12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-06-2026

ਚੁੱਘ ਤੇ ਛੀਨਾ ਦਰਮਿਆਨ ਭਾਜਪਾ ਦੀ ਮਜਬੂਤੀ ਲਈ ਹੋਈ ਵਿਚਾਰ ਚਰਚਾ

ਅਜੀਤ ਡੈਸਕ 21-06-2026

ਅੰਮ੍ਰਿਤਸਰ, 20 ਜੂਨ (ਹਰਮਿੰਦਰ ਸਿੰਘ)-ਭਾਰਤੀ ਜਨਤਾ ਪਾਰਟੀ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਭਾਜਪਾ ਦੇ ਸੀਨੀਅਰ ਆਗੂ ਰਜਿੰਦਰ ਮੋਹਨ ਛੀਨਾ ਦੇ ਗ੍ਰਹਿ ਵਿਖੇ ਉਨ੍ਹਾਂ ਨਾਲ ਵਿਸ਼ੇਸ਼ ਮੁਲਾਕਾਤ ਕੀਤੀ। ਇਸ ਮੌਕੇ ਚੁੱਘ ਅਤੇ ਛੀਨਾ ਨੇ ਆਪਸੀ ਗੱਲਬਾਤ ਦੌਰਾਨ ਪਾਰਟੀ ਦੀਆਂ ਸਰਗਰਮੀਆਂ, ਪੰਜਾਬ ਦੀ ਮੌਜੂਦਾ ਰਾਜਨੀਤਿਕ ਸਥਿਤੀ ਅਤੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੀਟਿੰਗ ਦੌਰਾਨ ਚੁੱਘ ਨੇ ਛੀਨਾ ਵਲੋਂ ਭਾਜਪਾ, ਸਮਾਜਿਕ ਅਤੇ ਵਿੱਦਿਅਕ ਖੇਤਰ ‘ਚ ਨਿਭਾਈਆਂ ਜਾ ਰਹੀਆਂ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪਾਰਟੀ ਦੀ ਮਜ਼ਬੂਤੀ ਲਈ ਸਮਰਪਿਤ ਵਰਕਰਾਂ ਅਤੇ ਆਗੂਆਂ ਦਾ ਯੋਗਦਾਨ ਬੇਹੱਦ ਮਹੱਤਵਪੂਰਨ ਹੈ। ਉਨ੍ਹਾਂ ਕਿਹਾ ਕਿ ਪੰਜਾਬ ‘ਚ ਭਾਜਪਾ ਦੀਆਂ ਨੀਤੀਆਂ ਅਤੇ ਲੋਕ-ਹਿਤੈਸ਼ੀ ਕਾਰਜਾਂ ਨੂੰ ਲੋਕਾਂ ਤੱਕ ਪਹੁੰਚਾਉਣ ‘ਚ ਛੀਨਾ ਦੀ ਭੂਮਿਕਾ ਸ਼ਲਾਘਾਯੋਗ ਰਹੀ ਹੈ।ਇਸ ਮੌਕੇ ਸ: ਛੀਨਾ ਨੇ ਕਿਹਾ ਕਿ ਨੌਜਵਾਨ ਹਰ ਪਾਰਟੀ ਦੀ ਰੀੜ੍ਹ ਦੀ ਹੱਡੀ ਹੁੰਦੀ ਹੈ। ਭਾਰਤੀ ਜਨਤਾ ਪਾਰਟੀ ਦੀ ਮਜ਼ਬੂਤੀ ਲਈ ਉਨ੍ਹਾਂ ਵਲੋਂ ਆਪਣੇ ਫ਼ਰਜੰਦ ਮਨਰਾਜ ਸਿੰਘ ਛੀਨਾ ਵੀ ਪਾਰਟੀ ਦੇ ਹਵਾਲੇ ਕੀਤਾ ਹੈ ਜੋ ਨੌਜਵਾਨਾਂ ਨੂੰ ਪਾਰਟੀ ਨਾਲ ਜੋੜਨ, ਸਮਾਜਿਕ ਕਾਰਜਾਂ ‘ਚ ਸਰਗਰਮ ਭਾਗੀਦਾਰੀ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਲਗਾਤਾਰ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਮਨਰਾਜ ਛੀਨਾ ਇਸ ਦਿਸ਼ਾ ‘ਚ ਪੂਰੀ ਇਮਾਨਦਾਰੀ ਅਤੇ ਲਗਨ ਨਾਲ ਕੰਮ ਕਰ ਰਿਹਾ ਹੈ। ਇਸ ਮੌਕੇ ਚੁੱਘ ਨੇ ਮਨਰਾਜ ਛੀਨਾ ਦੇ ਉਪਰਾਲਿਆਂ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਪਾਰਟੀ ਨੂੰ ਅਜਿਹੇ ਸਮਰਪਿਤ ਅਤੇ ਊਰਜਾਵਾਨ ਨੌਜਵਾਨਾਂ ਦੀ ਲੋੜ ਹੈ ਜੋ ਲੋਕਾਂ ਦੀਆਂ ਸਮੱਸਿਆਵਾਂ ਨੂੰ ਸਮਝਦੇ ਹੋਣ ਅਤੇ ਉਨ੍ਹਾਂ ਦੇ ਹੱਲ ਲਈ ਹਮੇਸ਼ਾਂ ਤੱਤਪਰ ਰਹਿਣ। ਉਨ੍ਹਾਂ ਕਿਹਾ ਜਿਸ ਪਾਰਟੀ ਕੋਲ ਅਜਿਹੇ ਉਦਮੀ ਅਤੇ ਸਮਰਪਿਤ ਵਰਕਰ ਹੋਣ ਉਸ ਪਾਰਟੀ ਨੂੰ ਕੋਈ ਵੀ ਪਿਛਾੜ ਨਹੀ ਸਕਦਾ। ਇਸ ਮੌਕੇ ‘ਤੇ ਛੀਨਾ ਪਰਿਵਾਰ ਵਲੋਂ ਸ੍ਰੀ ਚੁੱਘ ਨੂੰ ਸਨਮਾਨਿਤ ਵੀ ਕੀਤਾ ਗਿਆ

ਪਿਛਲੀ ਖ਼ਬਰ ਅੰਤਰਰਾਸ਼ਟਰੀ ਯੋਗ ਦਿਵਸ ’ਤੇ ਵਿਸ਼ੇਸ਼-‘ਕਰੋ ਯੋਗ, ਰਹੋ ਨਿਰੋਗ’, ਸਰੀਰਕ ਤੇ ਮਾਨਸਿਕ ਤੰਦੁਰਸਤੀ ਲਈ ਵਰਦਾਨ ਹੈ ਯੋਗ ਅਗਲੀ ਖ਼ਬਰ ਸ਼ਹੀਦ ਭਗਤ ਸਿੰਘ ਸਿੱਖਿਆ ਸੰਸਥਾਵਾਂ ਵਿਖੇ ਮਨਾਇਆ ਯੋਗ ਦਿਵਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।