11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-06-2026

ਵਿਧਾਇਕ ਕੁੰਵਰ ਵਿਜੇ ਪ੍ਰਤਾਪ ਨੂੰ ਕੀਤਾ ਸਨਮਾਨਿਤ

ਅਜੀਤ ਡੈਸਕ 24-06-2026

ਅੰਮ੍ਰਿਤਸਰ, 23 ਜੂਨ (ਰਾਜੇਸ਼ ਕੁਮਾਰ ਸ਼ਰਮਾ)-ਸ੍ਰੀ ਗੁਰੂ ਅਰਜਨ ਦੇਵ ਜੀ ਮਹਾਰਾਜ ਜੀ ਦਾ ਸ਼ਹੀਦੀ ਦਿਹਾੜੇ ‘ਤੇ ਕਰਵਾਏ ਸਮਾਗਮ ਦੌਰਾਨ ਸਮਾਜ ਸੇਵਕ ਗੁਰਚਰਨ ਸਿੰਘ ਚੰਨਾ ਚੂੜੇ ਵਾਲਾ ਨੇ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਨੂੰ ਸਨਮਾਨਿਤ ਕੀਤਾ। ਇਸ ਮੌਕੇ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਕਿਹਾ ਕਿ ਗੁਰੂ ਜੀ ਦੀ ਸ਼ਹਾਦਤ ਸਾਰੀ ਇਨਸਾਨੀਅਤ ਤੇ ਦੁਨੀਆ ਲਈ ਇਕ ਵੱਡੀ ਮਿਸਾਲ ਹੈ ਤੇ ਉਨ੍ਹਾਂ ਦੀ ਸ਼ਹਾਦਤ ਦਿਲਾਂ ਨੂੰ ਝੰਜੋੜ ਕੇ ਰੱਖ ਦਿੰਦੀ ਹੈ। ਸਾਰੀ ਮਾਨਵਤਾ ਨੂੰ ਗੁਰੂ ਸਾਹਿਬ ਨੇ ਪ੍ਰੇਰਨਾ ਦਿੱਤੀ ਕਿ ਸੱਚ ਦੇ ਰਾਹ ‘ਤੇ ਚੱਲਦਿਆਂ ਹੋਇਆਂ ਹਰ ਮੁਸੀਬਤ ਨੂੰ ਖਿੜੇ ਮੱਥੇ ਸਹਿਨ ਸ਼ਕਤੀ ਰੱਖਣੀ ਚਾਹੀਦੀ ਹੈ। ਸਾਡੇ ਗੁਰੂਆਂ ਨੇ ਆਪਣੇ ਧਰਮ ਲਈ, ਕੇਸਾਂ ਲਈ ਕੁਰਬਾਨੀਆਂ ਦਿੱਤੀਆਂ ਤੇ ਉਨ੍ਹਾਂ ਦੀ ਕੁਰਬਾਨੀਆਂ ਨੂੰ ਯਾਦ ਕਰਦੇ ਹੋਏ ਆਪਣੇ ਧਰਮ ‘ਤੇ ਸਦਾ ਹੀ ਕਾਇਮ ਰਹਿਣਾ ਚਾਹੀਦਾ ਹੈ। ਨੌਜਵਾਨ ਪੀੜੀ ਨੂੰ ਚਾਹੀਦਾ ਹੈ ਕਿ ਗੁਰੂਆਂ ਦੇ ਪੂਰਨਿਆਂ ‘ਤੇ ਚੱਲਦੇ ਹੋਏ ਆਪਣੇ ਧਰਮ ‘ਤੇ ਸਦਾ ਕਾਇਮ ਰਹਿਣ ਤੇ ਨਸ਼ਿਆਂ ਭਰੀ ਮੰਦੀ ਅਲਾਮਤ ਤੋਂ ਦੂਰ ਰਹਿਣ। ਇਸ ਮੌਕੇ ਹਰਵਿੰਦਰ ਸਿੰਘ ਠੇਕੇਦਾਰ ਆਦਿ ਮੌਜੂਦ ਸਨ।

ਪਿਛਲੀ ਖ਼ਬਰ ਹਰਿਆਣਾ ਪੁਲਿਸ ਤੋਂ ਇਤਰਾਜ਼ਯੋਗ ਵੀਡੀਓ ਮਾਮਲੇ ’ਚ ਸ਼ਾਮਿਲ ਹਰ ਵਿਅਕਤੀ ਨੂੰ ਨਸ਼ਰ ਕਰਨ ਦੀ ਮੰਗ ਅਗਲੀ ਖ਼ਬਰ ਜਮਹੂਰੀਅਤ ਨੂੰ ਦਰਪੇਸ਼ ਚੁਣੌਤੀਆਂ ਦੇ ਟਾਕਰੇ ਲਈ ਸਮੂਹ ਧਰਮ ਨਿਰਪੱਖ ਤੇ ਇਨਸਾਫ ਪਸੰਦ ਤਾਕਤਾਂ ਨੂੰ ਇਕਜੁੱਟ ਹੋ ਕੇ ਆਵਾਜ਼...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।