11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-06-2026

ਹਰਿਆਣਾ ਪੁਲਿਸ ਤੋਂ ਇਤਰਾਜ਼ਯੋਗ ਵੀਡੀਓ ਮਾਮਲੇ ’ਚ ਸ਼ਾਮਿਲ ਹਰ ਵਿਅਕਤੀ ਨੂੰ ਨਸ਼ਰ ਕਰਨ ਦੀ ਮੰਗ

ਅਜੀਤ ਡੈਸਕ 24-06-2026

ਅੰਮ੍ਰਿਤਸਰ, 23 ਜੂਨ (ਜਸਵੰਤ ਸਿੰਘ ਜੱਸ)-’ ਪੰਜਾਬ ਦੇ ਮੁੱਖ ਮੰਤਰੀ ਗੁਰੂ ਦੋਖੀ ਅਤੇ ਖ਼ਾਲਸਾ ਪੰਥ ਵਿਰੋਧੀ ਭਗਵੰਤ ਸਿੰਘ ਦੀ ਇਤਰਾਜ਼ਯੋਗ ਵੀਡੀਓ ਦੇ ਮਾਮਲੇ ਵਿਚ ਜਾਅਲੀ ਫੋਰੈਂਸਿਕ ਰਿਪੋਰਟਾਂ ਤਿਆਰ ਕਰਵਾ ਸਿੱਖ ਸੰਗਤ ਅਤੇ ਪੰਜਾਬ ਦੇ ਲੋਕਾਂ ਨਾਲ ਧੋਖਾ ਕਰਨ ਅਤੇ ਅਕਾਲ ਤਖ਼ਤ ਸਾਹਿਬ ਨੂੰ ਝੂਠਾ ਸਾਬਤ ਕਰਨ ਦੀ ਕੋਸ਼ਿਸ਼ ਦੇ ਮਾਮਲੇ ਵਿਚ ਜੋ ਹਰਿਆਣਾ ਪੁਲਿਸ ਨੇ ਪਰਚਾ ਦਰਜ ਕੀਤਾ ਹੈ ਇਹ ਬਹੁਤ ਹੀ ਗੰਭੀਰ ਮਾਮਲਾ ਹੈ। ‘ ਇਸ ਗੱਲ ਦਾ ਪ੍ਰਗਟਾਵਾ ਅਕਾਲ ਤਖ਼ਤ ਸਾਹਿਬ ਸਕੱਤਰੇਤ ਦੇ ਮੀਡੀਆ ਸਲਾਹਕਾਰ ਜਸਕਰਨ ਸਿੰਘ ਨੇ ਅੱਜ ਦੇਰ ਸ਼ਾਮ ਜਾਰੀ ਅਧਿਕਾਰਤ ਬਿਆਨ ਵਿਚ ਕੀਤਾ। ਉਨ੍ਹਾਂ ਕਿਹਾ ਕਿ ਇਤਿਹਾਸ ਗਵਾਹ ਹੈ ਕਿ ਅਕਾਲ ਤਖ਼ਤ ਸਾਹਿਬ ਨੂੰ ਚੁਣੌਤੀ ਦੇਣ ਵਾਲਿਆਂ ਦਾ ਹਸ਼ਰ ਮਾੜਾ ਹੀ ਹੋਇਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਦੀ ਇਕ ਹੋਰ ਵੀਡੀਓ ਜਿਸ ਵਿਚ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਗੁਰੂ ਖ਼ਾਲਸਾ ਪੰਥ ਵਿਰੁੱਧ ਬਹੁਤ ਹੀ ਇਤਰਾਜ਼ਯੋਗ ਸ਼ਬਦਾਵਲੀ ਦੀ ਵਰਤੋਂ ਕਰ ਰਿਹਾ ਹੈ, ਵੀ ਸਾਹਮਣੇ ਆਈ ਹੈ। ਉਨ੍ਹਾਂ ਕਿਹਾ ਕਿ ਸਿੱਖ ਵਿਰੋਧੀ ਅਤੇ ਅਕਾਲ ਤਖ਼ਤ ਸਾਹਿਬ ਨੂੰ ਚੁਣੌਤੀ ਦੇਣ ਵਾਲੀਆਂ ਸ਼ਕਤੀਆਂ ਨੂੰ ਇਹ ਚੇਤੇ ਰੱਖਣਾ ਚਾਹੀਦਾ ਹੈ ਕਿ ਤੁਸੀਂ ਦੁਨਿਆਵੀ ਤੌਰ ‘ਤੇ ਕਿਸੇ ਨੂੰ ਧੋਖਾ ਦੇ ਸਕਦੇ ਹੋ ਪਰੰਤੂ ਗੁਰੂ ਸਾਹਿਬ ਅਤੇ ਉਨ੍ਹਾਂ ਦੇ ਸੱਚੇ ਤਖ਼ਤ ਨੂੰ ਕੋਈ ਧੋਖਾ ਨਹੀਂ ਦੇ ਸਕਦਾ। ਜਸਕਰਨ ਸਿੰਘ ਨੇ ਕਿਹਾ ਕਿ ਜਿਸ ਤਰ੍ਹਾਂ ਪੰਜਾਬ ਦੇ ਮੁੱਖ ਮੰਤਰੀ ਦੀ ਅਗਵਾਈ ਵਾਲੀ ਸਰਕਾਰ ਨੇ ਅਕਾਲ ਤਖ਼ਤ ਸਾਹਿਬ ਤੇ ਸਿੱਖ ਸੰਗਤ ਨਾਲ ਕਥਿਤ ਧੋਖਾ ਕਰਨ ਦੀ ਕੋਸ਼ਿਸ਼ ਕੀਤੀ ਹੈ ਇਹ ਬਹੁਤ ਹੀ ਨੀਵੇਂ ਪੱਧਰ ਦੀ ਸਿਆਸਤ ਹੈ। ਜਸਕਰਨ ਸਿੰਘ ਨੇ ਕਿਹਾ ਕਿ ਹਰਿਆਣਾ ਪੁਲਿਸ ਨੂੰ ਇਸ ਮਾਮਲੇ ਵਿਚ ਪੂਰੀ ਗੰਭੀਰਤਾ ਨਾਲ ਜਾਂਚ ਕਰਦਿਆਂ ਇਸ ਸਾਜ਼ਿਸ਼ ਵਿਚ ਸ਼ਾਮਿਲ ਹਰ ਵਿਅਕਤੀ ਨੂੰ ਨਸ਼ਰ ਕਰਨ ਦੇ ਨਾਲ-ਨਾਲ ਸਖ਼ਤ ਸਜ਼ਾ ਦੇਣੀ ਚਾਹੀਦੀ ਹੈ।

ਪਿਛਲੀ ਖ਼ਬਰ ਅੰਮ੍ਰਿਤਸਰ ’ਚ 30 ਹਜ਼ਾਰ ਤੋਂ ਵੱਧ ਖਪਤਕਾਰਾਂ ਨੂੰ ਮਿਲੇ ਪੀ.ਐੱਨ. ਜੀ. ਗੈਸ ਕੁਨੇਕਸ਼ਨ-ਡੀ. ਐੱਫ. ਐੱਸ. ਓ. ਅਗਲੀ ਖ਼ਬਰ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਨੂੰ ਕੀਤਾ ਸਨਮਾਨਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।