12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-06-2026

ਸਾਡੇ ਪਿਤਾ ਨੇ ਸਾਨੂੰ ਸਚਾਈ, ਇਮਾਨਦਾਰੀ ਤੇ ਮਿਹਨਤ ਦੇ ਰਾਹ ’ਤੇ ਚੱਲਣਾ ਸਿਖਾਇਆ : ਸਹਿਜਪਾਲ ਸਿੰਘ, ਮੰਨਤ ਕੌਰ

ਅਜੀਤ ਡੈਸਕ 21-06-2026

ਅੰਮ੍ਰਿਤਸਰ, 20 ਜੂਨ (ਜਸਵੰਤ ਸਿੰਘ ਜੱਸ)-ਬੀ. ਟੈੱਕ. ਆਰਟੀਫੀਸ਼ੀਅਲ ਇੰਟੈਲੀਜੈਂਸ ਤੇ ਰੋਬੋਟਿਕ ਇੰਜ਼ੀਨੀਅਰਿੰਗ ਦੀ ਪੜ੍ਹਾਈ ਕਰ ਰਹੇ ਸਹਿਜਪਾਲ ਸਿੰਘ ਰੰਧਾਵਾ ਤੇ ਸਪਰਿੰਗ ਡੇਲ ਦੀ ਵਿਦਿਆਰਥਣ ਮੰਨਤ ਕੌਰ ਨੇ ਪਿਤਾ ਦਿਵਸ ‘ਤੇ ਆਪਣੇ ਪਿਤਾ ਅਤੇ ਇਤਿਹਾਸਕ ਖ਼ਾਲਸਾ ਕਾਲਜ ਦੇ ਪ੍ਰਿੰਸੀਪਲ ਡਾ. ਆਤਮ ਸਿੰਘ ਰੰਧਾਵਾ ਪ੍ਰਤੀ ਸਤਿਕਾਰ ਅਤੇ ਧੰਨਵਾਦ ਪ੍ਰਗਟ ਕਰਦਿਆਂ ਕਿਹਾ ਕਿ ਪਿਤਾ ਸਿਰਫ਼ ਇੱਕ ਰਿਸ਼ਤਾ ਹੀ ਨਹੀਂ, ਸਗੋਂ ਪਰਿਵਾਰ ਦੀ ਮਜ਼ਬੂਤ ਨੀਂਹ, ਸੁਰੱਖਿਆ ਦੀ ਢਾਲ ਅਤੇ ਜੀਵਨ ਦਾ ਸਭ ਤੋਂ ਵੱਡਾ ਮਾਰਗਦਰਸ਼ਕ ਹੁੰਦਾ ਹੈ। ਉਨ੍ਹਾਂ ਕਿਹਾ ਕਿ ਪਿਤਾ ਆਪਣੇ ਬੱਚਿਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਦਿਨ-ਰਾਤ ਮਿਹਨਤ ਕਰਦਾ ਹੈ ਅਤੇ ਹਰ ਮੁਸ਼ਕਿਲ ਨੂੰ ਖੁਦ ਸਹਿ ਕੇ ਪਰਿਵਾਰ ਨੂੰ ਖੁਸ਼ੀਆਂ ਦੇਣ ਦੀ ਕੋਸ਼ਿਸ਼ ਕਰਦਾ ਹੈ। ਉਨ੍ਹਾਂ ਕਿਹਾ ਕਿ ਸਾਡੇ ਪਿਤਾ ਨੇ ਸਾਨੂੰ ਸੱਚਾਈ, ਇਮਾਨਦਾਰੀ, ਮਿਹਨਤ ਅਤੇ ਅਨੁਸ਼ਾਸਨ ਦੇ ਰਾਹ ‘ਤੇ ਚੱਲਣਾ ਸਿਖਾਇਆ ਹੈ। ਉਨ੍ਹਾਂ ਦੀਆਂ ਸਿੱਖਿਆਵਾਂ ਅਤੇ ਜੀਵਨ ਮੁੱਲ ਸਾਡੇ ਲਈ ਅਨਮੋਲ ਧਰੋਹਰ ਹਨ। ਜਦੋਂ ਵੀ ਅਸੀਂ ਕਿਸੇ ਚੁਣੌਤੀ ਦਾ ਸਾਹਮਣਾ ਕਰਦੇ ਹਾਂ, ਪਿਤਾ ਜੀ ਦਾ ਹੌਸਲਾ ਅਤੇ ਵਿਸ਼ਵਾਸ ਸਾਨੂੰ ਅਗਾਂਹ ਵੱਧਣ ਦੀ ਤਾਕਤ ਦਿੰਦਾ ਹੈ। ਉਨ੍ਹਾਂ ਕਿਹਾ ਕਿ ਸਾਡੇ ਲਈ ਸਾਡੇ ਪਿਤਾ ਹੀ ਅਸਲ ਹੀਰੋ ਅਤੇ ਸਭ ਤੋਂ ਵੱਡੀ ਪ੍ਰੇਰਣਾ ਹਨ। ਪਿਤਾ ਦਿਵਸ ਮੌਕੇ ਉਨ੍ਹਾਂ ਨੂੰ ਦਿਲੋਂ ਵਧਾਈ ਅਤੇ ਪਿਆਰ ਭਰੀਆਂ ਸ਼ੁੱਭਕਾਮਨਾਵਾਂ ਭੇਟ ਕਰਦੇ ਹਾਂ।

ਪਿਛਲੀ ਖ਼ਬਰ ਮੇਰੇ ਪਿਤਾ ਮੇਰੇ ਲਈ ਪ੍ਰੇਰਣਾ ਸਰੋਤ-ਡਾ. ਅਮਨਦੀਪ ਕੌਰ ਅਗਲੀ ਖ਼ਬਰ ਮਾਵਾਂ ਠੰਡੀਆਂ ਛਾਵਾਂ, ਪਿਤਾ ਹਵਾ ਦੇ ਬੁੱਲ੍ਹੇ ਹੁੰਦੇ-ਐਡਵੋਕੇਟ ਸੁਖਦੇਵ ਸਿੰਘ, ਲੈਕਚਰਾਰ ਟਪਿਆਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।