ਰਾਜਾਸਾਂਸੀ, 23 ਜੂਨ (ਹਰਦੀਪ ਸਿੰਘ ਖੀਵਾ )- ਹਲਕਾ ਰਾਜਾਸਾਂਸੀ ਦੇ ਨੌਜਵਾਨ ਆਗੂ ਅੰਮ੍ਰਿਤਪਾਲ ਸਿੰਘ ਵਲੋਂ ਪਾਰਟੀ ਪ੍ਰਤੀ ਇਮਾਨਦਾਰੀ ਤੇ ਵਫ਼ਾਦਾਰੀ ਪ੍ਰਤੀ ਨਿਭਾਈਆਂ ਗਈਆਂ ਸੇਵਾਵਾਂ ਨੂੰ ਮੁੱਖ ਰੱਖਦਿਆਂ ਵਿਧਾਨ ਸਭਾ ਹਲਕਾ ਰਾਜਾਸਾਂਸੀ ਦੇ ਵਿਧਾਇਕ ਤੇ ਸਾਬਕਾ ਕੈਬਨਿਟ ਮੰਤਰੀ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ ਵਲੋਂ ਅੰਮ੍ਰਿਤਪਾਲ ਸਿੰਘ ਸੈਦੂਪੁਰਾ ਨੂੰ ਜਨਰਲ ਸਕੱਤਰ ਜ਼ਿਲ੍ਹਾ ਯੂਥ ਕਾਂਗਰਸ ਪਾਰਟੀ ਅੰਮ੍ਰਿਤਸਰ ਦਿਹਾਤੀ ਦੇ ਅਹੁਦੇ ਲਈ ਚੋਣ ਮੈਦਾਨ ਵਿਚ ਉਤਾਰਿਆ ਗਿਆ ਸੀ। ਜਿਸ ਤਹਿਤ ਉਕਤ ਨੌਜਵਾਨ ਅੰਮ੍ਰਿਤਪਾਲ ਸਿੰਘ ਰਾਜਾਸਾਂਸੀ ਹਲਕੇ ਵਲੋਂ ਅੰਮ੍ਰਿਤਸਰ ਦਿਹਾਤੀ ਦੀ ਉਕਤ ਚੋਣ ’ਚ ਚੋਣ ਜਿੱਤ ਕੇ ਜਨਰਲ ਸਕੱਤਰ ਅਹੁਦੇ ਦੇ ਬਾਜੀ ਮਾਰੀ ਗਈ। ਪਾਰਟੀ ਵਲੋਂ ਦਿੱਤੇ ਗਏ ਇਸ ਮਾਣ ਸਨਮਾਨ ਲਈ ਬਾਗੋ ਬਾਗ ਹੋਏ ਉਕਤ ਨੌਜਵਾਨ ਆਗੂ ਅੰਮ੍ਰਿਤਪਾਲ ਸਿੰਘ ਵਲੋਂ ਕਾਂਗਰਸ ਹਾਈ ਕਮਾਂਡ ਸਮੇਤ ਕਾਂਗਰਸ ਪਾਰਟੀ ਹਲਕਾ ਰਾਜਾਸਾਂਸੀ ਦੇ ਇੰਚਾਰਜ ਤੇ ਵਿਧਾਇਕ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ ਸਾਬਕਾ ਕੈਬਨਿਟ ਮੰਤਰੀ ਅਤੇ ਜਿਲ੍ਹਾ ਪ੍ਰੀਸ਼ਦ ਅੰਮ੍ਰਿਤਸਰ ਦੇ ਸਾਬਕਾ ਚੇਅਰਮੈਨ ਦਿਲਰਾਜ ਸਿੰਘ ਸਰਕਾਰੀਆ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਾਰਟੀ ਵਲੋਂ ਦਿੱਤੀ ਗਈ ਜਿੰਮੇਵਾਰੀ ਨੂੰ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ ਅਤੇ ਪਾਰਟੀ ਦੇ ਪੱਧਰ ਨੂੰ ਮਜ਼ਬੂਤ ਕਰਨ ਲਈ ਮਿਹਨਤ ਕਰਦਿਆਂ ਨੌਜਵਾਨਾਂ ਨੂੰ ਪਾਰਟੀ ਨਾਲ ਜੋੜਨ ਦਾ ਯਤਨ ਕਰਨਗੇ। ਉਨ੍ਹਾਂ ਕਿਹਾ ਕਿ ਆਉਂਦੀਆਂ ਵਿਧਾਨ ਸਭਾ ਚੋਣਾਂ ਵਿਚ ਹਲਕਾ ਰਾਜਾਸਾਂਸੀ ਤੋਂ ਕਾਂਗਰਸ ਪਾਰਟੀ ਨੂੰ ਭਾਰੀ ਬਹੁਮਤ ਨਾਲ ਜਿਤਾਉਣ ਲਈ ਨੌਜਵਾਨਾਂ ਦਾ ਅਹਿਮ ਰੋਲ ਹੋਵੇਗਾ। ਇਸ ਦੌਰਾਨ ਵਿਧਾਇਕ ਸੁਖਬਿੰਦਰ ਸਿੰਘ ਸਰਕਾਰੀਆ ਤੇ ਸਾਬਕਾ ਚੇਅਰਮੈਨ ਦਿਲਰਾਜ ਸਿੰਘ ਸਰਕਾਰੀਆ ਤੋਂ ਇਲਾਵਾ ਸਾਬਕਾ ਪ੍ਰਧਾਨ ਇੰਦਰਪਾਲ ਸਿੰਘ ਲਾਲੀ, ਰਵੀ ਕੁਮਾਰ ਪੀ.ਏ, ਸਤਿੰਦਰਪਾਲ ਸਿੰਘ ਸਿੰਦ ਵਰਨਾਲੀ ਸਾਬਕਾ ਚੇਅਰਮੈਨ, ਬਲਜਿੰਦਰ ਸਿੰਘ ਬਿੱਟੂ ਸੀ: ਮੀ: ਪ੍ਰਧਾਨ ਰਾਜਾਸਾਂਸੀ, ਸਾਬਕਾ ਸਰਪੰਚ ਲਖਵਿੰਦਰ ਸਿੰਘ ਸਰਕਲ ਪ੍ਰਧਾਨ, ਸ਼ਹਿਰੀ ਪ੍ਰਧਾਨ ਜਸਪਾਲ ਸਿੰਘ ਭੱਟੀ, ਗੁਰਪ੍ਰੀਤ ਸਿੰਘ ਪ੍ਰਿੰਸ ਪ੍ਰਧਾਨ ਦਾਣਾ ਮੰਡੀ ਹਰਸ਼ਾ ਛੀਨਾ, ਸਾਬਕਾ ਸਰਪੰਚ ਦਿਲਪ੍ਰੀਤ ਸਿੰਘ ਟੋਨੀ ਬੂਆ ਨੰਗਲੀ, ਸਾਬਕਾ ਸਰਪੰਚ ਮੰਗਲ ਸਿੰਘ ਸੈਦੂਪੁਰ, ਜਸਕਰਨ ਸਿੰਘ ਕੋਹਰੀ ਬੂਆਨੰਗਲੀ, ਸਾਬਕਾ ਸਰਪੰਚ ਹਰਕੰਵਲਜੀਤ ਸਿੰਘ ਹੈਪੀ ਅਦਲੀਵਾਲਾ, ਸਰਪੰਚ ਹਰਪਾਲ ਸਿੰਘ ਤੋਲਾਨੰਗਲ, ਹਰਪਾਲ ਸਿੰਘ ਬੱਡੋ, ਸਾਬਕਾ ਸਰਪੰਚ ਕੁਲਦੀਪ ਸਿੰਘ ਛੀਨਾ, ਸਾਬਕਾ ਸਰਪੰਚ ਕੁਲਦੀਪ ਸਿੰਘ ਕੁੱਕੜਾਂ ਵਾਲਾ ਵੱਲੋਂ ਚੋਣ ਜਿੱਤ ਕੇ ਜਨਰਲ ਸਕੱਤਰ ਬਣੇ ਅੰਮ੍ਰਿਤਪਾਲ ਸਿੰਘ ਸਾਦੂਪੁਰਾ ਦਾ ਫੁੱਲਾਂ ਦੇ ਗੁਲਦਸਤੇ ਭੇਟ ਕਰਕੇ ਲੱਡੂਆਂ ਨਾਲ ਮਿੱਠਾ ਕਰਵਾ ਕੇ ਸ਼ੁਭ ਕਾਮਨਾਵਾਂ ਦਿੱਤੀਆਂ ਗਈਆਂ।
ਅੰਮ੍ਰਿਤਪਾਲ ਸਿੰਘ ਸੈਦੂਪੁਰਾ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਯੂਥ ਕਾਂਗਰਸ ਦੇ ਜਨਰਲ ਸਕੱਤਰ ਚੁਣੇ
ਅਜੀਤ ਡੈਸਕ
24-06-2026