24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-06-2026

ਭਾਜਪਾ ਦੇ ਸੰਗਠਨ ਨੂੰ ਮਜ਼ਬੂਤ ਕਰਨ ਲਈ ਰਾਜਾਸਾਂਸੀ ‘ਚ ਕੀਤੀ ਮੀਟਿੰਗ

ਅਜੀਤ ਡੈਸਕ 15-06-2026

ਰਾਜਾਸਾਂਸੀ, 14 ਜੂਨ (ਹਰਦੀਪ ਸਿੰਘ ਖੀਵਾ)-ਵਿਧਾਨ ਸਭਾ ਹਲਕਾ ਰਾਜਾਸਾਂਸੀ ‘ਚ ਭਾਜਪਾ ਵਲੋਂ ਸੰਗਠਨ ਨੂੰ ਮਜ਼ਬੂਤ ਕਰਨ ਸੰਬੰਧੀ ਵਿਸ਼ੇਸ਼ ਮੀਟਿੰਗ ਕੀਤੀ ਗਈ, ਜਿਸ ਦੀ ਅਗਵਾਈ ਪੰਜਾਬ ਪ੍ਰਦੇਸ਼ ਵਲੋਂ ਵਿਸ਼ੇਸ਼ ਤੌਰ ‘ਤੇ ਸਾਬਕਾ ਜ਼ਿਲ੍ਹਾ ਪ੍ਰਧਾਨ ਅੰਮ੍ਰਿਤਸਰ ਦਿਹਾਤੀ ਸ. ਸਤਿੰਦਰ ਸਿੰਘ ਮਾਕੋਵਾਲ, ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਵਲੋਂ ਜ਼ਿਲ੍ਹਾ ਜਨਰਲ ਸਕੱਤਰ ਗੁਰਬਿੰਦਰ ਸਿੰਘ ਗੋਲਡੀ ਅਤੇ ਹਲਕਾ ਰਾਜਾਸਾਂਸੀ ਤੋਂ ਭਾਜਪਾ ਦੇ ਇੰਚਾਰਜ ਮੁਖਵਿੰਦਰ ਸਿੰਘ ਮਾਹਲ ਵਿਸੇਸ਼ ਤੌਰ ‘ਤੇ ਹਾਜ਼ਰ ਹੋਏ। ਉਕਤ ਆਗੂਆਂ ਵਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵਲੋਂ ਦੇਸ਼ ਤੇ ਪੰਜਾਬ ਵਾਸੀਆਂ ਨੂੰ ਦਿੱਤੀਆਂ ਜਾ ਰਹੀਆਂ ਸੁੱਖ ਸਹੂਲਤਾਂ ਬਾਰੇ ਜਾਣਕਾਰੀ ਦੇਣ ਲਈ ਗੱਲਬਾਤ ਕੀਤੀ ਤਾਂ ਜੋ ਭਾਜਪਾ ਸੰਗਠਨ ਨੂੰ ਮਜ਼ਬੂਤ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਦਾ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਮੋਹ ਭੰਗ ਹੋ ਚੁੱਕਿਆ ਹੈ ਅਤੇ ਲੋਕ ਭਾਜਪਾ ਦੀ ਸਰਕਾਰ ਬਣਾਉਣ ਲਈ ਮਨ ਬਣਾ ਰਹੇ ਹਨ। ਉਨ੍ਹਾਂ ਕਿਹਾ ਕਿ ਸੂਬੇ ਵਿਚ ਕਾਨੂੰਨ-ਵਿਵਸਥਾ ਦੀ ਸਥਿਤੀ ਕਮਜ਼ੋਰ ਹੋ ਗਈ ਹੈ ਅਤੇ ਹਰ ਰੋਜ਼ ਵਾਪਰ ਰਹੀਆਂ ਕਤਲ ਅਤੇ ਲੁੱਟ ਦੀਆਂ ਘਟਨਾਵਾਂ ਕਾਰਨ ਲੋਕ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ। ਆਗੂਆਂ ਨੇ ਦੋਸ਼ ਲਾਇਆ ਕਿ ‘ਆਪ’ ਸਰਕਾਰ ਵਲੋਂ ਚੋਣਾਂ ਦੌਰਾਨ ਕੀਤੇ ਗਏ ਵਾਅਦੇ ਅਜੇ ਤੱਕ ਪੂਰੇ ਨਹੀਂ ਹੋ ਸਕੇ, ਜਿਸ ਨਾਲ ਲੋਕਾਂ ਵਿਚ ਨਿਰਾਸ਼ਾ ਵਧ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸੂਬੇ ਦੇ ਉੱਚ ਆਗੂਆਂ ਦੀ ਲਗਾਤਾਰ ਮਿਹਨਤ ਨਾਲ ਪਾਰਟੀ ਦਿਨੋਂ ਦਿਨ ਮਜ਼ਬੂਤ ਹੋ ਰਹੀ ਹੈ ਅਤੇ ਵਰਕਰਾਂ ਵਿਚ ਨਵਾਂ ਜੋਸ਼ ਪੈਦਾ ਹੋਇਆ ਹੈ। ਇਸ ਮੌਕੇ ਉਪ ਪ੍ਰਧਾਨ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਜੋਗਾ ਸਿੰਘ ਭੁੱਲਰ, ਜ਼ਿਲ੍ਹਾ ਸਕੱਤਰ ਜਸਬੀਰ ਸਿੰਘ ਗਿੱਲ, ਜ਼ਿਲ੍ਹਾ ਸੋਸ਼ਲ ਮੀਡੀਆ ਇੰਚਾਰਜ ਮੁਕੇਸ਼ ਕੇਸਰ, ਜ਼ਿਲ੍ਹਾ ਪ੍ਰਧਾਨ ਕਿਸਾਨ ਮੋਰਚਾ ਹਰਜੀਤ ਸਿੰਘ ਸੋੜੀਆ, ਜ਼ਿਲ੍ਹਾ ਪ੍ਰਧਾਨ ਮਹਿਲਾ ਮੋਰਚਾ ਰਾਜਵਿੰਦਰ ਕੌਰ ਦੋਸਾਂਝ, ਸਰਕਲ ਪ੍ਰਧਾਨ ਚੋਗਾਵਾਂ ਸਕੱਤਰ ਸਿੰਘ ਫੌਜੀ, ਸਰਕਲ ਪ੍ਰਧਾਨ �ਠੀਆਂ ਜਗਜੀਤ ਸਿੰਘ ਬੱਲ, ਸਰਕਲ ਪ੍ਰਧਾਨ ਹਰਸ਼ਾ ਛੀਨਾ ਮਨਦੀਪ ਸਿੰਘ ਸੰਧੂ, ਸਰਕਲ ਪ੍ਰਧਾਨ ਰਾਜਾਸਾਂਸੀ ਲਖਵਿੰਦਰ ਸਿੰਘ ਗਿੱਲ, ਸਰਕਲ ਪ੍ਰਧਾਨ ਭਿੰਡੀ ਸੈਦਾਂ, ਸਰਕਲ ਪ੍ਰਧਾਨ ਬੱਚੀਵਿੰਡ ਗੁਰਿੰਦਰ ਸਿੰਘ ਸਹੂਰਾ ਸਮੇਤ ਜ਼ਿਲ੍ਹੇ ਦੇ ਅਹੁਦੇਦਾਰ ਤੇ ਸਰਕਲ ਪ੍ਰਧਾਨ ਹਾਜ਼ਰ ਸਨ।

ਪਿਛਲੀ ਖ਼ਬਰ ਉਪ ਕੁਲਪਤੀ ਪ੍ਰੋ. ਕਰਮਜੀਤ ਸਿੰਘ ਨੇ ਸੰਯੁਕਤ ਰਾਸ਼ਟਰ ਵਿਚ ਆਰਟੀਫਿਸ਼ੀਅਲ ਇੰਟੈਲੀਜੈਂਸ ਸੁਰੱਖਿਆ ਅਤੇ ਨੈਤਿਕਤਾ ‘ਤੇ ਸਿੱਖ... ਅਗਲੀ ਖ਼ਬਰ ਪ੍ਰਧਾਨ ਰਾਣਾ ਭੱਖਾ ਨੇ ਸਾਥੀਆਂ ਸਮੇਤ ਦਿੱਲੀ ਸੱਤਿਆਗ੍ਰਹਿ ਵਿਚ ਕੀਤੀ ਸ਼ਮੂਲੀਅਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।