12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-06-2026

ਸਾਬਕਾ ਉਪ ਮੁੱਖ ਮੰਤਰੀ ਸੋਨੀ ਨੇ ਰਾਹੁਲ ਗਾਂਧੀ ਦਾ ਜਨਮ ਦਿਨ ਮਨਾਇਆ

ਅਜੀਤ ਡੈਸਕ 21-06-2026

ਅੰਮ੍ਰਿਤਸਰ, 20 ਜੂਨ (ਰੇਸ਼ਮ ਸਿੰਘ)-ਕੌਮੀ ਕਾਂਗਰਸ ਦੇ ਸੀਨੀਅਰ ਆਗੂ ਅਤੇ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਸ੍ਰੀ ਰਾਹੁਲ ਗਾਂਧੀ ਦੇ ਜਨਮ ਦਿਨ ਮੌਕੇ ਸਾਬਕਾ ਉਪ ਮੁੱਖ ਮੰਤਰੀ ਪੰਜਾਬ �ਮ ਪ੍ਰਕਾਸ਼ ਸੋਨੀ ਦੀ ਅਗਵਾਈ ਹੇਠ ਹਲਕਾ ਕੇਂਦਰੀ ਅੰਮ੍ਰਿਤਸਰ ਦੇ ਕਾਂਗਰਸੀ ਵਰਕਰਾਂ ਵਲੋਂ ਖੁਸ਼ੀ ਅਤੇ ਉਤਸ਼ਾਹ ਨਾਲ ਜਨਮ ਦਿਨ ਮਨਾਇਆ ਗਿਆ। ਇਸ ਮੌਕੇ ਸ੍ਰੀ ਸੋਨੀ ਨੇ ਕਿਹਾ ਕਿ ਰਾਹੁਲ ਗਾਂਧੀ ਅੱਜ ਦੇਸ਼ ਦੇ ਗਰੀਬਾਂ, ਕਿਸਾਨਾਂ, ਮਜ਼ਦੂਰਾਂ, ਨੌਜਵਾਨਾਂ ਅਤੇ ਦੱਬੇ-ਕੁਚਲੇ ਵਰਗਾਂ ਦੀ ਮਜ਼ਬੂਤ ਆਵਾਜ਼ ਬਣ ਕੇ ਉਭਰੇ ਹਨ। ਉਨ੍ਹਾਂ ਨੇ ਹਮੇਸ਼ਾਂ ਲੋਕਾਂ ਦੇ ਹੱਕਾਂ ਦੀ ਲੜਾਈ ਲੜੀ ਹੈ ਅਤੇ ਦੇਸ਼ ਵਿਚ ਪਿਆਰ, ਭਾਈਚਾਰੇ ਅਤੇ ਲੋਕਤੰਤਰਿਕ ਕਦਰਾਂ-ਕੀਮਤਾਂ ਨੂੰ ਮਜ਼ਬੂਤ ਕਰਨ ਲਈ ਨਿਰੰਤਰ ਯਤਨ ਕੀਤੇ ਹਨ। ਸ੍ਰੀ ਸੋਨੀ ਨੇ ਕਿਹਾ ਕਿ ਸ੍ਰੀ ਗਾਂਧੀ ਦੀ ਸੋਚ ਅਤੇ ਸੰਘਰਸ਼ ਤੋਂ ਪ੍ਰੇਰਿਤ ਹੋ ਕੇ ਕਾਂਗਰਸ ਪਾਰਟੀ ਦਾ ਹਰ ਵਰਕਰ ਲੋਕਾਂ ਦੀ ਸੇਵਾ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੇ ਨੌਜਵਾਨਾਂ ਅਤੇ ਆਮ ਲੋਕਾਂ ਨੂੰ ਰਾਹੁਲ ਗਾਂਧੀ ਦੀ ਵਿਚਾਰਧਾਰਾ ਨਾਲ ਜੋੜਨ ਲਈ ਪਾਰਟੀ ਵਰਕਰ ਹੋਰ ਵੱਧ ਮਿਹਨਤ ਨਾਲ ਕੰਮ ਕਰਨਗੇ।

ਪਿਛਲੀ ਖ਼ਬਰ ਆਮ ਆਦਮੀ ਪਾਰਟੀ ਵਲੋਂ ਭਗਵੰਤ ਮਾਨ ਨੂੰ ਬਦਨਾਮ ਕਰਨ ਦੀਆਂ ਸਾਜਿਸ਼ਾਂ ਖ਼ਿਲਾਫ਼ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਕੁੱਲ ਹਿੰਦ ਕਿਸਾਨ ਸਭਾ ਪੰਜਾਬ ਤੇ ਸਬਜ਼ੀ ਉਤਪਾਦਿਕ ਕਿਸਾਨ ਜਥੇਬੰਦੀ ਵਲੋਂ ਮੁੱਖ ਖੇਤੀਬਾੜੀ ਅਫ਼ਸਰ ਨਾਲ ਮੁਲਾਕਾਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।