12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-06-2026

ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਦਾ ਅੰਮ੍ਰਿਤਸਰ ਹਵਾਈ ਅੱਡੇ ’ਤੇ ਭਰਵਾਂ ਸਵਾਗਤ

ਅਜੀਤ ਡੈਸਕ 21-06-2026

ਰਾਜਾਸਾਂਸੀ, 20 ਜੂਨ (ਹਰਦੀਪ ਸਿੰਘ ਖੀਵਾ)-ਭਾਰਤੀ ਜਨਤਾ ਪਾਰਟੀ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਦੇ ਪੰਜਾਬ ਦੌਰੇ ਮੌਕੇ ਅੱਜ ਅੰਮ੍ਰਿਤਸਰ ਸਥਿਤ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ, ਰਾਜਾਸਾਂਸੀ ਪਹੁੰਚਣ ‘ਤੇ ਪੰਜਾਬ ਭਾਜਪਾ ਇਕਾਈ ਵਲੋਂ ਭਰਵਾਂ ਸਵਾਗਤ ਕੀਤਾ ਗਿਆ। ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਅਗਵਾਈ ਹੇਠ ਇਕੱਤਰ ਹੋਏ ਵੱਡੀ ਗਿਣਤੀ ਵਿਚ ਪਾਰਟੀ ਆਗੂਆਂ, ਅਹੁਦੇਦਾਰਾਂ ਅਤੇ ਵਰਕਰ ਹਵਾਈ ਅੱਡੇ ‘ਤੇ ਮੌਜੂਦ ਰਹੇ ਅਤੇ ਨਿਤਿਨ ਨਬੀਨ ਨੂੰ ਫੁੱਲਾਂ ਦੇ ਗੁਲਦਸਤੇ ਭੇਟ ਕਰਕੇ ਨਿੱਘਾ ਸਵਾਗਤ ਕੀਤਾ। ਭਾਜਪਾ ਵਰਕਰਾਂ ਵਲੋਂ ਕਮਲ ਦੇ ਫੁੱਲ ਵਾਲੇ ਝੰਡੇ ਲਹਿਰਾਏ ਗਏ ਅਤੇ ਢੋਲ ਦੀ ਤਾਲ ‘ਤੇ ਭੰਗੜੇ ਪਾ ਕੇ ਕੌਮੀ ਪ੍ਰਧਾਨ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ। ਇਸ ਦੌਰਾਨ ਭਾਜਪਾ �.ਬੀ.ਸੀ. ਮੋਰਚਾ ਦੇ ਸੂਬਾ ਪ੍ਰਧਾਨ ਤੇ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ-1 ਦੇ ਪ੍ਰਧਾਨ ਬੋਨੀ ਅਮਰਪਾਲ ਸਿੰਘ ਅਜਨਾਲਾ ਨੇ ‘ਅਜੀਤ’ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕੌਮੀ ਪ੍ਰਧਾਨ ਦਾ ਇਹ ਪੰਜਾਬ ਦੌਰਾ ਸੰਗਠਨ ਨੂੰ ਹੋਰ ਮਜ਼ਬੂਤੀ ਦੇਵੇਗਾ ਅਤੇ ਆਉਣ ਵਾਲੇ ਸਮੇਂ ਵਿਚ ਪਾਰਟੀ ਨੂੰ ਨਵੀਂ ਦਿਸ਼ਾ ਮਿਲੇਗੀ। ਹਲਕਾ ਰਾਜਾਸਾਂਸੀ ਦੇ ਇੰਚਾਰਜ ਮੁਖਵਿੰਦਰ ਸਿੰਘ ਮਾਹਲ ਨੇ ਕਿਹਾ ਕਿ ਪੰਜਾਬ ਵਿਚ ਭਾਜਪਾ ਜ਼ਮੀਨੀ ਪੱਧਰ ‘ਤੇ ਆਪਣੇ ਆਧਾਰ ਨੂੰ ਹੋਰ ਮਜ਼ਬੂਤ ਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ। ਕੇਂਦਰੀ ਰੇਲਵੇ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ, ਰਾਜ ਸਭਾ ਮੈਂਬਰ ਤਰੁਣ ਚੁੱਘ ਅਤੇ ਵਿਕਰਮ ਸਿੰਘ ਸਾਹਨੀ ਦਿੱਲੀ ਤੋਂ ਕੌਮੀ ਪ੍ਰਧਾਨ ਨਿਤਿਨ ਨਬੀਨ ਦੇ ਨਾਲ ਹੀ ਪੁੱਜੇ, ਜਦੋਂਕਿ ਸਾਬਕਾ ਪ੍ਰਧਾਨ ਅਸ਼ਵਨੀ ਸ਼ਰਮਾ, ਇਕਬਾਲ ਸਿੰਘ ਲਾਲਪੁਰਾ, ਵਿਜੇ ਸਾਂਪਲਾ, ਮਨੋਰੰਜਨ ਕਾਲੀਆ, ਸ਼ਵੇਤ ਮਲਿਕ, ਐੱਚ. ਐੱਸ. ਫੂਲਕਾ, ਸਾਬਕਾ ਪ੍ਰਧਾਨ ਅਸ਼ਵਨੀ ਸ਼ਰਮਾ, ਵਿਜੇ ਸਾਂਪਲਾ, ਬੋਨੀ ਅਮਰਪਾਲ ਸਿੰਘ ਅਜਨਾਲਾ, ਮੁਖਵਿੰਦਰ ਸਿੰਘ ਮਾਹਲ, ਮਨਜੀਤ ਸਿੰਘ ਮੰਨਾ, ਹਰਜੀਤ ਸਿੰਘ ਤਰਨਤਾਰਨ, ਗੁਰਬਿੰਦਰ ਸਿੰਘ ਗੋਲਡੀ, ਜਸਬੀਰ ਸਿੰਘ ਗਿੱਲ ਰਾਜਾਸਾਂਸੀ, ਇੰਦਰਜੀਤ ਰੰਧਾਵਾ ਰਮਦਾਸ, ਗੁਰਵਿੰਦਰ ਸਿੰਘ ਮੁਕਾਮ, ਹਤਿੰਦਰ ਬੱਬਰ ਅਜਨਾਲਾ, ਰਾਕੇਸ਼ ਮਰਵਾਹਾ ਅਜਨਾਲਾ, ਮਿੰਟੂ ਜੁਲਕਾ ਰਮਦਾਸ, ਸਾਬਕਾ ਚੇਅਰਮੈਨ ਚੌਧਰੀ ਅਸ਼ੋਕ ਮੰਨਣ ਸਮੇਤ ਹੋਰ ਆਗੂ ਵੀ ਹਵਾਈ ਅੱਡੇ ਪਹੁੰਚੇ ਹੋਏ ਸਨ।

ਪਿਛਲੀ ਖ਼ਬਰ ਜ਼ਿਲ੍ਹਾ ਕੋਆਰਡੀਨੇਟਰ ਮੌਂਟੀ ਸਹਿਗਲ ਵਲੋਂ ਹਲਕਾ ਰਾਜਾਸਾਂਸੀ ’ਚ ਬੀ ਐੱਲ ਏ-2 ਤਹਿਤ ਵਿਸ਼ੇਸ਼ ਟਰੇਨਿੰਗ ਕੈਂਪ ਅਗਲੀ ਖ਼ਬਰ ਅੰਤਰਰਾਸ਼ਟਰੀ ਯੋਗ ਦਿਵਸ ’ਤੇ ਵਿਸ਼ੇਸ਼-‘ਕਰੋ ਯੋਗ, ਰਹੋ ਨਿਰੋਗ’, ਸਰੀਰਕ ਤੇ ਮਾਨਸਿਕ ਤੰਦੁਰਸਤੀ ਲਈ ਵਰਦਾਨ ਹੈ ਯੋਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।