15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-06-2026

ਨੀਟ (ਯੂ. ਜੀ.) 2026 ਦੀ ਪ੍ਰੀਖਿਆ ਸਫਲਤਾ ਪੂਰਵਕ ਹੋਈ ਮੁਕੰਮਲ

ਅਜੀਤ ਡੈਸਕ 22-06-2026

ਅੰਮ੍ਰਿਤਸਰ, 21 ਜੂਨ (ਰਾਜੇਸ਼ ਕੁਮਾਰ ਸ਼ਰਮਾ)-ਨੈਸ਼ਨਲ ਟੈਸਟਿੰਗ ਏਜੰਸੀ (ਐੱਨ.ਟੀ.ਏ.) ਦੁਆਰਾ ਨੀਟ (ਯੂ. ਜੀ.) 2026 ਪ੍ਰੀਖਿਆ ਸਫਲਤਾ ਪੂਰਵਕ ਮੁਕੰਮਲ ਹੋਈ। ਇਹ ਪ੍ਰੀਖਿਆ ਦੁਪਹਿਰ 2 ਤੋਂ ਸ਼ਾਮ 5:30 ਵਜੇ ਤੱਕ ਚੱਲੀ। ਇਸ ਪ੍ਰੀਖਿਆ ਲਈ ਜ਼ਿਲ੍ਹੇ ‘ਚ 11 ਪ੍ਰੀਖਿਆ ਕੇਂਦਰ ਬਣਾਏ ਗਏ ਸਨ, ਜਿਨ੍ਹਾਂ ‘ਚ ਡੀ.ਏ.ਵੀ. ਪਬਲਿਕ ਸਕੂਲ ਲਾਰੈਂਸ ਰੋਡ ਅੰਮ੍ਰਿਤਸਰ, ਸਕੂਲ ਆਫ ਐਮੀਨੈਂਸ ਟਾਊਨ ਹਾਲ ਅੰਮ੍ਰਿਤਸਰ, ਸਰਕਾਰੀ ਮੈਮੋਰੀਅਲ ਸਕੂਲ ਆਫ ਐਮੀਨੈਂਸ ਮਾਲ ਮੰਡੀ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਛੇਹਰਟਾ, ਅੰਮ੍ਰਿਤਸਰ ਸਕੂਲ ਆਫ ਐਮੀਨੈਂਸ ਫਾਰ ਗਰਲਜ਼ ਮਾਲ ਰੋਡ ਅੰਮ੍ਰਿਤਸਰ, ਖਾਲਸਾ ਕਾਲਜ ਪਬਲਿਕ ਸਕੂਲ ਕੈਂਪਸ ਅੰਮ੍ਰਿਤਸਰ, ਸਰਕਾਰੀ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਮਹਾਂ ਸਿੰਘ ਗੇਟ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੋਟ ਖਾਲਸਾ ਅੰਮ੍ਰਿਤਸਰ, ਆਰਮੀ ਪਬਲਿਕ ਸਕੂਲ ਅੰਮ੍ਰਿਤਸਰ ਕੈਂਟ, ਪੀ.ਐੱਮ. ਸ੍ਰੀ ਕੇਂਦਰੀ ਵਿਦਿਆਲਿਆ ਨੰਬਰ-1 ਅੰਮ੍ਰਿਤਸਰ ਕੈਂਟ, ਪੀ.ਐੱਮ. ਸ੍ਰੀ ਸਰਕਾਰੀ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਅੰਮ੍ਰਿਤਸਰ ਸ਼ਾਮਿਲ ਸਨ। ਇਸ ਦੌਰਾਨ ਪ੍ਰੀਖਿਆਂ ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪੁਖ਼ਤਾ ਪ੍ਰਬੰਧ ਕੀਤੇ ਗਏ ਸਨ।

ਪਿਛਲੀ ਖ਼ਬਰ ਦਸਮੇਸ਼ ਡੈਂਟਲ ਕਾਲਜ ’ਚ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਅਗਲੀ ਖ਼ਬਰ ਦਸਮੇਸ਼ ਮਾਡਰਨ ਸਕੂਲ ਭਾਣਾ ਦੇ ਵਿਦਿਆਰਥੀਆਂ ਨੇ ਪ੍ਰਕਿਰਤੀ ਅਧਿਐਨ ਤੇ ਸਾਹਸਿਕ ਕੈਂਪ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।