24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-06-2026

ਪੁਲਿਸ ਵਲੋਂ ਹੈਰੋਇਨ ਅਤੇ ਡਰੱਗ ਮਨੀ ਸਮੇਤ 2 ਨਸ਼ਾ ਤਸਕਰ ਕਾਬੂ, ਮਾਮਲਾ ਦਰਜ

ਅਜੀਤ ਡੈਸਕ 15-06-2026

ਅਜਨਾਲਾ, 14 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)-ਥਾਣਾ ਅਜਨਾਲਾ ਦੀ ਪੁਲਿਸ ਵਲੋਂ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ 2 ਵੱਖ-ਵੱਖ ਥਾਵਾਂ ਤੋਂ ਨਸ਼ਾ ਤਸਕਰਾਂ ਨੂੰ 348 ਗ੍ਰਾਮ ਹੈਰੋਇਨ ਅਤੇ ਡਰੱਗ ਮਨੀ ਸਮੇਤ ਕਾਬੂ ਕਰਨ ਉਨ੍ਹਾਂ ਖ਼ਿਲਾਫ਼ ਮਾਮਲੇ ਦਰਜ ਕੀਤੇ ਹਨ। ਇਸ ਸੰਬੰਧੀ ‘ਅਜੀਤ’ ਨਾਲ ਜਾਣਕਾਰੀ ਸਾਂਝੀ ਕਰਦਿਆਂ ਥਾਣਾ ਅਜਨਾਲਾ ਦੇ ਐੱਸ.ਐੱਚ.�. ਸਬ-ਇੰਸ: ਕੁਲਵਿੰਦਰ ਸਿੰਘ ਨੇ ਦੱਸਿਆ ਕਿ ਸਬ-ਇੰਸ: ਹਰਮਨ ਕੌਰ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਜਦ ਭੈੜੇ ਪੁਰਸ਼ਾਂ ਦੀ ਤਲਾਸ਼ ਦੇ ਸੰਬੰਧ ਵਿਚ ਪਿੰਡ ਗੁੱਝਾਪੀਰ ਤੋਂ ਥੋੜ੍ਹੀ ਪਿੱਛੇ ਨਵੇਂ ਬਣ ਰਹੇ ਬਾਈਪਾਸ ਪੁਲ ਕੋਲ ਪੁੱਜੀ ਤਾਂ ਸੜਕ ਦੀ ਸੱਜੀ ਸਾਈਡ ‘ਤੇ ਨਵੇਂ ਬਣ ਰਹੇ ਬਾਈਪਾਸ ‘ਤੇ ਇਕ ਮੋਨਾ ਨੌਜਵਾਨ ਪੁਲ ਦੇ ਨਾਲ ਲਗਦੇ ਕੱਚੇ ਰਸਤੇ ‘ਤੇ ਸੜਕ ਵੱਲ ਨੂੰ ਪੈਦਲ ਆਉਂਦਾ ਦਿਖਾਈ ਦਿੱਤਾ, ਜਿਸ ਨੂੰ ਪੁਲਿਸ ਪਾਰਟੀ ਵਲੋਂ ਕਾਬੂ ਕਰਕੇ ਜਦ ਉਸਦੀ ਤਲਾਸ਼ੀ ਲਈ ਤਾਂ ਉਸ ਕੋਲੋਂ 198 ਗ੍ਰਾਮ ਹੈਰੋਇਨ ਅਤੇ 1100 ਰੁਪਏ ਡਰੱਗ ਮਨੀ ਬਰਾਮਦ ਹੋਈ। ਉਨ੍ਹਾਂ ਦੱਸਿਆ ਕਿ ਹੈਰੋਇਨ ਅਤੇ ਡਰੱਗ ਮਨੀ ਸਮੇਤ ਕਾਬੂ ਨੌਜਵਾਨ ਦੀ ਪਹਿਚਾਣ ਕਰਮਜੀਤ ਸਿੰਘ ਉਰਫ਼ ਵੰਸ਼ ਪੁੱਤਰ ਸੁੱਚਾ ਸਿੰਘ ਵਾਸੀ ਨੇੜੇ ਸੀਨੀਅਰ ਸੈਕੰਡਰੀ ਸਕੂਲ ਅਜਨਾਲਾ ਵਜੋਂ ਹੋਈ ਹੈ, ਜਿਸ ਖ਼ਿਲਾਫ਼ ਥਾਣਾ ਅਜਨਾਲਾ ਵਿਖੇ ਐੱਨ.ਡੀ.ਪੀ.ਐੱਸ ਐਕਟ ਤਹਿਤ ਮਾਮਲਾ ਦਰਜ਼ ਕਰ ਲਿਆ ਹੈ ਤੇ ਅੱਜ ਉਸਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕਰਕੇ 3 ਦਿਨ ਦਾ ਪੁਲਸ ਰਿਮਾਂਡ ਹਾਸਿਲ ਕੀਤਾ ਗਿਆ ਹੈ।
ਐੱਸ.ਐੱਚ.�. ਕੁਲਵਿੰਦਰ ਸਿੰਘ ਨੇ ਅੱਗੇ ਦੱਸਿਆ ਕਿ ਇਸੇ ਤਰ੍ਹਾਂ ਸਬ-ਇੰਸ: ਸਤਿਗੁਰ ਸਿੰਘ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਜਦ ਭੈੜੇ ਪੁਰਸ਼ਾਂ ਦੀ ਤਲਾਸ਼ ਵਿਚ ਬਾਈਪਾਸ ਅਜਨਾਲਾ ਤੋਂ ਸੱਕੀ ਨਾਲਾ ਅਜਨਾਲਾ ਨੂੰ ਕੱਚੇ ਰਸਤੇ ਨੂੰ ਮੁੜੀ ਤਾਂ ਸਾਹਮਣੇ ਤੋਂ ਇੱਕ ਮੋਨਾ ਨੌਜਵਾਨ ਪੈਦਲ ਤੁਰਿਆ ਆਉਂਦਾ ਦਿਖਾਈ ਦਿੱਤਾ ਜੋ ਪੁਲਿਸ ਪਾਰਟੀ ਦੀ ਗੱਡੀ ਨੂੰ ਦੇਖ ਕੇ ਆਪਣੇ ਸੱਜੇ ਹੱਥ ਵਿਚ ਫੜੇ ਹੋਏ ਮੋਮੀ ਲਿਫ਼ਾਫ਼ੇ ਵਿਚ ਕੋਈ ਚੀਜ਼ ਸੁੱਟਣ ਲੱਗੇ ਨੂੰ ਗੱਡੀ ਰੋਕ ਸਬ-ਇੰਸ: ਸਤਿਗੁਰ ਸਿੰਘ ਵਲੋਂ ਸਾਥੀ ਪੁਲਿਸ ਕਰਮਚਾਰੀਆਂ ਦੀ ਮਦਦ ਨਾਲ ਕਾਬੂ ਕਰਕੇ ਜਦ ਉਸਦੀ ਤਲਾਸ਼ੀ ਲਈ ਤਾਂ ਉਸ ਕੋਲੋਂ 150 ਗ੍ਰਾਮ ਹੈਰੋਇਨ ਅਤੇ 2000 ਰੁਪਏ ਡਰੱਗ ਮਨੀ ਬਰਾਮਦ ਹੋਈ।ਉਨ੍ਹਾਂ ਦੱਸਿਆ ਕਿ ਹੈਰੋਇਨ ਸਮੇਤ ਕਾਬੂ ਨੌਜਵਾਨ ਦੀ ਪਹਿਚਾਣ ਸਾਹਿਬ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਗੋਪਾਲ ਨਗਰ ਵਾਰਡ ਨੰਬਰ 15 ਅਜਨਾਲਾ ਵਜੋਂ ਹੋਈ ਹੈ, ਜਿਸ ਨੇ ਪੁੱਛਗਿੱਛ ਦੌਰਾਨ ਦੱਸਿਆ ਕਿ ਇਹ ਹੈਰੋਇਨ ਰਾਹੁਲ ਉਰਫ਼ ਕਾਕਾ ਪੁੱਤਰ ਰਾਂਝਾ ਸਿੰਘ ਵਾਸੀ ਸਰਾਏ ਨੇ ਮੈਨੂੰ ਲਿਆ ਕੇ ਦਿੱਤੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸਾਹਿਬ ਸਿੰਘ ਅਤੇ ਰਾਹੁਲ ਉਰਫ਼ ਕਾਕਾ ਖ਼ਿਲਾਫ਼ ਥਾਣਾ ਅਜਨਾਲਾ ਵਿਖੇ ਐੱਨ.ਡੀ.ਪੀ.ਐੱਸ ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਨੂੰਨੀ ਕਾਰਵਾਈ ਕਰ ਦਿੱਤੀ ਗਈ ਹੈ।

ਪਿਛਲੀ ਖ਼ਬਰ ਵਪਾਰੀਆਂ ਨੇ ਵਿਗੜ ਰਹੀ ਅਮਨ-ਕਾਨੂੰਨ ਦੀ ਸਥਿਤੀ ’ਚ ਸੁਧਾਰ ਦੀ ਕੀਤੀ ਅਪੀਲ ਅਗਲੀ ਖ਼ਬਰ ਮਹਾਰਾਸ਼ਟਰ ਵਿਚ ਪਿੱਕਅਪ ਗੱਡੀ ਖੂਹ 'ਚ ਡਿਗੀ-8 ਮੌਤਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।