09-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-06-2026

ਗੁਰਦੁਆਰਾ ਸਿੰਘ ਸਭਾ ਆਜ਼ਾਦ ਨਗਰ ਵਿਖੇ ਧਾਰਮਿਕ ਸਮਾਗਮ ਕਰਵਾਇਆ

ਅਜੀਤ ਡੈਸਕ 19-06-2026

ਛੇਹਰਟਾ, 18 ਜੂਨ (ਪੱਤਰ ਪ੍ਰੇਰਕ)- ਪੰਜਵੇਂ ਪਾਤਿਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ 420ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸਿੰਘ ਸਭਾ ਆਜ਼ਾਦ ਨਗਰ ਕੋਟ ਖ਼ਾਲਸਾ ਵਿਖੇ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਪ੍ਰਮਿੰਦਰ ਸਿੰਘ ਸੰਧੂ ਦੀ ਦੇਖ-ਰੇਖ ਹੇਠ ਸਮੂਹ ਇਲਾਕਾ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਧਾਰਮਿਕ ਸਮਾਗਮ ਕਰਵਾਏ ਗਏ। ਪਰਸੋਂ ਤੋਂ ਰਖਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਸਵੇਰੇ ਭੋਗ ਪੈਣ ਉਪਰੰਤ ਜੁਗੋ-ਜੁਗ ਅਟੱਲ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਸਜੇ ਧਾਰਮਿਕ ਦੀਵਾਨਾ ਵਿਚ ਪੰਥ ਪ੍ਰਸਿੱਧ ਰਾਗੀ, ਢਾਡੀ ਤੇ ਭਾਈ ਪਲਵਿੰਦਰ ਸਿੰਘ ਖਾਲਸਾ ਦੇ ਕਵੀਸ਼ਰੀ ਜਥੇ ਵਲੋਂ ਸੰਗਤਾਂ ਨੂੰ ਗੁਰ ਇਤਹਾਸ ਸੁਣਾ ਕੇ ਨਿਹਾਲ ਕੀਤਾ ਤੇ ਸੰਗਤਾਂ ਨੂੰ ਗੁਰੂ ਸਾਹਿਬ ਵਲੋਂ ਦਰਸਾਈ ਮਾਰਗ ‘ਤੇ ਚੱਲ ਕੇ ਆਪਣਾ ਜੀਵਨ ਸਫਲਾ ਕਰਨ ਦੀ ਅਪੀਲ ਕੀਤੀ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਭਾਈ ਪਰਮਿੰਦਰ ਸਿੰਘ ਸੰਧੂ ਵਲੋਂ ਸੰਬੋਧਨ ਕਰਦਿਆਂ ਸੰਗਤਾਂ ਨੂੰ ਬਾਣੀ ਤੇ ਬਾਣੇ ਦੇ ਧਾਰਨੀ ਹੋਣ ਦੀ ਅਪੀਲ ਕੀਤੀ ਭਾਈ ਪਰਮਿਦਰ ਸਿੰਘ ਸੰਧੂ, ਭਾਈ ਅਰਜਨ ਸਿੰਘ, ਨਵਤੇਜ ਸਿੰਘ, ਜਸਪਾਲ ਸਿੰਘ, ਮਨਦੀਪ ਸਿੰਘ, ਤਜਿੰਦਰ ਸਿੰਘ, ਗੁਰਚਰਨ ਸਿੰਘ, ਰੂਪਕੇਰ ਸਿੰਘ ਸਮੇਤ ਵੱਡੀ ਗਿਣਤੀ ’ਚ ਸੰਗਤਾਂ ਹਾਜ਼ਰ ਸਨ।

ਪਿਛਲੀ ਖ਼ਬਰ ਬੀ. ਬੀ. ਕੇ. ਡੀ. ਏ. ਵੀ. ਕਾਲਜ ਦੀਆਂ ਵਿਦਿਆਰਥਣਾਂ ਦੀ ਟੀ. ਸੀ. ਐੱਸ. ’ਚ ਚੋਣ ਅਗਲੀ ਖ਼ਬਰ ਪੁਲਿਸ ਵਲੋਂ ਹੈਰੋਇਨ ਸਮੇਤ ਤਿੰਨ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।