09-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-06-2026

ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਸ਼ੁਰੂ ਕੀਤੀ ਨਸ਼ਾ ਮੁਕਤੀ ਮੁਹਿੰਮ ਹੋਵੇਗੀ ਹੋਰ ਤੇਜ਼-ਡੀ. ਸੀ.

ਅਜੀਤ ਡੈਸਕ 24-06-2026

ਅੰਮ੍ਰਿਤਸਰ, 23 ਜੂਨ (ਰੇਸ਼ਮ ਸਿੰਘ)-ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਨੇ ਅੱਜ ਇਥੇ ਸਮੂਹ ਪੁਲਿਸ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ਚਲਾਈ ਜਾ ਰਹੀ ਮੁਹਿੰਮ ਨੂੰ ਹੋਰ ਤੇਜ਼ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਨਸ਼ੇ ਦੀ ਲਤ ਦਾ ਸ਼ਿਕਾਰ ਵਿਅਕਤੀਆਂ ਨੂੰ ਪ੍ਰੇਰਿਤ ਕਰਕੇ ਨਸ਼ਾ ਛੁਡਾਓ ਅਤੇ ਪੁਨਰਵਾਸ ਕੇਂਦਰਾਂ ਤੱਕ ਪਹੁੰਚਾਇਆ ਜਾਵੇ, ਜਿੱਥੇ ਪੰਜਾਬ ਸਰਕਾਰ ਵਲੋਂ ਉਨ੍ਹਾਂ ਦਾ ਮੁਫ਼ਤ ਇਲਾਜ ਅਤੇ ਕੌਂਸਲਿੰਗ ਕੀਤੀ ਜਾਂਦੀ ਹੈ।ਡੀ. ਸੀ. ਸ੍ਰੀ ਸਿੰਘ ਅਤੇ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਦੀ ਅਗਵਾਈ ਹੇਠ ਅੱਜ ਪੁਲਿਸ ਅਤੇ ਹੋਰ ਸੀਨੀਅਰ ਅਧਿਕਾਰੀਆਂ ਦੀ ਮੌਜੂਦਗੀ ਵਿਚ ਨੈਸ਼ਨਲ ਕੋਆਰਡੀਨੇਸ਼ਨ ਸੈਂਟਰ ਫਾਰ ਡਰੱਗ ਲਾਅ ਇਨਫੋਰਸਮੈਂਟ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਅਤੇ ਜ਼ਿਲ੍ਹੇ ਵਿਚ ਨਸ਼ਿਆਂ ਦੀ ਰੋਕਥਾਮ ਸਬੰਧੀ ਇਕ ਮਹੱਤਵਪੂਰਨ ਮੀਟਿੰਗ ਆਯੋਜਿਤ ਕੀਤੀ ਗਈ ਸੀ ਤੇ ਇਸ ਮੀਟਿੰਗ ਦੌਰਾਨ ਨਸ਼ਿਆਂ ਦੀ ਤਸਕਰੀ ਨੂੰ ਰੋਕਣ, ਲੋਕਾਂ ਨੂੰ ਜਾਗਰੂਕ ਕਰਨ ਅਤੇ ਸਮਾਜ ਦੇ ਵੱਖ-ਵੱਖ ਵਰਗਾਂ ਦਾ ਸਹਿਯੋਗ ਪ੍ਰਾਪਤ ਕਰਨ ਸਬੰਧੀ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ਚਲਾਈ ਜਾ ਰਹੀ ਮੁਹਿੰਮ ਨੂੰ ਹੋਰ ਤੇਜ਼ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਨਸ਼ੇ ਦੀ ਲਤ ਦਾ ਸ਼ਿਕਾਰ ਵਿਅਕਤੀਆਂ ਨੂੰ ਪ੍ਰੇਰਿਤ ਕਰਕੇ ਨਸ਼ਾ ਛੁਡਾਓ ਅਤੇ ਪੁਨਰਵਾਸ ਕੇਂਦਰਾਂ ਤੱਕ ਪਹੁੰਚਾਇਆ ਜਾਵੇ, ਜਿੱਥੇ ਪੰਜਾਬ ਸਰਕਾਰ ਵਲੋਂ ਉਨ੍ਹਾਂ ਦਾ ਮੁਫ਼ਤ ਇਲਾਜ ਅਤੇ ਕੌਂਸਲਿੰਗ ਕੀਤੀ ਜਾਂਦੀ ਹੈ। ਇਸ ਦੇ ਨਾਲ ਹੀ ਕਾਲਜਾਂ ਅਤੇ ਯੂਨੀਵਰਸਿਟੀਆਂ ਵਿਚ ਵੀ ਨੌਜਵਾਨਾਂ ਨੂੰ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਲਾਮਬੰਦ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ ਗਿਆ। ਉਨ੍ਹਾਂ ਸਿਹਤ ਵਿਭਾਗ ਦੇ ਡਰੱਗ ਇੰਸਪੈਕਟਰ ਨੂੰ ਨਿਰਦੇਸ਼ ਦਿੱਤੇ ਕਿ ਜ਼ਿਲ੍ਹੇ ਵਿਚ ਕੈਮਿਸਟ ਦੁਕਾਨਾਂ ਦੀ ਚੈਕਿੰਗ ਹੋਰ ਸਖ਼ਤ ਕੀਤੀ ਜਾਵੇ ਅਤੇ ਨਸ਼ੇ ਵਾਲੀਆਂ ਜਾਂ ਪਾਬੰਦੀਸ਼ੁਦਾ ਦਵਾਈਆਂ ਦੀ ਗ਼ੈਰ-ਕਾਨੂੰਨੀ ਵਿਕਰੀ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇ। ਇਸ ਮੌਕੇ ਡਰੱਗ ਇੰਸਪੈਕਟਰ ਨੇ ਜਾਣਕਾਰੀ ਦਿੱਤੀ ਕਿ ਵਿਭਾਗ ਵਲੋਂ ਹੁਣ ਤੱਕ ਜ਼ਿਲ੍ਹੇ ਵਿਚ 15 ਕੈਮਿਸਟ ਦੁਕਾਨਾਂ ਦੇ ਲਾਇਸੈਂਸ ਰੱਦ ਕੀਤੇ ਜਾ ਚੁੱਕੇ ਹਨ। ਇਸੇ ਤਰ੍ਹਾਂ ਸੀ.ਪੀ. ਸ: ਭੁੱਲਰ ਨੇ ਕਿਹਾ ਕਿ ਸਰਕਾਰ ਦੀਆਂ ਹਦਾਇਤਾਂ ਤਹਿਤ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਅਧੀਨ ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈ ਲਗਾਤਾਰ ਜਾਰੀ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਨੂੰ ਜੜ੍ਹ ਤੋਂ ਖ਼ਤਮ ਕਰਨ ਲਈ ਲੋਕਾਂ ਦਾ ਸਹਿਯੋਗ ਬਹੁਤ ਮਹੱਤਵਪੂਰਨ ਹੈ ਅਤੇ ਲੋਕਾਂ ਦੇ ਸਹਿਯੋਗ ਨਾਲ ਹੁਣ ਨਸ਼ਿਆਂ ਦੇ ਵਪਾਰੀਆਂ ਖਿਲਾਫ ਆਰ-ਪਾਰ ਦੀ ਲੜਾਈ ਲੜੀ ਜਾ ਰਹੀ ਹੈ।

ਪਿਛਲੀ ਖ਼ਬਰ ਮੁੱਲਾਂਪੁਰ-ਦਾਖਾ ਨਗਰ ਕੌਂਸਲ ਵਲੋਂ ਸ਼ਹਿਰ ਨੂੰ ਸਾਫ਼-ਸੁਥਰਾ ਬਣਾਉਣ ਲਈ ਸਫ਼ਾਈ ਅਭਿਆਨ ਸ਼ੁਰੂ ਅਗਲੀ ਖ਼ਬਰ ਰਾਸ਼ਟਰੀ ਸਵੈਮ ਸੇਵਕ ਸੰਘ ਨੇ ਸ਼ਤਾਬਦੀ ਸਮਾਗਮਾਂ ਤਹਿਤ ‘ਪ੍ਰਮੁੱਖ ਨਾਗਰਿਕ ਗੋਸ਼ਟੀ’ ਕਰਵਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।