24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-06-2026

ਡੀ. ਏ. ਵੀ. ਕਾਲਜ ਦੀਆਂ ਵਿਦਿਆਰਥਣਾਂ ਵਲੋਂ ਸ਼ਾਨਦਾਰ ਪ੍ਰਦਰਸ਼ਨ

ਅਜੀਤ ਡੈਸਕ 15-06-2026

ਅੰਮ੍ਰਿਤਸਰ, 14 ਜੂਨ (ਰਾਜੇਸ਼ ਕੁਮਾਰ ਸ਼ਰਮਾ)-ਡੀ. ਏ. ਵੀ. ਕਾਲਜ, ਅੰਮ੍ਰਿਤਸਰ ਦੀਆਂ ਵਿਦਿਆਰਥਣਾਂ ਨੇ ਐੱਮ.ਐੱਸ.ਸੀ. ਗਣਿਤ (ਤੀਜਾ ਸਮੈਸਟਰ) ਪ੍ਰੀਖਿਆਵਾਂ ‘ਚ ਸ਼ਾਨਦਾਰ ਨਤੀਜੇ ਪ੍ਰਾਪਤ ਕਰਕੇ ਸੰਸਥਾ ਦਾ ਨਾਮ ਰੌਸ਼ਨ ਕੀਤਾ ਹੈ। ਸੰਦੀਪ ਕੌਰ ਨੇ 9.2 ਦੇ ਐਸਜੀਪੀਏ ਨਾਲ ਸਭ ਤੋਂ ਵੱਧ ਅੰਕ ਪ੍ਰਾਪਤ ਕੀਤੇ, ਜਦੋਂ ਕਿ ਜਾਨਵੀ ਬਬੂਤਾ ਨੇ 8.60 ਦੇ ਐਸਜੀਪੀਏ ਨਾਲ ਯੂਨੀਵਰਸਿਟੀ ‘ਚ ਤੀਜੇ ਸਭ ਤੋਂ ਵੱਧ ਅੰਕ ਪ੍ਰਾਪਤ ਕੀਤੇ। ਕਾਲਜ ਸਟਾਫ਼ ਤੇ ਪ੍ਰਿੰਸੀਪਲ ਨੇ ਦੋਵਾਂ ਵਿਦਿਆਰਥਣਾਂ ਦੀ ਸਫਲਤਾ ‘ਤੇ ਵਧਾਈ ਦਿੱਤੀ। ਕਾਲਜ ਪੁੱਜਣ ‘ਤੇ ਕਾਲਜ ਪ੍ਰਿੰਸੀਪਲ ਡਾ. ਅਮਰਦੀਪ ਗੁਪਤਾ ਨੇ ਸੰਦੀਪ ਕੌਰ ਅਤੇ ਜਾਨ੍ਹਵੀ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ। ਉਨ੍ਹਾਂ ਨੇ ਕਿਹਾ ਕਿ ਦੋਵੇਂ ਵਿਦਿਆਰਥਣਾਂ ਮਿਹਨਤੀ ਹਨ ਅਤੇ ਇਨ੍ਹਾਂ ਦਾ ਪਿਛਲਾ ਨਤੀਜਾ ਵੀ ਸ਼ਾਨਦਾਰ ਰਿਹਾ ਹੈ। ਇਸ ਦੌਰਾਨ, ਗਣਿਤ ਵਿਭਾਗ ਦੇ ਮੁਖੀ ਪ੍ਰੋ. ਮੀਨੂ ਅਗਰਵਾਲ ਨੇ ਵੀ ਦੋਵਾਂ ਵਿਦਿਆਰਥਣਾਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਭਵਿੱਖ ਦੇ ਯਤਨਾਂ ਵਿਚ ਸਫਲਤਾ ਦੀ ਕਾਮਨਾ ਕੀਤੀ। ਪ੍ਰਿੰਸੀਪਲ ਨੇ ਕਿਹਾ ਕਿ ਇਹ ਪ੍ਰਾਪਤੀ ਵਿਭਾਗ ਦੇ ਅੰਦਰ ਅਕਾਦਮਿਕ ਉੱਤਮਤਾ ਅਤੇ ਸਖ਼ਤ ਮਿਹਨਤ ਦਾ ਨਤੀਜਾ ਹੈ ਅਤੇ ਹੋਰ ਵਿਦਿਆਰਥੀਆਂ ਲਈ ਪ੍ਰੇਰਨਾ ਦਾ ਕੰਮ ਕਰਦੀ ਹੈ। ਇਸ ਮੌਕੇ ਪ੍ਰੋ. ਆਸ਼ੂ ਵਿਜ ਵੀ ਮੌਜੂਦ ਸਨ।

ਪਿਛਲੀ ਖ਼ਬਰ ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਕਾਰਗੁਜ਼ਾਰੀ ਤੋਂ ਸੂਬੇ ਦਾ ਹਰ ਵਰਗ ਖੁਸ਼- ਸੋਨੀਆਂ ਮਾਨ ਅਗਲੀ ਖ਼ਬਰ ਉਪ ਕੁਲਪਤੀ ਪ੍ਰੋ. ਕਰਮਜੀਤ ਸਿੰਘ ਨੇ ਸੰਯੁਕਤ ਰਾਸ਼ਟਰ ਵਿਚ ਆਰਟੀਫਿਸ਼ੀਅਲ ਇੰਟੈਲੀਜੈਂਸ ਸੁਰੱਖਿਆ ਅਤੇ ਨੈਤਿਕਤਾ ‘ਤੇ ਸਿੱਖ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।