼ੋਨ ਤੋਂ ਬਾਹਰ ਨਿਕਲ ਕੇ ਚੁਣੌਤੀਆਂ ਨੂੰ ਸਵੀਕਾਰ ਕਰਨ ਲਈ ਪ੍ਰੇਰਿਤ ਕੀਤਾ ਅਤੇ ਕਿਹਾ ਕਿ ਇਹੀ ਚੁਣੌਤੀਆਂ ਜੀਵਨ ਨੂੰ ਨਵੀਂ ਦਿਸ਼ਾ ਦਿੰਦੀਆਂ ਹਨ। ਆਤਮ-ਵਿਸ਼ਵਾਸ, ਲਗਾਤਾਰ ਮਿਹਨਤ ਅਤੇ ਸਹੀ ਦ੍ਰਿਸ਼ਟੀਕੋਣ ਨਾਲ ਹਰ ਲਕਸ਼ ਪ੍ਰਾਪਤ ਕੀਤਾ ਜਾ ਸਕਦਾ ਹੈ। ਉਨ੍ਹਾਂ ਨੇ ਇਸ ਗੱਲ ‘ਤੇ ਵੀ ਜ਼ੋਰ ਦਿੱਤਾ ਕਿ ਜੀਵਨ ਅਨਮੋਲ ਹੈ ਅਤੇ ਹਰ ਹਾਲਤ ‘ਚ ਅੱਗੇ ਵਧਦੇ ਰਹਿਣਾ ਹੀ ਅਸਲ ਸਫਲਤਾ ਦੀ ਪਹਿਚਾਣ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਜੀਵਨ ਦੇ ਮਹੱਤਵਪੂਰਨ ਫ਼ੈਸਲੇ ਲੈਂਦੇ ਸਮੇਂ ਕੇਵਲ ਪਰਿਵਾਰਕ, ਸਮਾਜਿਕ ਜਾਂ ਦੋਸਤਾਂ ਦੇ ਦਬਾਅ ਹੇਠ ਨਾ ਆਉਣ ਦੀ ਸਲਾਹ ਦਿੱਤੀ। ਇਕ ਹੋਰ ਸੈਸ਼ਨ ‘ਚ ਸਾਧਵੀ ਮਨੇਂਦਰਾ ਭਾਰਤੀ ਨੇ ਕਿਹਾ ਕਿ ਅੱਜ ਦਾ ਨੌਜਵਾਨ ਪਹਿਲਾਂ ਨਾਲੋਂ ਵੱਧ ਜਾਣਕਾਰੀ ਰੱਖਦਾ ਹੈ, ਪਰ ਉਸ ਨੂੰ ਸਹੀ ਦਿਸ਼ਾ ਅਤੇ ਜੀਵਨ ਮੁੱਲਾਂ ਦੀ ਸਭ ਤੋਂ ਵੱਧ ਲੋੜ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਫਲਤਾ ਸਿਰਫ਼ ਚੰਗੇ ਅੰਕ ਪ੍ਰਾਪਤ ਕਰਨ ਨਾਲ ਨਹੀਂ, ਸਗੋਂ ਚੰਗੇ ਸੰਸਕਾਰਾਂ, ਅਨੁਸ਼ਾਸਨ, ਆਤਮ-ਵਿਸ਼ਵਾਸ ਅਤੇ ਜ਼ਿੰਮੇਵਾਰੀ ਨਿਭਾਉਣ ਨਾਲ ਮਿਲਦੀ ਹੈ।
ਪਿਛਲੀ ਖ਼ਬਰ ਲੱਖੂਵਾਲ ’ਚ ਹੋਏ ਅੰਨ੍ਹੇ ਕਤਲ ਦੀ ਗੁੱਥੀ ਪੁਲਿਸ ਨੇ ਸੁਲਝਾਈ, �ਔਰਤ ਸਮੇਤ 5 ਮੁਲਜ਼ਮ ਕਾਬੂ ਅਗਲੀ ਖ਼ਬਰ ਅੰਮ੍ਰਿਤਸਰ ਦੇ ਜੰਮਪਲ ਪੁਲਿਸ ਅਧਿਕਾਰੀ ਹਰਮਨਬੀਰ ਸਿੰਘ ਬਣੇ ਡੀ. ਆਈ. ਜੀ.

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।