03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-06-2026

ਫਾਸ਼ੀ ਹਮਲਿਆਂ ਖ਼ਿਲਾਫ਼ ਕਾਮਰੇਡ ਹੋਏ ਇਕੱਠੇ, ਅੰਮ੍ਰਿਤਸਰ ’ਚ ਕੀਤਾ ਜ਼ੋਰਦਾਰ ਮੁਜ਼ਾਹਰਾ

ਅਜੀਤ ਡੈਸਕ 23-06-2026

ਅੰਮ੍ਰਿਤਸਰ, 22 ਜੂਨ (ਰੇਸ਼ਮ ਸਿੰਘ)-ਰਾਜ ਭਰ ਦੀਆਂ ਖੱਬੇ ਪੱਖੀਆਂ ਜਥੇਬੰਦੀਆਂ ‘ਤੇ ਸੱਦੇ ‘ਤੇ ਫਾਸ਼ੀ ਹਮਲਿਆਂ ਵਿਰੋਧੀ ਫਰੰਟ ਵਲੋਂ ਸੰਘੀ ਤੇ ਭਾਜਪਾ ਦੇ ਫਿਰਕੂ ਫਾਸ਼ੀ ਏਜੰਡੇ ਨੂੰ ਭਾਂਜ ਦੇਣ, ਦੇਸ਼-ਵਿਦੇਸ਼ੀ ਕਾਰਪੋਰੇਟ ਦੇ ਹਿੱਤ ਪੂਰਦੀਆਂ ਨਵ ਉਦਾਰਵਾਦੀ ਨੀਤੀਆਂ ਨੂੰ ਰੱਦ ਕਰਵਾਉਣ, ਚਾਰ ਲੇਬਰ ਕੋਡ ਰੱਦ ਕਰਵਾਉਣ ਤੇ ਖੇਤੀ ਅਤੇ ਪ੍ਰਚੂਨ ਵਪਾਰ ਨੂੰ ਤਬਾਹ ਕਰਨ ਵਾਲੇ ਵਿਦੇਸ਼ ਵਪਾਰ ਸਮਝੌਤੇ ਨੂੰ ਰੱਦ ਕਰਵਾਉਣ ਲਈ ਸੀ. ਪੀ. ਆਈ. ਆਰ. ਐੱਮ. ਪੀ. ਆਈ, ਸੀ. ਪੀ. ਆਈ. (ਐੱਮ, ਐੱਲ) ਲਿਬਰੇਸ਼ਨ, ਸੀ. ਪੀ. ਆਈ. (ਐੱਮ. ਐੱਲ.) ਨਿਊ ਡੋਮੋਕਰੇਸੀ ਪਾਰਟੀਆਂ ਦੇ ਸੈਕੜੇ ਕਾਰਕੁੰਨਾਂ, ਮਜਦੂਰਾਂ, ਕਿਸਾਨਾਂ, ਔਰਤਾਂ ਤੇ ਨੌਜਵਾਨਾਂ ਵਲੋਂ ਇੱਥੇ ਕੰਪਨੀ ਬਾਗ ਵਿਖੇ ਵੱਡਾ ਇਕਠ ਕਰਕੇ ਭਰਵਾਂ ਰੋਸ ਮੁਜ਼ਾਹਰਾ ਕੀਤਾ। ਇਸ ਮੌਕੇ ਸਾਥੀ ਨਰਿੰਦਰ ਬੱਲ, ਜਗਤਾਰ ਸਿੰਘ ਕਰਮਪੁਰਾ, ਸ਼ਮਸੇਰ ਸਿੰਘ ਹੇਰ ਅਤੇ ਸਤਨਾਮ ਸਿੰਘ ਝੰਡੇਰ ਦੀ ਪ੍ਰਧਾਨਗੀ ਹੇਠ ਵਿਸਾਲ ਰੈਲੀ ਅਤੇ ਮੁਜ਼ਾਹਰਾ ਕੀਤਾ। ਇਸ ਇੱਕਠ ਨੂੰ ਸੰਬੋਧਨ ਕਰਦਿਆਂ ਡਾ: ਸਤਨਾਮ ਸਿੰਘ ਅਜਨਾਲਾ, ਗੂਰਨਾਮ ਸਿੰਘ ਦਾਊਦ, ਰਤਨ ਸਿੰਘ ਰੰਧਾਵਾ, ਕਾ: ਅਮਰਜੀਤ ਸਿੰਘ ਆਸਲ, ਲੱਖਬੀਰ ਸਿੰਘ ਨਿਜਾਮਪੁਰ, ਜਤਿੰਦਰ ਸਿੰਘ ਛੀਨਾ, ਸੁੱਖਦੇਵ ਸਿੰਘ ਸਹਿੰਸਰਾ, ਮੰਗਲ ਸਿੰਘ ਧਰਮਕੋਟ ਅਤੇ ਬਲਬੀਰ ਸਿੰਘ ਮੂਧਲ ਨੇ ਕਿਹਾ ਕਿ ਨਿੱਤ ਵੱਧ ਰਹੀ ਮਹਿੰਗਾਈ, ਬੇਰੁਜਗਾਰੀ ਤੇ ਵਿਆਪਕ ਫੈਲਿਆ ਭ੍ਰਿਸ਼ਟਾਚਾਰ ਕੇਂਦਰ ਦੀ ਮੋਦੀ ਸਰਕਾਰ ਦੀਆਂ ਆਰਥਿਕ ਨੀਤੀਆਂ ਦਾ ਸਿੱਟਾ ਹੈ। ਬੁਲਾਰਿਆਂ ਨੇ ਕਿਹਾ ਕਿ ਦੇਸ਼ ਅੰਦਰ ਰਾਜ ਕਰ ਰਹੀ ਪਾਰਟੀ ਭਾਜਪਾ ਤੇ ਆਰ. ਐੱਸ. ਐੱਸ. ਨੇ ਦੇਸ਼ ਦੇ ਸਾਰੇ ਜਮਹੂਰੀ ਅਦਾਰਿਆਂ ਅੰਦਰ ਕਬਜਾ ਕਰਕੇ ਜਮਹੂਰੀਅਤ ਨੂੰ ਖਤਰਾ ਖੜਾ ਕਰ ਦਿੱਤਾ ਹੈ ਅਤੇ ਦੇਸ਼ ਅੰਦਰ ਘੱਟ ਗਿਣਤੀਆਂ, ਬੁੱਧੀਜੀਵੀਆਂ ਅਤੇ ਸ਼ਹਿਰੀ ਅਜਾਦੀ ਦੇ ਹਿਮਾਇਤੀਆਂ ਨੂੰ ਬਿਨਾਂ ਮਕੁੱਦਮਾ ਚਲਾਏ ਜੇਲਾਂ ਅੰਦਰ ਬੰਦ ਕੀਤਾ ਹੋਇਆ ਹੈ। ਇਸ ਲਈ ਅੱਜ ਲੋੜ ਹੈ ਕਿ ਸਮੂੰਹ ਧਰਮ ਨਿਰਪੱਖ, ਜਮਹੂਰੀ ਸ਼ਕਤੀਆਂ ਅਤੇ ਇਸ ਏਜੰਡੇ ਦੀਆਂ ਵਿਰੋਧੀ ਪਾਰਟੀਆਂ ਨੂੰ ਇੱਕਮੁੱਠ ਹੋ ਕਿ ਇਹਨਾਂ ਦੇ ਫਿਰਕੂ ਫਾਸ਼ੀ ਹਮਲੇ ਨੂੰ ਰੋਕਣ ਲਈ ਅੱਗੇ ਆਉਣਾ ਚਾਹੀਦਾ ਹੈ। ਅੱਜ ਲੋੜ ਹੈ ਕਿ ਦੇਸ਼ ਦੇ ਸੰਵਿਧਾਨ ਨੂੰ ਬਚਾਇਆ ਜਾਵੇ। ਅਖੀਰ ਵਿਚ ਬੁਲਾਰਿਆਂ ਨੇ ਭਾਰਤੀ ਜਨਤਾ ਪਾਰਟੀ ਵਲੋਂ ਪੱਛਮੀ ਬੰਗਾਲ ਦੀਆਂ ਚੋਣਾਂ ਜਿੱਤਣ ਤੋਂ ਬਾਅਦ ਪੰਜਾਬ ਅੰਦਰ ਕਬਜਾ ਕਰਨ ਲਈ ਸ਼ੁਰੂ ਕੀਤੀ ਗਈ ਮੁਹਿੰਮ ਨੂੰ ਕਦੇ ਵੀ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ। ਇਸੇ ਤਰ੍ਹਾਂ ਮੰਗ ਚੁੱਕੀ ਕਿ ਅਮਰੀਕਾ-ਇੰਜਰਾਈਲ ਜੰਗ ਜੁੰਡਲੀ ਥੱਲੇ ਲੱਗੀ ਭਾਜਪਾ ਦੀ ਮੋਦੀ ਸਰਕਾਰ ਨੂੰ ਚੱਲਦਾ ਕੀਤਾ ਜਾਵੇ। ਇਸ ਸਮੇਂ ਬਲਦੇਵ ਸਿੰਘ ਸੈਦਪੁਰ, ਬਲਦੇਵ ਸਿੰਘ ਵੇਰਕਾ, ਮੰਗਲ ਸਿੰਘ ਖਜਾਲਾ, ਗੁਰਮੇਜ ਸਿੰਘ ਤਿੰਮੋਵਾਲ, ਰਵਿੰਦਰ ਸਿੰਘ ਛੱਜਲਵੱਡੀ ਆਦਿ ਹਾਜ਼ਰ ਹਾਜ਼ਰ ਸਨ।

ਪਿਛਲੀ ਖ਼ਬਰ ਫ਼ਿਰੌਤੀ ਤੇ ਡਕੈਤੀ ਗਰੋਹ ਦੇ ਵਿਦੇਸ਼ੀ ਹੈਂਡਲਰਾਂ ਦੇ 3 ਸ਼ੂਟਰ ਅੰਮ੍ਰਿਤਸਰ ’ਚ ਗ੍ਰਿਫ਼ਤਾਰ ਅਗਲੀ ਖ਼ਬਰ ਫ਼ਿਰੌਤੀ ਤੇ ਡਕੈਤੀ ਗਰੋਹ ਦੇ ਵਿਦੇਸ਼ੀ ਹੈਂਡਲਰਾਂ ਦੇ 3 ਸ਼ੂਟਰ ਅੰਮ੍ਰਿਤਸਰ ’ਚ ਗ੍ਰਿਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।